ਯੂਕੇ ਭੇਜਣ ਦੇ ਨਾਂ 'ਤੇ 11 ਲੱਖ ਦੀ ਠੱਗੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਣਜੀਤ ਐਵੀਨਿਊ ਥਾਣੇ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 11 ਲੱਖ ਦੀ ਠੱਗੀ ਕਰਨ ਦੇ ਦੋਸ਼ ਵਿਚ ਇਕ ਗਿਰੋਹ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Publish Date: Wed, 20 May 2026 07:27 PM (IST)
Updated Date: Wed, 20 May 2026 07:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ
ਅੰਮ੍ਰਿਤਸਰ : ਰਣਜੀਤ ਐਵੀਨਿਊ ਥਾਣੇ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 11 ਲੱਖ ਦੀ ਠੱਗੀ ਕਰਨ ਦੇ ਦੋਸ਼ ਵਿਚ ਇਕ ਗਿਰੋਹ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਤਰਨਤਾਰਨ ਦੇ ਮੁਹੱਲਾ ਨਾਨਕ ਸਰ ਦੇ ਵਸਨੀਕ ਬਲਵਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਯੂਕੇ ਭੇਜਣ ਦੇ ਨਾਂ 'ਤੇ ਉਸ ਤੋਂ ਪੈਸੇ ਲਏ ਸਨ। ਇੰਸਪੈਕਟਰ ਰੌਬਿਨ ਹੰਸ ਨੇ ਕਿਹਾ ਕਿ ਮੁਲਜ਼ਮਾਂ ਦੀ ਭਾਲ ਜਾਰੀ ਹੈ। ਪੁਲਿਸ ਨੇ ਨਾਮਜ਼ਦ ਮੁਲਜ਼ਮਾਂ ਦੀ ਪਛਾਣ ਸੁਲਤਾਨਵਿੰਡ ਰੋਡ ਦੇ ਰਹਿਣ ਵਾਲੇ ਹਰਦਿਆਲ ਸਿੰਘ, ਗੁਰੂ ਗੋਬਿੰਦ ਸਿੰਘ ਨਗਰ, ਮਜੀਠਾ ਰੋਡ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਅਤੇ ਸ਼੍ਰੀ ਰਾਮ ਐਵੀਨਿਊ ਦੇ ਰਹਿਣ ਵਾਲੇ ਐਂਥਨੀ ਉਰਫ਼ ਗੈਰੀ ਕੋਟਲੀ ਵਜੋਂ ਕੀਤੀ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਕੁਝ ਸਮਾਂ ਪਹਿਲਾਂ ਮੁਲਜ਼ਮਾਂ ਨੂੰ ਮਿਿਲਆ ਸੀ। ਮੁਲਜ਼ਮਾਂ ਨੇ ਉਸ ਨੂੰ ਦੱਸਿਆ ਕਿ ਉਹ ਪੇਸ਼ੇ ਤੋਂ ਟ੍ਰੈਵਲ ਏਜੰਟ ਹਨ ਅਤੇ ਵਿਦੇਸ਼ਾਂ ਵਿਚ ਨੌਕਰੀਆਂ ਦਿਵਾਉਣ ਦਾ ਕਾਰੋਬਾਰ ਕਰਦੇ ਹਨ ਅਤੇ ਉਹ ਉਸ ਨੂੰ ਦੁਨੀਆ ਵਿਚ ਕਿਤੇ ਵੀ ਨੌਕਰੀ ਦਵਾ ਸਕਦੇ ਹਨ। ਮੁਲਜ਼ਮਾਂ ਨੇ ਯੂਕੇ ਵਿਚ ਨੌਕਰੀ ਦਿਵਾਉਣ ਦੇ ਬਦਲੇ 11 ਲੱਖ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਪੈਸੇ ਦਾ ਪ੍ਰਬੰਧ ਕੀਤਾ ਅਤੇ ਤਿੰਨ ਏਜੰਟਾਂ ਨੂੰ ਦੇ ਦਿੱਤੇ। ਵੀਜ਼ਾ ਪ੍ਰਾਪਤ ਕਰਨ ਲਈ ਉਸ ਦਾ ਪਾਸਪੋਰਟ ਵੀ ਜ਼ਬਤ ਕਰ ਲਿਆ ਗਿਆ। ਐਂਥਨੀ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਉਸ ਤੋਂ ਪੈਸੇ ਲੈ ਲਏ ਅਤੇ ਉਸ ਨੂੰ ਵਿਦੇਸ਼ ਨਹੀਂ ਭੇਜਿਆ। ਹੁਣ ਮੁਲਜ਼ਮ ਉਸ ਨੂੰ ਉਸ ਦੀ ਅਦਾਇਗੀ ਮੰਗਣ 'ਤੇ ਧਮਕੀਆਂ ਦੇ ਰਹੇ ਹਨ।