- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੇ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਹਥਿਆਰਾਂ ਦੇ ਸਰੋਤ, ਇਨ੍ਹਾਂ ਨੂੰ ਹਾਸਲ ਕਰਨ ਵਾਲਿਆਂ ਸਮੇਤ ਪੂਰੇ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 16 ਆਧੁਨਿਕ ਪਿਸਤੌਲਾਂ ਤੋਂ ਇਲਾਵਾ ਸੱਤ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ, ਇਹ ਆਧੁਨਿਕ ਹਥਿਆਰ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਸੁੱਟ ਕੇ ਭਾਰਤ ਵਿੱਚ ਪਹੁੰਚਾਏ ਗਏ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਹਥਿਆਰਾਂ ਨੂੰ ਅੱਗੇ ਇੱਕ ਸੰਗਠਿਤ ਨੈੱਟਵਰਕ ਰਾਹੀਂ ਅਪਰਾਧਿਕ ਅਨਸਰਾਂ ਤੱਕ ਪਹੁੰਚਾਇਆ ਜਾਣਾ ਸੀ। ਇਸ ਬਰਾਮਦਗੀ ਦੇ ਸਬੰਧ ਵਿੱਚ ਕੈਂਟੋਨਮੈਂਟ ਅਤੇ ਗੇਟ ਹਕੀਮਾ ਪੁਲਿਸ ਥਾਣਿਆਂ ਵਿੱਚ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।
ਪੁਲਿਸ ਨੇ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਹਥਿਆਰਾਂ ਦੇ ਸਰੋਤ, ਇਨ੍ਹਾਂ ਨੂੰ ਹਾਸਲ ਕਰਨ ਵਾਲਿਆਂ ਸਮੇਤ ਪੂਰੇ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।