ਪੱਤਰ ਪ੍ਰਰੇਰਕ, ਤਰਨਤਾਰਨ : ਮਾਨਵਤਾ ਦੀ ਸੇਵਾ ਨੂੰ ਸਮਰਪਿਤ ਲੋਕ ਸੇਵਾ ਦਲ ਵੱਲੋਂ ਮਹੀਨਾਵਾਰੀ ਚੌਥਾ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਸ੍ਰੀ ਗੁਰੂ ਅਰਜਨ ਦੇਵ ਸਰਾਂ ਨਜ਼ਦੀਕ ਲੰਗਰ ਹਾਲ 'ਚ ਲਾਇਆ ਗਿਆ। ਕੈਂਪ ਦਾ ਉਦਘਾਟਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਅਤੇ ਐਡੀਸ਼ਨਲ ਮੈਨੇਜਰ ਧਰਮਿੰਦਰ ਸਿੰਘ ਵੱਲੋਂ ਕੀਤਾ ਗਿਆ। ਕੈਂਪ ਦੌਰਾਨ ਅੱਖਾਂ ਦੇ ਮਾਹਰ ਡਾ. ਸਾਹਿਲ ਸਰਪਾਲ ਤੇ ਟੀਮ ਵੱਲੋਂ 150 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਨੇ ਡਾ. ਸਾਹਿਲ ਸਰਪਾਲ ਤੇ ਉਨ੍ਹਾਂ ਦੀ ਟੀਮ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦਲ ਵੱਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਲੋਕ ਸੇਵਾ ਦਲ ਦੇ ਚੇਅਰਮੈਨ ਗੁਰਜੀਤ ਸਿੰਘ ਅਰੋੜਾ ਨੇ ਕਿਹਾ ਕਿ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਹਰ ਮਹੀਨੇ ਕੈਂਪ ਲਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਹੀਨੇ ਦੇ ਹਰ ਦੂਸਰੇ ਐਤਵਾਰ ਨੂੰ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਇਸੇ ਅਸਥਾਨ 'ਤੇ ਲਾਇਆ ਜਾਵੇਗਾ। ਇਸ ਮੌਕੇ ਹਰਜਿੰਦਰ ਸਿੰਘ ਅਰੋੜਾ ਸੂਬਾ ਪ੍ਰਧਾਨ, ਸੁਖਜਿੰਦਰ ਸਿੰਘ ਕਾਕਾ ਸੈਕਟਰੀ, ਸਤੀਸ਼ ਕੁਮਾਰ ਸ਼ਹਿਰੀ ਪ੍ਰਧਾਨ, ਡਾ. ਰਵੇਲ ਸਿੰਘ ਸਰਪ੍ਰਸਤ, ਕੇਵਲ ਕ੍ਰਿਸ਼ਨ ਪ੍ਰਚਾਰ ਸਕੱਤਰ, ਹਰਦੀਪ ਸਿੰਘ ਜ਼ਿਲ੍ਹਾ ਪ੍ਰਧਾਨ, ਹੰਸ ਰਾਜ ਚੌਧਰੀ ਵਾਈਸ ਚੇਅਰਮੈਨ, ਕਰਮਨ ਸਿੰਘ, ਮੰਗਤ ਰਾਮ ਸ਼ਰਮਾ, ਵਿਵੇਕ ਕੁਮਾਰ ਤੇ ਹੋਰ ਹਾਜ਼ਰ ਸਨ।