
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਸੀਪੀ ਹਰਮਨਬੀਰ ਸਿੰਘ ਗਿੱਲ ਵੀ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਵਿਖੇ ਪਹੁੰਚੇ ਅਤੇ ਸਾਰੀ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਖੜੀ ਸੁਰੱਖਿਆ ਕਰਮੀਆਂ ਦੀ ਕਾਰ ਨੂੰ ਲੱਗੀ ਗੋਲੀ ਦੀ ਜਾਂਚ ਕਰਨ ਲਈ ਫੋਰੈਨਸਿਕ ਟੀਮ ਪਹੁੰਚ ਚੁੱਕੀ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਸੀਪੀ ਹਰਮਨਬੀਰ ਸਿੰਘ ਗਿੱਲ ਵੀ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਵਿਖੇ ਪਹੁੰਚੇ ਅਤੇ ਸਾਰੀ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ।
ਇਸ ਦੌਰਾਨ ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨਾਲ ਗੱਲਬਾਤ ਵੀ ਕੀਤੀ ਹੈ। ਇਸ ਉਪਰੰਤ ਸੀਪੀ ਹਰਮਨਬੀਰ ਸਿੰਘ ਨੇ ਕਿਹਾ ਕਿ ਘਟਨਾ ਦੀ ਬਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਹਰ ਪਹਿਲੂ ਤੋਂ ਦੇਖਿਆ ਜਾ ਰਿਹਾ ਹੈ। ਜਲਦ ਹੀ ਰਿਪੋਰਟ ਸਾਹਮਣੇ ਆਵੇਗੀ ।
ਤੁਹਾਨੂੰ ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪ੍ਰਤਾਪ ਨਗਰ ਵਾਲੀ ਰਿਹਾਇਸ਼ ਦੇ ਬਾਹਰ ਖੜੀ ਸੁਰੱਖਿਆ ਕਰਮੀਆਂ ਦੀ ਸਕੋਰਪੀਓ ਦੇ ਬੋਨਟ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਹਵਾਈ ਫਾਇਰ ਕੀਤੀ ਗੋਲੀ ਵੱਜੀ ਹੈ। ਇਸ ਤੋਂ ਬਾਅਦ ਆਸ ਪਾਸ ਦੇ ਇਲਾਕੇ ’ਚ ਸਹਿਮ ਦਾ ਮਾਹੌਲ ਹੈ। ਗਿਆਨੀ ਰਘਬੀਰ ਸਿੰਘ ਸੇਵਾ ਮੁਕਤ ਹੋਣ ਤੋਂ ਬਾਅਦ ਅੰਮ੍ਰਿਤਸਰ ਤੇ ਪ੍ਰਮੁੱਖ ਇਲਾਕੇ ਪ੍ਰਤਾਪ ਨਗਰ ਵਿਖੇ ਆਪਣੀ ਰਿਹਾਇਸ਼ ਵਿਖੇ ਰਹਿ ਰਹੇ ਹਨ।
ਰਘਬੀਰ ਸਿੰਘ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਕਰਮੀ ਵੀ ਤੈਨਾਤ ਕੀਤੇ ਗਏ ਹਨ। ਇਨ੍ਹਾਂ ਸੁਰੱਖਿਆ ਕਰਮੀਆਂ ਨੂੰ ਮਿਲੀ ਸਰਕਾਰੀ ਸਕੋਰਪੀਓ ਦੇ ਬੋਨਟ ’ਤੇ ਹਵਾਈ ਫਾਇਰ ਦੀ ਗੋਲੀ ਲੱਗੀ ਹੈ।