ਖੇਡਾਂ ਵਤਨ ਪੰਜਾਬ ਦੀਆਂ ਦਾ ਚੌਥਾ ਸੀਜਨ ਭਲਕੇ ਤੋਂ ਹੋਵੇਗਾ ਸੁਰੂ : ਬਰਾੜ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੀਆਂ ਖੇਡਾਂ 5 ਸਤੰਬਰ ਤੋਂ ਬਠਿੰਡਾ ਦੇ ਸਹੀਦ ਭਗਤ ਸਿੰਘ ਸਟੇਡੀਅਮ ਤੋਂ ਸੁਰੂ ਹੋ ਰਹੀਆਂ ਹਨ।
Publish Date: Thu, 03 Sep 2026 04:23 PM (IST)
Updated Date: Thu, 03 Sep 2026 04:25 PM (IST)
ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 10 ਲੱਖ ਖਿਡਾਰੀ ਹਿੱਸਾ ਲੈਣਗੇ, 38 ਖੇਡਾਂ ਦੇ ਮੁਕਾਬਲੇ ਅਤੇ ਚਾਰ ਪੈਰਾ-ਖੇਡਾਂ ਹੋਣਗੀਆਂ ਸਾਮਲ ਸੂਬਾ ਪੱਧਰੀ ਸੋਨ ਤਗਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਤਗਮਾ ਜੇਤੂਆਂ ਨੂੰ 7,000 ਰੁਪਏ ਅਤੇ ਕਾਂਸੀ ਤਗਮਾ ਜੇਤੂਆਂ ਨੂੰ 5,000 ਰੁਪਏ ਮਿਲਣਗੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੀਆਂ ਖੇਡਾਂ 5 ਸਤੰਬਰ ਤੋਂ ਬਠਿੰਡਾ ਦੇ ਸਹੀਦ ਭਗਤ ਸਿੰਘ ਸਟੇਡੀਅਮ ਤੋਂ ਸੁਰੂ ਹੋ ਰਹੀਆਂ ਹਨ। ਸੂਬੇ ਦੇ ਇਸ ਸਭ ਤੋਂ ਵੱਡੇ ਖੇਡ ਮੁਕਾਬਲੇ ਵਿੱਚ ਇਸ ਸਾਲ ਲਗਭਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ, ਜਦਕਿ 38 ਖੇਡਾਂ ਦੇ ਮੁਕਾਬਲੇ ਅਤੇ ਚਾਰ ਪੈਰਾ-ਖੇਡਾਂ ਪੂਰੇ ਪੰਜਾਬ ਦੇ ਖੇਡ ਹੁਨਰ ਨੂੰ ਤਰਾਸ਼ਣ ਅਤੇ ਨਿਖਾਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ। ਮਾਨ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪਨਸਪ ਦੇ ਚੇਅਰਮੈਨ ਅਤੇ ਅੰਮ੍ਰਿਤਸਰ ਤੋਂ ਨੌਜਵਾਨ ਆਗੂ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਲਗਾਤਾਰ ਯਤਨਸੀਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜੇਤੂ ਖਿਡਾਰੀਆਂ ਲਈ ਆਕਰਸਕ ਨਕਦ ਇਨਾਮਾਂ ਦੀ ਵੀ ਵਿਵਸਥਾ ਕੀਤੀ ਗਈ ਹੈ। ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਇਸ ਸਾਲ ਇਨ੍ਹਾਂ ਖੇਡਾਂ ਵਿੱਚ ਲਗਭਗ 10 ਲੱਖ ਖਿਡਾਰੀ ਹਿੱਸਾ ਲੈਣਗੇ। ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸਹਿਰ ਤੋਂ ਲੁਕੇ ਹੋਏ ਖੇਡ ਹੁਨਰ ਦੀ ਪਛਾਣਨ, ਉਤਸਾਹਿਤ ਕਰਨ, ਤਰਾਸਣ ਅਤੇ ਨਿਖਾਰਨ ਦਾ ਸਭ ਤੋਂ ਉੱਤਮ ਮੰਚ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵੱਖ-ਵੱਖ ਪੀੜ੍ਹੀਆਂ ਦੇ ਲੋਕਾਂ ਨੂੰ ਇਕਜੁਟ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸੀਜਨ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ 9 ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ। ਕੁੱਲ 38 ਖੇਡ ਮੁਕਾਬਲੇ ਕਰਵਾਏ ਜਾਣਗੇ, ਜਦਕਿ ਚਾਰ ਪੈਰਾ-ਖੇਡਾਂ-ਐਥਲੇਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਨੂੰ ਵੀ ਸਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਰਜਿਸਟ੍ਰੇਸਨ ਪ੍ਰਕਿਿਰਆ ਨੂੰ ਸਰਲ ਅਤੇ ਪੂਰੀ ਤਰ੍ਹਾਂ ਮੁਫਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਨੇ ਪਹਿਲੀ ਵਾਰ ਕਿਊ.ਆਰ. ਕੋਡ ਅਧਾਰਿਤ ਰਜਿਸਟ੍ਰੇਸਨ ਦੀ ਸਹੂਲਤ ਸੁਰੂ ਕੀਤੀ ਹੈ, ਜਿਸ ਨਾਲ ਖਿਡਾਰੀ ਕਿਸੇ ਵੀ ਸਮੇਂ ਅਤੇ ਕਿਤੇ ਵੀ ਰਜਿਸਟਰ ਕਰ ਸਕਦੇ ਹਨ। ਚੇਅਰਮੈਨ ਬਰਾੜ ਨੇ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਸਰਕਾਰ ਦਾ ਉਦੇਸ ਬੱਚਿਆਂ ਅਤੇ ਨੌਜਵਾਨਾਂ ਨੂੰ ਰਾਸਟਰੀ ਅਤੇ ਅੰਤਰਰਾਸਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ।“ ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ‘ਤੇ ਹੋਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਲੜਕੇ ਅਤੇ ਲੜਕੀਆਂ, ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ‘ਪ੍ਰਦਰਸਨੀ ਖੇਡ’ ਵਜੋਂ ਸਾਮਲ ਕੀਤਾ ਗਿਆ ਹੈ, ਜੋ ਉੱਭਰਦੇ ਖਿਡਾਰੀਆਂ ਨੂੰ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਖੇਡਾਂ ਪੰਜਾਬ ਦੇ ਸਾਰੇ 153 ਬਲਾਕਾਂ ਵਿੱਚ ਕਰਵਾਈਆਂ ਜਾਣਗੀਆਂ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਸਾਰੇ 23 ਜ਼ਿਿਲ੍ਹਆਂ ਵਿੱਚ ਹੋਣਗੇ। ਸੂਬਾ ਪੱਧਰੀ ਖੇਡਾਂ ਸੂਬੇ ਦੇ 16 ਜ਼ਿਿਲ੍ਹਆਂ ਵਿੱਚ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ।ਉਨ੍ਹਾਂ ਦੱਸਿਆ ਕਿ ਸੂਬਾ ਪੱਧਰੀ ਤਗਮਾ ਜੇਤੂਆਂ ਲਈ ਆਕਰਸਕ ਨਕਦ ਇਨਾਮ ਰੱਖੇ ਗਏ ਹਨ, ਜਿਸ ਵਿੱਚ ਸੋਨ ਤਗਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਤਗਮਾ ਜੇਤੂਆਂ ਨੂੰ 7,000 ਰੁਪਏ ਅਤੇ ਕਾਂਸੀ ਤਗਮਾ ਜੇਤੂਆਂ ਨੂੰ 5,000 ਰੁਪਏ ਦਿੱਤੇ ਜਾਣਗੇ।