ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਮਨਾਥ ਕੋਵਿੰਦ ਨੇ ਗੁਰੂ ਘਰ 'ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ ਤੇ ਕੀਰਤਨ ਵੀ ਸਰਵਣ ਕੀਤਾ।
Publish Date: Sat, 06 Dec 2025 12:36 PM (IST)
Updated Date: Sat, 06 Dec 2025 12:40 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਮਨਾਥ ਕੋਵਿੰਦ ਨੇ ਗੁਰੂ ਘਰ 'ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ ਤੇ ਕੀਰਤਨ ਵੀ ਸਰਵਣ ਕੀਤਾ।
ਦੱਸਣਯੋਗ ਹੈ ਕਿ ਰਾਮਨਾਥ ਕੋਵਿੰਦ ਸ਼ੁੱਕਰਵਾਰ ਨੂੰ ਗੁਰੂ ਨਗਰੀ ਵਿਖੇ ਚੱਲ ਰਹੇ 19ਵੇਂ ਪਾਈਟੈਕਸ ਦਾ ਰਸਮੀ ਉਦਘਾਟਨ ਕਰਨ ਲਈ ਪਹੁੰਚੇ ਸਨਾ। ਰਾਮਨਾਥ ਕੋਵਿੰਦ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ ਗਿਆ।