ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹਲਕਾ ਮਜੀਠਾ ਦੇ ਵਾਸੀਆਂ ਨੇ ਸ੍ਰ: ਬਿਕਰਮ ਸਿੰਘ ਮਜੀਠੀਆਂ ਵਾਂਗ ਹੀ ਉਨ੍ਹਾਂ ਨੂੰ ਵੀ ਬਹੁਤ ਪਿਆਰ ਅਤੇ ਮਾਣ ਸਤਿਕਾਰ ਦਿੱਤਾ ਹੈ ਅਤੇ ਆਪਣੇ ਪਰਿਵਾਰ ਦਾ ਮੈਂਬਰ ਸਮਝ ਕੇ ਬਹੁਤ ਵੱਡਾ ਮਾਣ ਬਖਸ਼ਿਆ ਹੈ।

ਜਸਪਾਲ ਸਿੰਘ ਗਿੱਲ, ਮਜੀਠਾ :ਮਜੀਠਾ ਵਿਧਾਨ ਸਭਾ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਗਠਜੋੜ (SAD-BSP Alliance) ਦੇ ਉਮੀਦਵਾਰ ਗਨੀਵ ਕੌਰ ਮਜੀਠੀਆ ਪਤਨੀ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਨੇੜਲੇ ਵਿਰੋਧੀਆਂ ਨੂੰ ਕਰੀਬ 26 ਹਜ਼ਾਰ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ। ਵੱਡੀ ਜਿੱਤ ਤੋਂ ਬਾਅਦ ਵਿਧਾਇਕ ਬਣਨ ਉਪਰੰਤ ਪਹਿਲੀ ਵਾਰ ਉਹ ਕਸਬਾ ਮਜੀਠਾ ਦੇ ਸ਼ਿਵਾਲਾ ਮੰਦਰ ਵਿਖੇ ਨਤਮਸਤਕ ਹੋਣ ਵਾਸਤੇ ਆਏ ਅਤੇ ਭੋਲੇਨਾਥ ਦਾ ਆਸੀਰਵਾਦ ਪ੍ਰਾਪਤ ਕੀਤਾ। ਗਨੀਵ ਕੌਰ ਮਜੀਠੀਆ ਨੇ ਵੱਡੀ ਗਿਣਤੀ ਵਿੱਚ ਇਕੱਤਰ ਸ਼ਹਿਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਜਿਤਾਇਆ ਹੈ ਜਿਸ ਦਾ ਉਹ ਮਜੀਠਾ ਸ਼ਹਿਰ ਵਾਸੀਆਂ ਦੇ ਸਦਾ ਰਿਣੀ ਰਹਿਣਗੇ।
ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹਲਕਾ ਮਜੀਠਾ ਦੇ ਵਾਸੀਆਂ ਨੇ ਸ੍ਰ: ਬਿਕਰਮ ਸਿੰਘ ਮਜੀਠੀਆਂ ਵਾਂਗ ਹੀ ਉਨ੍ਹਾਂ ਨੂੰ ਵੀ ਬਹੁਤ ਪਿਆਰ ਅਤੇ ਮਾਣ ਸਤਿਕਾਰ ਦਿੱਤਾ ਹੈ ਅਤੇ ਆਪਣੇ ਪਰਿਵਾਰ ਦਾ ਮੈਂਬਰ ਸਮਝ ਕੇ ਬਹੁਤ ਵੱਡਾ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਕੋਸ਼ਿਸ਼ ਕਰਨਗੇ ਕਿ ਉਹ ਹਲਕਾ ਵਾਸੀਆਂ ਦੀਆਂ ਉਮੀਦਾਂ ਤੇ ਖਰਾ ਉਤਰਨ ਜਿਸ ਵਾਸਤੇ ਉਨ੍ਹਾਂ ਨੇ ਹਲਕਾ ਵਾਸੀਆਂ ਦੇ ਸਹਿਯੋਗ ਦੀ ਵੀ ਮੰਗ ਕੀਤੀ। ਇਸ ਮੌਕੇ ਮੰਦਰ ਦੇ ਪੁਜਾਰੀ ਯੋਗੀ ਦਿਆਲ ਨਾਥ ਨੇ ਗਨੀਵ ਕੌਰ ਮਜੀਠੀਆ ਨੂੰ ਦੁਸ਼ਾਲਾ ਅਤੇ ਸਿਰੋਪਾਓ ਦੇਕੇ ਆਸ਼ੀਰਵਾਦ ਦਿੱਤਾ ਅਤੇ ਮੰਦਰ ਕਮੇਟੀ ਅਤੇ ਸ਼ਹਿਰ ਵਾਸੀਆਂ ਨੇ ਵੀ ਸਨਮਾਨਿਤ ਕੀਤਾ। ਇਸ ਮੌਕੇ ਗਨੀਵ ਕੌਰ ਮਜੀਠੀਆ ਦੇ ਭਰਾਤਾ ਗਜਪਤ ਸਿੰਘ ਗਰੇਵਾਲ, ਮੇਜ਼ਰ ਸ਼ਿਵਚਰਨ ਸਿੰਘ, ਐੱਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਸਰਬਜੀਤ ਸਿੰਘ ਸੁਪਾਰੀਵਿੰਡ, ਅਮਨਦੀਪ ਗਿੱਲ ਸੁਪਾਰੀਵਿੰਡ, ਨਗਰ ਕੌਂਸਲ ਮਜੀਠਾ ਦੇ ਸਾਬਕਾ ਪ੍ਰਧਾਨ ਤੇ ਕੋਂਸਲਰ ਤਰਨ ਅਬਰੋਲ ,ਪ੍ਰਧਾਨ ਸਲਵੰਤ ਸਿੰਘ ਸੇਠ, ਸੀਨੀਅਰ ਮੀਤ ਪ੍ਰਧਾਨ ਪ੍ਰਿੰਸ ਨਈਅਰ, ਬਿੱਲਾ ਸ਼ਾਹ ਆੜ੍ਹਤੀਆ, ਅਜੈ ਚੋਪੜਾ, ਦੁਰਗਾ ਦਾਸ, , ਭਾਮਾਸ਼ਾਹ, ਮਹਿੰਦਰ ਸਿੰਘ ,ਡਾ: ਸੁਦੇਸ਼ ਕੁਮਾਰ, ਜਤਿੰਦਰਪਾਲ ਸਿੰਘ ਹਮਜਾ, ਸੰਤ ਪ੍ਰਕਾਸ਼ ਸਿੰਘ, ਸੁਰਿੰਦਰਪਾਲ ਸਿੰਘ ਗੋਕਲ, ਜਥੇਦਾਰ ਹਰਪਾਲ ਸਿੰਘ, ਉਕਾਰ ਸਿੰਘ, ਉਕਾਰ ਸ਼ਰਮਾ, ਨਰੇਸ਼ ਕੁਮਾਰ, ਦੀਪਕ ਆੜ੍ਹਤੀਆ, ਰਾਜਨ ਆੜ੍ਹਤੀਆ, ਪੱਪੂ ਕਾਮਰੇਡ, ਗੁਰਪ੍ਰੀਤ ਸਿੰਘ ਪਿੰਟੂ, ਕੁਲਵੰਤ ਸਿੰਘ ਬੈਂਕ ਵਾਲਾ, ਕੰਸ ਰਾਜ ਹਲਵਾਈ, ਰਾਜਾ ਮਜੀਠਾ, ਚਰਨਜੀਤ ਮਜੀਠਾ, ਕੇਵਲਜੀਤ ਭਗਤ, ਵਰਿੰਦਰ ਸਿੰਘ ਬਾਜਵਾ, ਸਾਬਾ ਮਜੀਠਾ ,ਹਰਦੀਪ ਸਿੰਘ ,ਰਵਿੰਦਰ ਕਪਾਹੀ ਮਜੀਠਾ ਆਦਿ ਹਾਜ਼ਰ ਸਨ।