- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸੇ ਦੌਰਾਨ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਬੀਐਸਐਫ ਨੇ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਰਾਹੀਂ ਸੁੱਟੀ ਗਈ 8 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤਰ੍ਹਾਂ ਇੱਕੋ ਦਿਨ ਵਿੱਚ ਵੱਖ-ਵੱਖ ਕਾਰਵਾਈਆਂ ਦੌਰਾਨ ਕੁੱਲ 15 ਕਿਲੋ 665 ਗ੍ਰਾਮ ਹੈਰੋਇਨ ਕਾਬੂ ਕੀਤੀ ਗਈ ਹੈ। ਪੁਲਿਸ ਨੇ ਮਾਮਲੇ ਦਰਜ ਕਰਕੇ ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬੀ ਜਾਗਰਣ ਟੀਮ, ਅੰਮ੍ਰਿਤਸਰ/ਫਿਰੋਜ਼ਪੁਰ: ਪੰਜਾਬ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੌਰਾਨ ਅੰਮ੍ਰਿਤਸਰ ਦਿਹਾਤੀ ਅਤੇ ਫਿਰੋਜ਼ਪੁਰ ਪੁਲਿਸ ਨੇ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਕੁੱਲ 7 ਕਿਲੋ 665 ਗ੍ਰਾਮ ਹੈਰੋਇਨ ਸਮੇਤ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਦੌਰਾਨ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਬੀਐਸਐਫ ਨੇ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਰਾਹੀਂ ਸੁੱਟੀ ਗਈ 8 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤਰ੍ਹਾਂ ਇੱਕੋ ਦਿਨ ਵਿੱਚ ਵੱਖ-ਵੱਖ ਕਾਰਵਾਈਆਂ ਦੌਰਾਨ ਕੁੱਲ 15 ਕਿਲੋ 665 ਗ੍ਰਾਮ ਹੈਰੋਇਨ ਕਾਬੂ ਕੀਤੀ ਗਈ ਹੈ। ਪੁਲਿਸ ਨੇ ਮਾਮਲੇ ਦਰਜ ਕਰਕੇ ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਲੋਪੋਕੇ ਥਾਣਾ ਪੁਲਿਸ ਨੇ ਖ਼ਾਸ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਕੇ ਨੂਰਪੁਰ ਦੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਉਸ ਕੋਲੋਂ 3 ਕਿਲੋ 29 ਗ੍ਰਾਮ ਹੈਰੋਇਨ, ਇੱਕ ਮੋਟਰਸਾਈਕਲ ਅਤੇ ਇੱਕ ਹਜ਼ਾਰ ਰੁਪਏ ਨਕਦ ਬਰਾਮਦ ਹੋਏ। ਮੁੱਢਲੀ ਪੁੱਛਗਿੱਛ ਵਿੱਚ ਮੁਲਜ਼ਮ ਨੇ ਦੱਸਿਆ ਕਿ ਹੈਰੋਇਨ ਦੀ ਖੇਪ ਪਾਕਿਸਤਾਨੀ ਤਸਕਰਾਂ ਨੇ ਡਰੋਨ ਰਾਹੀਂ ਸਰਹੱਦੀ ਖੇਤਰ ਵਿੱਚ ਸੁੱਟੀ ਸੀ। ਪੁਲਿਸ ਨੂੰ ਉਸ ਦੇ ਮੋਬਾਈਲ ਵਿੱਚੋਂ ਪਾਕਿਸਤਾਨੀ ਤਸਕਰਾਂ ਨਾਲ ਸੰਪਰਕਾਂ ਦੇ ਸਬੂਤ ਵੀ ਮਿਲੇ ਹਨ।
