10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਲਾਘਾਯੋਗ ਉਪਰਾਲਾ
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ-ਅੰਮ੍ਰਿਤਸਰ ਸ਼ਹਿਰੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਇੰਦਰਪਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ
Publish Date: Wed, 21 Jan 2026 04:23 PM (IST)
Updated Date: Wed, 21 Jan 2026 04:27 PM (IST)
ਸਕੀਮ 22 ਜਨਵਰੀ ਨੂੰ ਹੋਵੇਗੀ ਲਾਂਚ : ਡਾ. ਇੰਦਰਪਾਲ
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ
ਅੰਮ੍ਰਿਤਸਰ : ਆਮ ਆਦਮੀ ਪਾਰਟੀ-ਅੰਮ੍ਰਿਤਸਰ ਸ਼ਹਿਰੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਇੰਦਰਪਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲੇਗਾ। ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਵਿਚ ਸ਼ਾਮਿਲ ਕੀਤਾ ਗਿਆ ਹੈ। ਡਾ. ਇੰਦਰਪਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ 22 ਜਨਵਰੀ ਨੂੰ ਇਸ ਯੋਜਨਾ ਦਾ ਸਰਕਾਰੀ ਤੌਰ ਤੇ ਆਗਾਜ਼ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਚਲਾਈਆਂ ਸਿਹਤ ਯੋਜਨਾਵਾਂ ਵਿਚ ਕੇਵਲ 5 ਲੱਖ ਰੁਪਏ ਤੱਕ ਦੀ ਕਵਰੇਜ ਮਿਲਦੀ ਸੀ, ਪਰ ਮਾਨ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ਇਸ ਸੀਮਾ ਨੂੰ ਦੋਗੁਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਯੋਜਨਾ ਦਾ ਹੱਕ ਹਰ ਨਿਵਾਸੀ ਨੂੰ ਹੋਵੇਗਾ ਅਤੇ ਕਿਸੇ ਵੀ ਪਰਿਵਾਰ ਨੂੰ ਇਸ ਦੇ ਲਾਭ ਤੋਂ ਬਾਹਰ ਨਹੀਂ ਰੱਖਿਆ ਜਾਵੇਗਾ। ਇਸ ਯੋਜਨਾ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਪ੍ਰਕਾਰ ਦੇ ਐਮਪੈਨਲ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਜਾ ਸਕੇਗਾ। ਅੰਤ ਵਿਚ ਡਾ. ਇੰਦਰਪਾਲ ਨੇ ਕਿਹਾ ਕਿ ਇਹ ਯੋਜਨਾ ਸੂਬੇ ਲਈ ਸਿਹਤ ਖੇਤਰ ਵਿਚ ਇਕ ਕ੍ਰਾਂਤੀਕਾਰਕ ਕਦਮ ਸਾਬਤ ਹੋਵੇਗੀ, ਜਿਸ ਨਾਲ ਹਰ ਘਰ ਨੂੰ ਗੁਣਵੱਤਾ ਭਰਪੂਰ ਤੇ ਮੁਫ਼ਤ ਇਲਾਜ ਦੀ ਪੂਰੀ ਗਰੰਟੀ ਮਿਲੇਗੀ।