ਅਜਨਾਲਾ ਹਲਕੇ ’ਚ ਸੜਕਾਂ ਦੇ ਨੀਂਹ ਪੱਥਰ ਰੱਖੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅਜਨਾਲਾ : ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀ ਮੁਹਿੰਮ ਤਹਿਤ
Publish Date: Thu, 03 Sep 2026 06:15 PM (IST)
Updated Date: Thu, 03 Sep 2026 06:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅਜਨਾਲਾ : ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ 1.15 ਕਰੋੜ ਰੁਪਏ ਦੀ ਲਾਗਤ ਨਾਲ 3.17 ਕਿਲੋਮੀਟਰ ਲੰਮੀਆਂ ਚਾਰ ਲੰਿਕ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਤਹਿਤ ਪਿੰਡ ਪੰਡੋਰੀ ਸੁੱਖਾ ਸਿੰਘ ਤੋਂ ਅਜਨਾਲਾ-ਚੋਗਾਵਾਂ ਰੋਡ ਤੱਕ 35.69 ਲੱਖ ਰੁਪਏ, ਪਿੰਡ ਦੀ ਫ਼ਿਰਨੀ ਤੋਂ ਸ਼ਮਸ਼ਾਨ ਘਾਟ ਤੱਕ 16.73 ਲੱਖ ਰੁਪਏ, ਫ਼ਿਰਨੀ ਪਿੰਡ ਫੱਤੇਵਾਲ ਤੋਂ ਅੱਡਾ ਤੱਕ 27.41 ਲੱਖ ਰੁਪਏ ਅਤੇ ਪਿੰਡ ਆਬਾਦੀ ਬਾਬਾ ਗਮ ਚੁੱਕ ਸਾਹਿਬ ਤੋਂ ਛੰਨਾ ਤੱਕ 35.18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਨਾਲ ਪੇਂਡੂ ਲੋਕਾਂ ਨੂੰ ਆਪਣੇ ਹੀ ਪਿੰਡਾਂ ਵਿੱਚ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ, ਜਿਸ ਨਾਲ ਪਿੰਡਾਂ ਤੋਂ ਸ਼ਹਿਰਾਂ ਵੱਲ ਹੋ ਰਹੀ ਮਜਬੂਰੀਵਸ਼ ਹਿਜਰਤ ਨੂੰ ਕਾਫ਼ੀ ਹੱਦ ਤੱਕ ਠੱਲ੍ਹ ਪਈ ਹੈ। ਇਸ ਮੌਕੇ ਪੰਚਾਂ-ਸਰਪੰਚਾਂ, ਪਿੰਡਾਂ ਦੇ ਮੋਹਤਬਰਾਂ, ਪਾਰਟੀ ਵਲੰਟੀਅਰਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ।