ਨਾਰੀ ਚੇਤਨਾ ਮੰਚ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਗਠਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਨਾਰੀ ਚੇਤਨਾ ਮੰਚ ਦੀ ਸਰਪ੍ਰਸਤ ਡਾ. ਇਕਬਾਲ ਕੌਰ ਦੇ ਅਕਾਲ ਚਲਾਣੇ ਤੋਂ ਬਾਅਦ ਮੰਚ ਦੀ ਪਹਿਲੀ ਮੀਟਿੰਗ ਡਾ. ਇੰਦਰਾ ਵਿਰਕ ਦੇ ਨਿਵਾਸ ਮਜੀਠਾ-ਵੇਰਕਾ ਬਾਈਪਾਸ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਈ।
Publish Date: Mon, 21 Sep 2026 04:45 PM (IST)
Updated Date: Mon, 21 Sep 2026 04:47 PM (IST)
ਪ੍ਰੋ. ਬਲਜਿੰਦਰ ਕੌਰ ਬਣੇ ਪ੍ਰਧਾਨ ਔਰਤਾਂ ਦੇ ਹੱਕਾਂ ਲਈ ਆਵਾਜ਼ ਹੋਰ ਬੁਲੰਦ ਕਰਨ ਦਾ ਅਹਿਦ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਨਾਰੀ ਚੇਤਨਾ ਮੰਚ ਦੀ ਸਰਪ੍ਰਸਤ ਡਾ. ਇਕਬਾਲ ਕੌਰ ਦੇ ਅਕਾਲ ਚਲਾਣੇ ਤੋਂ ਬਾਅਦ ਮੰਚ ਦੀ ਪਹਿਲੀ ਮੀਟਿੰਗ ਡਾ. ਇੰਦਰਾ ਵਿਰਕ ਦੇ ਨਿਵਾਸ ਮਜੀਠਾ-ਵੇਰਕਾ ਬਾਈਪਾਸ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਈ। ਮੀਟਿੰਗ ਦੌਰਾਨ ਮੰਚ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਔਰਤਾਂ ਦੇ ਹੱਕਾਂ ਲਈ ਆਵਾਜ਼ ਨੂੰ ਹੋਰ ਬੁਲੰਦ ਕਰਨ ਦੇ ਉਦੇਸ਼ ਨਾਲ ਨਵੀਂ ਪ੍ਰਬੰਧਕੀ ਕਮੇਟੀ ਦਾ ਗਠਨ ਕੀਤਾ ਗਿਆ। ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਨਾਰੀ ਚੇਤਨਾ ਮੰਚ ਦੀ ਜਨਰਲ ਸਕੱਤਰ ਡਾ. ਇੰਦਰਾ ਵਿਰਕ ਨੇ ਹਾਜ਼ਰ ਮੈਂਬਰਾਂ ਨੂੰ ਜੀ ਆਇਆਂ ਆਖਿਆ। ਮੰਚ ਦੀ ਸਲਾਹਕਾਰ ਰਜਿੰਦਰ ਪਾਲ ਨੇ ਕਾਰਜਕਾਰਨੀ ਕਮੇਟੀ ਦੀ ਸਮੁੱਚੀ ਰੂਪ-ਰੇਖਾ ਪੇਸ਼ ਕੀਤੀ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਨਵੀਂ ਚੁਣੀ ਗਈ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੀਂ ਕਮੇਟੀ ਔਰਤਾਂ ਨੂੰ ਜਾਗਰੂਕ ਕਰਨ, ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੰਚ ਵੱਲੋਂ ਔਰਤਾਂ ਨਾਲ ਸਬੰਧਤ ਸਮਾਜਿਕ ਮੁੱਦਿਆਂ ਨੂੰ ਉਭਾਰਨ ਦੇ ਨਾਲ-ਨਾਲ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੀ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਮੰਚ ਦੇ ਸੀਨੀਅਰ ਆਗੂਆਂ ਨੇ ਆਪਣੇ ਕੀਮਤੀ ਸੁਝਾਅ ਸਾਂਝੇ ਕਰਦਿਆਂ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ। ਮੀਟਿੰਗ ਵਿਚ ਆਉਣ ਵਾਲੇ ਸਮੇਂ ਦੌਰਾਨ ਕੀਤੇ ਜਾਣ ਵਾਲੇ ਸਮਾਜਿਕ ਕਾਰਜਾਂ ਅਤੇ ਸਮਾਗਮਾਂ ਦੀ ਰੂਪ-ਰੇਖਾ ’ਤੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਨਾਰੀ ਚੇਤਨਾ ਮੰਚ ਦੀ ਸਾਬਕਾ ਪ੍ਰਧਾਨ ਜਸਪਾਲ ਭਾਟੀਆ ਆਨਲਾਈਨ ਮੀਟਿੰਗ ਵਿਚ ਸ਼ਾਮਲ ਹੋਏ। ਮੀਟਿੰਗ ਵਿਚ ਪ੍ਰੋ. ਬਲਜਿੰਦਰ ਕੌਰ, ਡਾ. ਇੰਦਰਾ ਵਿਰਕ, ਰਜਿੰਦਰ ਪਾਲ, ਪ੍ਰੋ. ਪੂਨਮ, ਮਨਮੋਹਨ ਜੀਤ, ਡਾ. ਰਾਜਬੀਰ ਕੌਰ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ।