ਅਜਨਾਲਾ, ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਹੁਣ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਅਤੇ ਗੈਂਗਸਟਰ ਵਿੱਕੀ ਕੋਬਰਾ ਨੇ ਵ੍ਹਟਸਐਪ 'ਤੇ ਕਾਲ ਕਰਕੇ ਫਿਰੌਤੀ ਦੀ ਮੰਗ ਕੀਤੀ ਹੈ। ਫਿਰੌਤੀ ਨਾ ਦੇਣ 'ਤੇ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ ਗਈ ਹੈ। ਥਾਣਾ ਕੰਬੋਅ ਦੀ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਅਜਨਾਲਾ ਦੀ ਸ਼ਿਕਾਇਤ ’ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਵਿੱਕੀ ਕੋਬਰਾ ਗਰੋਹ ਦੇ ਮੈਂਬਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਗੈਂਗਸਟਰ ਵਿੱਕੀ ਕੋਬਰਾ ਵੱਲੋਂ ਕਿੰਨੀ ਫਿਰੌਤੀ ਮੰਗੀ ਗਈ ਹੈ, ਇਸ ਬਾਰੇ ਪੁਲਿਸ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ। ਧਿਆਨ ਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਲਾਰੈਂਸ ਬਿਸ਼ਨੋਈ ਗਰੁੱਪ ਦੇ ਇੱਕ ਗੁੰਡੇ ਨੇ ਅਜਨਾਲਾ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਵ੍ਹਟਸਐਪ 'ਤੇ ਕਾਲ ਕਰਕੇ 2.50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।

Posted By: Sarabjeet Kaur