ਪੰਜਾਬ ’ਚ ਬਿਜਲੀ ਕੁਨੈਕਸ਼ਨ ਲੈਣਾ ਹੋਇਆ ਆਸਾਨ : ਟੌਂਗ
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਆਮ ਆਦਮੀ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਕਨੈਕਸ਼ਨ ਲਈ ਐੱਨਓਸੀ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ।
Publish Date: Thu, 20 Nov 2025 04:38 PM (IST)
Updated Date: Thu, 20 Nov 2025 04:40 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਆਮ ਆਦਮੀ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਕਨੈਕਸ਼ਨ ਲਈ ਐੱਨਓਸੀ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਵਿਚ ਬਿਜਲੀ ਕਨੈਕਸ਼ਨ ਲੈਣਾ ਆਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਆਮ ਲੋਕਾਂ ਲਈ ਵੱਡੀ ਰਾਹਤ ਲੈ ਕੇ ਆਇਆ ਹੈ, ਕਿਉਂਕਿ ਹੁਣ ਬਿਜਲੀ ਕਨੈਕਸ਼ਨ ਲਗਵਾਉਣ ਲਈ ਬੇਵਜ੍ਹਾ ਦਫ਼ਤਰੀ ਚੱਕਰਾਂ, ਲੰਬੇ ਪ੍ਰੋਸੈਸ ਤੇ ਫ਼ਾਲਤੂ ਖ਼ਰਚਿਆਂ ਦਾ ਅੰਤ ਹੋਵੇਗਾ। ਟੌਂਗ ਨੇ ਕਿਹਾ ਕਿ ਜਾਇਦਾਦ ’ਤੇ ਕਿਸੇ ਤਰ੍ਹਾਂ ਦਾ ਲੀਗਲ ਝਗੜਾ ਨਾ ਹੋਣ ਦੀ ਸਥਿਤੀ ਵਿਚ ਸਿਰਫ਼ ਮਲਕੀਅਤ ਦਾ ਸਬੂਤ ਦਿਖਾਉਣ ਨਾਲ ਹੀ ਬਿਜਲੀ ਕਨੈਕਸ਼ਨ ਜਾਰੀ ਕੀਤਾ ਜਾਵੇਗਾ। ਇਹ ਫ਼ੈਸਲਾ ਸਰਕਾਰ ਦੀ ਪਾਰਦਰਸ਼ੀ ਤੇ ਲੋਕ–ਕੇਂਦਰੀ ਨੀਤੀ ਦੀ ਜੀਵੰਤ ਮਿਸਾਲ ਹੈ। ਉਨ੍ਹਾਂ ਦੱਸਿਆ ਕਿ ਹੁਣ ਜੇਕਰ ਕਿਸੇ ਦੇ ਕੋਲ ਆਧਾਰ ਕਾਰਡ ਉਪਲਬਧ ਨਹੀਂ ਹੈ, ਤਾਂ ਡ੍ਰਾਈਵਿੰਗ ਲਾਇਸੈਂਸ ਨੂੰ ਵੀ ਮਾਨਯੋਗ ਪਛਾਣ ਪ੍ਰਮਾਣ ਪੱਤਰ ਵਜੋਂ ਮੰਨਿਆ ਜਾਵੇਗਾ। ਇਸ ਨਾਲ ਦਸਤਾਵੇਜ਼ਾਂ ਦੀ ਕਮੀ ਕਾਰਨ ਹੋਣ ਵਾਲੀ ਮੁਸ਼ਕਿਲ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਉਹ ਲਗਾਤਾਰ ਲੋਕ–ਹਿਤੈਸ਼ੀ ਫ਼ੈਸਲੇ ਲੈ ਕੇ ਪੰਜਾਬ ਦੇ ਹਰ ਘਰ ਤੱਕ ਸੁਵਿਧਾਵਾਂ ਪਹੁੰਚਾ ਰਹੇ ਹਨ।