ਇਸੇ ਦੌਰਾਨ ਘਰਿੰਡਾ ਥਾਣਾ ਪੁਲਿਸ ਨੇ ਅਟਾਰੀ ਸੈਕਟਰ ਦੇ ਇੱਕ ਖੇਤ ਵਿੱਚੋਂ 1 ਕਿਲੋ 96 ਗ੍ਰਾਮ ਹੈਰੋਇਨ ਲਾਵਾਰਿਸ ਹਾਲਤ ਵਿੱਚ ਬਰਾਮਦ ਕੀਤੀ। ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਇਹ ਖੇਪ ਕਿਸ ਲਈ ਸੁੱਟੀ ਗਈ ਸੀ। ਇੱਕ ਹੋਰ ਕਾਰਵਾਈ ਵਿੱਚ ਘਰਿੰਡਾ ਪੁਲਿਸ ਨੇ ਪਧਾਰੀ ਪਿੰਡ ਦੇ ਜ਼ੋਰਾਵਰ ਸਿੰਘ ਅਤੇ ਨੂਰ ਸਿੰਘ ਉਰਫ਼ ਨੂਰੀ ਨੂੰ ਵਿਦੇਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਜਾਂਚ ਵਿੱਚ ਸਾਹਮਣੇ ਆਇਆ ਕਿ ਦੋਵੇਂ ਇਹ ਹਥਿਆਰ ਇੱਕ ਅਪਰਾਧੀ ਤੱਕ ਪਹੁੰਚਾਉਣ ਜਾ ਰਹੇ ਸਨ।
ਫਿਰੋਜ਼ਪੁਰ ਵਿੱਚ 3.54 ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
ਸੀਆਈਏ ਸਟਾਫ਼ ਜ਼ੀਰਾ ਨੇ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਦਰਗਾਹ ਬਾਬਾ ਮਲੰਗ ਸ਼ਾਹ ਨੇੜੇ ਨਾਕਾਬੰਦੀ ਕਰਕੇ ਪਿੰਡ ਖਾਈ ਫੇਮੇ ਕੀ ਦੇ ਗੁਰਜੀਤ ਸਿੰਘ ਉਰਫ਼ ਜੀਤਾ ਨੂੰ 3 ਕਿਲੋ 540 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਸਬ-ਇੰਸਪੈਕਟਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਮੁਖ਼ਬਰੀ ਦੇ ਆਧਾਰ 'ਤੇ ਕੀਤੀ ਕਾਰਵਾਈ ਦੌਰਾਨ ਮੁਲਜ਼ਮ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ ਗਿਆ। ਐਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਅੱਗੇ ਕਿਸ ਤੱਕ ਪਹੁੰਚਾਈ ਜਾਣੀ ਸੀ।
ਐਨਸੀਬੀ-ਬੀਐਸਐਫ ਨੇ ਡਰੋਨ ਰਾਹੀਂ ਸੁੱਟੀ 8 ਕਿਲੋ ਹੈਰੋਇਨ ਕੀਤੀ ਬਰਾਮਦ
ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਬੀਐਸਐਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਦੇ ਲੋਪੋਕੇ ਸਰਹੱਦੀ ਖੇਤਰ ਵਿੱਚ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁੱਢਲੀ ਜਾਂਚ ਅਨੁਸਾਰ ਪਾਕਿਸਤਾਨੀ ਤਸਕਰਾਂ ਨੇ ਇਹ ਖੇਪ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੀ ਸੀ, ਜਿਸ ਨੂੰ ਸਥਾਨਕ ਤਸਕਰ ਚੁੱਕਣ ਵਾਲੇ ਸਨ। ਖੁਫੀਆ ਸੂਚਨਾ ਦੇ ਆਧਾਰ 'ਤੇ ਕੀਤੀ ਕਾਰਵਾਈ ਨਾਲ ਖੇਪ ਪਹਿਲਾਂ ਹੀ ਬਰਾਮਦ ਕਰ ਲਈ ਗਈ। ਐਨਸੀਬੀ ਨੇ ਪੁਰਾਣੇ ਤਸਕਰਾਂ ਦੇ ਰਿਕਾਰਡ ਅਤੇ ਸਰਹੱਦ ਪਾਰ ਨੈੱਟਵਰਕ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।