ਤਰਸੇਮ ਸਿੰਘ ਸਾਧਪੁਰ, ਮੱਤੇਵਾਲ : ਪੁਲਿਸ ਵੱਲੋਂ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਤੇਜ਼ ਕਰਦਿਆਂ 4 ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕੀਤਾ ਹੈ। ਥਾਣਾ ਮੱਤੇਵਾਲ ਦੀ ਪੁਲਿਸ ਨੇ 105 ਨਸ਼ੀਲੇ ਕੈਪਸੂਲਾਂ ਸਮੇਤ ਸ਼ਮਸ਼ੇਰ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਕਿਲਾ ਮਿਊਕਾ ਥਾਣਾ ਜੰਡਿਆਲਾ, ਥਾਣਾ ਬਿਆਸ ਦੀ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਜਸਵਿੰਦਰ ਸਿੰਘ ਪੱਪੂ ਪੁੱਤਰ ਜਗੀਰ ਸਿੰਘ ਵਾਸੀ ਫੇਰੂਮਾਨ, ਥਾਣਾ ਬਿਆਸ ਦੀ ਪੁਲਿਸ ਨੇ 3 ਗਰਾਮ ਹੈਰੋਇੰਨ ਸਮੇਤ ਇਕਬਾਲ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਦੌਲੋਨੰਗਲ ਅਤੇ ਥਾਣਾ ਚਾਟੀਵਿੰਡ ਦੀ ਪੁਲਿਸ ਨੇ ਜਸਪਾਲ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਭਗਤੂਪੁਰਾ ਨੂੰ 30 ਹਜ਼ਾਰ ਮਿਲੀਲੀਟਰ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ। ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਾਮੀ ਕਾਰਵਾਈ ਕੀਤੀ ਜਾ ਰਹੀ ਹੈ।