ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਲਈ ਪਰਿਵਾਰ ਦਾ 24 ਘੰਟੇ ਦਾ ਅਲਟੀਮੇਟਮ, ਸੜਕਾਂ 'ਤੇ ਉਤਰਨ ਦੀ ਦਿੱਤੀ ਚਿਤਾਵਨੀ
ਆਪਣੇ ਪਰਿਵਾਰ ਅਤੇ ਕਰੀਬੀਆਂ ਦੇ ਨਾਲ ਸੋਮਵਾਰ ਸਵੇਰੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਪਤੀ ਦੀ ਮੌਤ 'ਤੇ ਇਨਸਾਫ਼ ਲਈ ਪਨਸਪ, ਵੇਅਰਹਾਊਸ, ਪਨਗ੍ਰੇਨ ਆਦਿ ਏਜੰਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨਸਾਫ਼ ਦਿਵਾਉਣ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਤੀ ਸਰਕਾਰੀ ਵਿਭਾਗ ਵਿੱਚ ਸੁਰੱਖਿਅਤ ਨਹੀਂ ਸਨ, ਤਾਂ ਇਹ ਕਿਸੇ ਦੇ ਵੀ ਪਰਿਵਾਰ ਨਾਲ ਹੋ ਸਕਦਾ ਹੈ।
Publish Date: Mon, 23 Mar 2026 10:50 AM (IST)
Updated Date: Mon, 23 Mar 2026 11:25 AM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਸਾਥੀਆਂ ਦੀ ਅਜੇ ਤੱਕ ਗ੍ਰਿਫ਼ਤਾਰੀ ਨਾ ਹੋਣ 'ਤੇ ਗਗਨਦੀਪ ਰੰਧਾਵਾ ਦੇ ਪਰਿਵਾਰ ਨੇ ਸਖ਼ਤ ਵਿਰੋਧ ਜਤਾਇਆ ਹੈ। ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਗਗਨਦੀਪ ਦੀ ਪਤਨੀ ਉਪਿੰਦਰ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਨੇ 24 ਘੰਟਿਆਂ ਦੇ ਅੰਦਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਸੜਕਾਂ 'ਤੇ ਉਤਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕਾਂ ਜਾਮ ਕਰਕੇ ਅਤੇ ਪ੍ਰਦਰਸ਼ਨ ਕਰਕੇ ਉਨ੍ਹਾਂ ਦਾ ਮਕਸਦ ਲੋਕਾਂ ਨੂੰ ਪਰੇਸ਼ਾਨ ਕਰਨਾ ਨਹੀਂ ਹੈ, ਪਰ ਸਰਕਾਰ ਦੀ ਇਸ ਢਿੱਲੀ ਕਾਰਵਾਈ ਖ਼ਿਲਾਫ਼ ਉਨ੍ਹਾਂ ਨੂੰ ਅਜਿਹਾ ਕਦਮ ਚੁੱਕਣਾ ਪੈ ਰਿਹਾ ਹੈ।
ਆਪਣੇ ਪਰਿਵਾਰ ਅਤੇ ਕਰੀਬੀਆਂ ਦੇ ਨਾਲ ਸੋਮਵਾਰ ਸਵੇਰੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਪਤੀ ਦੀ ਮੌਤ 'ਤੇ ਇਨਸਾਫ਼ ਲਈ ਪਨਸਪ, ਵੇਅਰਹਾਊਸ, ਪਨਗ੍ਰੇਨ ਆਦਿ ਏਜੰਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨਸਾਫ਼ ਦਿਵਾਉਣ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਤੀ ਸਰਕਾਰੀ ਵਿਭਾਗ ਵਿੱਚ ਸੁਰੱਖਿਅਤ ਨਹੀਂ ਸਨ, ਤਾਂ ਇਹ ਕਿਸੇ ਦੇ ਵੀ ਪਰਿਵਾਰ ਨਾਲ ਹੋ ਸਕਦਾ ਹੈ।.
ਦੱਸ ਦੇਈਏ ਕਿ ਘਟਨਾ ਦੇ ਤੀਜੇ ਦਿਨ ਵੀ ਪੁਲਿਸ ਵੇਅਰਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ ਨਹੀਂ ਕਰਵਾ ਸਕੀ ਹੈ। ਪਰਿਵਾਰ ਇਸ ਗੱਲ 'ਤੇ ਅੜਿਆ ਹੋਇਆ ਹੈ ਕਿ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਨਾਮਜ਼ਦ ਕੀਤੇ ਗਏ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ 6 ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਗਗਨਦੀਪ ਰੰਧਾਵਾ ਨੇ ਲਾਲਜੀਤ ਸਿੰਘ ਭੁੱਲਰ ਤੋਂ ਦੁਖੀ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ।