ਜਲਦ ਸ਼ੁਰੂ ਹੋਵੇਗਾ ਪ੍ਰਾਈਵੇਟ ਹਸਪਤਾਲਾਂ ’ਚ 10 ਲੱਖ ਦਾ ਮੁਫ਼ਤ ਇਲਾਜ : ਬਲਵਿੰਦਰ ਕਾਲ਼ਾ
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਦੇ ਲੋਕਾਂ ਨੂੰ ਸਿਹਤ ਪ੍ਰਤੀ ਇਲਾਜ ਕਰਵਾਉਣ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ ਹਰੇਕ ਪ੍ਰਾਈਵੇਟ ਹਸਪਤਾਲ ਵਿਚ ਲੋਕਾਂ ਦੇ 10 ਲੱਖ ਤੱਕ ਦਾ ਮੁਫ਼ਤ
Publish Date: Fri, 16 Jan 2026 04:42 PM (IST)
Updated Date: Fri, 16 Jan 2026 04:45 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਦੇ ਲੋਕਾਂ ਨੂੰ ਸਿਹਤ ਪ੍ਰਤੀ ਇਲਾਜ ਕਰਵਾਉਣ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ ਹਰੇਕ ਪ੍ਰਾਈਵੇਟ ਹਸਪਤਾਲ ਵਿਚ ਲੋਕਾਂ ਦੇ 10 ਲੱਖ ਤੱਕ ਦਾ ਮੁਫ਼ਤ ਇਲਾਜ ਦੇਣ ਦੇ ਕੀਤੇ ਗਏ ਐਲਾਨ ਤਹਿਤ ਜਲਦ ਹੀ ਇਲਾਜ ਸ਼ੁਰੂ ਹੋਵੇਗਾ। ਜਿਸਦੇ ਤਹਿਤ ਜਲਦ ਹੀ ਪੂਰੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿਚ 10 ਲੱਖ ਦੇ ਇਲਾਜ ਲਈ ਕਾਰਡ ਬਣਨੇ ਸ਼ੁਰੂ ਹੋ ਜਾਣਗੇ। ਇਹ ਪ੍ਰਗਟਾਵਾ ਆਪ ਆਗੂ ਬਲਵਿੰਦਰ ਕਾਲ਼ਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਕਾਰਡ ਬਣਾਉਣ ਲਈ ਸਭ ਤੋਂ ਜ਼ਰੂਰੀ ਹਰੇਕ ਵਿਅਕਤੀ ਦਾ ਅਧਾਰ ਕਾਰਡ ਤੇ ਵੋਟਰ ਕਾਰਡ ਹੋਣਾ ਬਹੁਤ ਜਰੂਰੀ ਹੈ, ਜਿਸਦੇ ਨਾਲ ਹੀ ਕਾਰਡ ਬਣਾਇਆ ਜਾਵੇਗਾ ਤੇ ਜੇਕਰ ਕਿਸੇ ਵਿਅਕਤੀ ਕੋਲ ਵੋਟਰ ਕਾਰਡ ਨਹੀਂ ਹੈ ਤਾਂ ਉਹ ਤੁਰੰਤ ਵੋਟਰ ਕਾਰਡ ਅਪਲਾਈ ਕਰਨ ਤਾਂ ਜੌ ਹਰੇਕ ਵਿਅਕਤੀ ਨੂੰ 10 ਲੱਖ ਦਾ ਮੁਫ਼ਤ ਇਲਾਜ ਮਿਲ ਸਕੇ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਲੋਕਾਂ ਨੂੰ ਇਲਾਜ ਕਰਵਾਉਣ ਵਿਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਮ੍ਹਣਾ ਕਰਨਾ ਪੈਂਦਾ ਹੈ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਵਿਅਕਤੀ ਨੂੰ 10 ਲੱਖ ਦਾ ਇਲਾਜ ਮੁਫ਼ਤ ਦੇਣ ਦਾ ਜੌ ਐਲਾਨ ਕੀਤਾ ਹੈ, ਉਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।