ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀ ਸਰਾਂ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਈਏਸੀਡੀ ਵੱਲੋਂ ਮੁਫਤ ਸਰੀਰਕ ਜਾਂਚ ਕੈਂਪ ਲਗਾਇਆ ਗਿਆ ਹੈ। ਆਈਏਸੀਡੀ ਸੰਸਥਾ ਦੇ ਚੇਅਰਮੈਨ ਜਿੰਮੀ ਨੰਦਾ ਕੈਨੇਡਾ ਨੇ ਦੱਸਿਆ ਕਿ ਸੰਸਥਾ ਦੇ 16 ਮੈਂਬਰ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਡਾਕਟਰ ਹਨ, ਜੋ ਕਿ ਤਿੰਨ ਦਿਨਾਂ ਕੈਂਪ ਵਿਚ ਭਾਗ ਲੈਣ ਲਈ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਮਾਹਰ ਡਾਕਟਰਾਂ ਵੱਲੋਂ ਕੈਂਪ ਵਿਚ ਹੱਡੀਆਂ ਤੇ ਜੋੜਾਂ ਨਾਲ ਸਬੰਧਤ ਰੋਗਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਲਾਜ ਵਿਸ਼ੇਸ਼ ਥੈਰੇਪੀ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਜੋੜਾਂ ਦੇ ਰੋਗ ਘੱਟ ਰਹੀ ਕਸਰਤ ਕਾਰਨ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈੈ। ਇਸ ਮੌਕੇ ਕਰੈਗ ਓਸਬੋਂਡ ਜਰਮਨੀ, ਟਿੰਮ ਜੈਕ ਆਸਟ੍ਰੇਲੀਆ ਆਦਿ ਮੌਜੂਦ ਸਨ।