ਲੰਗਰ ਸੇਵਾ ਲਈ ਗੈਸ ਦੀ ਕਿੱਲਤ: ਦਿੱਲੀ ਕਮੇਟੀ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਲਿਖਿਆ ਪੱਤਰ; ਸਪਲਾਈ ਬਹਾਲ ਕਰਨ ਦੀ ਮੰਗ
ਜੋ ਸਿੱਖਾਂ ਦੇ ਧਾਰਮਿਕ ਮਾਮਲਿਆਂ ਅਤੇ ਦਿੱਲੀ ’ਚ ਗੁਰਦੁਆਰਿਆਂ ਦੀ ਦੇਖਭਾਲ ਕਰਦੀ ਹੈ। ਉਨ੍ਹਾਂ ਲਿਖਿਆ ਕਿ ਜਿਵੇਂ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਾਰੇ ਇਤਿਹਾਸਕ ਗੁਰਦੁਆਰਿਆਂ ਵਿਚ ਸ਼ਰਧਾਲੂਆਂ ਨੂੰ ਲੰਗਰ ਵਰਤਾਇਆ ਜਾਂਦਾ ਹੈ।
Publish Date: Sat, 14 Mar 2026 09:26 AM (IST)
Updated Date: Sat, 14 Mar 2026 09:29 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਬੰਧ ਅਧੀਨ ਗੁਰਦੁਆਰਿਆਂ ਨੂੰ ਗੈਸ ਸਿਲੰਡਰਾਂ ਦੀ ਸਪਲਾਈ ਕਰਨ ਲਈ ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਪੱਤਰ ਲਿਖਿਆ ਹੈ। ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੱਤਰ ਵਿਚ ਲਿਖਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤ ਸਰਕਾਰ ਦੇ ਦਿੱਲੀ ਸਿੱਖ ਗੁਰਦੁਆਰਾ ਐਕਟ 1971 ਵਜੋਂ ਜਾਣੇ ਜਾਂਦੇ ਸੰਸਦ ਦੇ ਐਕਟ ਅਧੀਨ ਸਥਾਪਿਤ ਇਕ ਸੰਵਿਧਾਨਕ ਸੰਸਥਾ ਹੈ। ਜੋ ਸਿੱਖਾਂ ਦੇ ਧਾਰਮਿਕ ਮਾਮਲਿਆਂ ਅਤੇ ਦਿੱਲੀ ’ਚ ਗੁਰਦੁਆਰਿਆਂ ਦੀ ਦੇਖਭਾਲ ਕਰਦੀ ਹੈ। ਉਨ੍ਹਾਂ ਲਿਖਿਆ ਕਿ ਜਿਵੇਂ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਾਰੇ ਇਤਿਹਾਸਕ ਗੁਰਦੁਆਰਿਆਂ ਵਿਚ ਸ਼ਰਧਾਲੂਆਂ ਨੂੰ ਲੰਗਰ ਵਰਤਾਇਆ ਜਾਂਦਾ ਹੈ। ਮੌਜੂਦਾ ਦੌਰ ਵਿਚ ਬਣੇ ਜੰਗ ਦੇ ਹਾਲਾਤਾਂ ਕਾਰਨ ਗੈਸ ਏਜੰਸੀਆਂ ਵਲੋਂ ਗੈਸ ਸਿਲੰਡਰ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਇਸ ਸਬੰਧੀ ਗੁਰਦੁਆਰਿਆਂ ਵਿਚ ਲੰਗਰ ਤਿਆਰ ਕਰਨਾ ਪ੍ਰਭਾਵਿਤ ਹੋ ਰਿਹਾ ਹੈ। ਉਪਰੋਕਤ ਨੂੰ ਧਿਆਨ ਵਿਚ ਰੱਖਦੇ ਹੋਏ, ਇਸ ਲਈ ਬੇਨਤੀ ਕੀਤੀ ਹੈ ਕਿ ਕਿਰਪਾ ਕਰਕੇ ਜ਼ਰੂਰੀ ਕਦਮ ਚੁੱਕੇ ਜਾਣ ਅਤੇ ਸਬੰਧਤ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਜਾਣ ਕਿ ਡੀਐਸਜੀਐਮਸੀ ਨੂੰ ਗੈਸ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਨਾ ਹੋਵੇ ਅਤੇ ਇਤਿਹਾਸਕ ਗੁਰਦੁਆਰੇ ’ਚ ਲੰਗਰ ਸੇਵਾ ਨਿਰੰਤਰ ਜਾਰੀ ਰਹੇ।