ਤਖਤ ਸ੍ਰੀ ਹਜੂਰ ਸਾਹਿਬ ਵਿਖੇ ਬੁੱਢਾ ਦਲ ਦਾ ਸਥਾਪਨਾ ਦਿਵਸ ਮਨਾਇਆ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਬੁੱਢਾ ਦਲ ਦਾ ਸਥਾਪਨਾ ਦਿਵਸ ਮਨਾਇਆ ਗਿਆ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਸਥਾਪਨਾ ਦਿਵਸ ਨੂੰ ਸਮਰਪਿਤ
Publish Date: Tue, 17 Nov 2026 06:43 PM (IST)
Updated Date: Tue, 17 Nov 2026 06:45 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਬੁੱਢਾ ਦਲ ਦਾ ਸਥਾਪਨਾ ਦਿਵਸ ਮਨਾਇਆ ਗਿਆ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੀ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਬਾਬਾ ਰਾਮ ਸਿੰਘ ਵੱਲੋਂ ਕੀਤੀ ਗਈ। ਉਪਰੰਤ ਤਖਤ ਸਾਹਿਬ ਦੇ ਹਜੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਭਾਈ ਸੁਖਜੀਤ ਸਿੰਘ ਕਨ੍ਹਈਆ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆ ਬੁੱਢਾ ਦਲ ਦਾ ਇਤਿਹਾਸ ਦੱਸਿਆ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਤਖਤ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਚੜ੍ਹਦੀਕਲਾ ਅਤੇ ਪੰਥਕ ਸੇਵਾਵਾਂ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਲੰਗਰ ਸਾਹਿਬ ਦੇ ਮੁੱਖ ਸੇਵਾਦਾ ਸੰਤ ਬਾਬਾ ਬਲਵਿੰਦਰ ਸਿੰਘ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਬੁੱਢਾ ਦਲ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਗਿਆਨੀ ਪ੍ਰੇਮ ਸਿੰਘ, ਤਖਤ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ, ਰਵਿੰਦਰ ਸਿੰਘ ਬੁੰਗਈ ਸਕੱਤਰ ਹਜ਼ੂਰ ਸਾਹਿਬ, ਜਸਮੈਨ ਸਿੰਘ ਨੋਨੀ ਜੁਆਇੰਟ ਸੈਕਟਰੀ ਦਿੱਲੀ ਕਮੇਟੀ, ਰਵਿੰਦਰ ਸਿੰਘ ਕਪੂਰ ਸੁਪਰਡੈਂਟ ਹਜ਼ੂਰ ਸਾਹਿਬ, ਜੈਮਲ ਸਿੰਘ ਢਿੱਲੋ ਆਦਿ ਮੌਜੂਦ ਸਨ।