ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਰ ਵਿਖੇ ਨਤਮਸਤਕ ਹੋਏ ਘਨਸ਼ਿਆਮ ਥੋਰੀ
ਉਹ ਡਾਇਰੈਕਟਰ ਫੂਡ ਸਪਲਾਈ ਤੋਂ ਬਦਲ ਕੇ ਅੰਮ੍ਰਿਤਸਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਨਿਯੁਕਤ ਹੋਏ ਹਨ ਅਤੇ ਕੱਲ੍ਹ ਨੂੰ ਆਪਣਾ ਅਹੁਦਾ ਸੰਭਾਲਣਗੇ। ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣ ’ਤੇ ਸ੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜੀ ਆਇਆਂ ਕਿਹਾ। ਉਨਾਂ ਨੇ ਸਰਕਾਰ ਵਲੋਂ ਦਿੱਤੀ ਹੋਈ ਨਵੀਂ ਜ਼ਿੰਮੇਵਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
Publish Date: Mon, 16 Oct 2023 09:13 PM (IST)
Updated Date: Tue, 17 Oct 2023 09:24 PM (IST)
ਅੰਮ੍ਰਿਤਸਰ : 2010 ਬੈਚ ਦੇ ਆਈਏਐੱਸ ਅਧਿਕਾਰੀ ਸ੍ਰੀ ਘਨਸ਼ਿਆਮ ਥੋਰੀ ਨੇ ਅੱਜ ਸ਼ਾਮ ਸ੍ਰੀ ਅੰਮ੍ਰਿਤਸਰ ਸਾਹਿਬ ਦੇ 177ਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ।
ਉਹ ਡਾਇਰੈਕਟਰ ਫੂਡ ਸਪਲਾਈ ਤੋਂ ਬਦਲ ਕੇ ਅੰਮ੍ਰਿਤਸਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਨਿਯੁਕਤ ਹੋਏ ਹਨ ਅਤੇ ਕੱਲ੍ਹ ਨੂੰ ਆਪਣਾ ਅਹੁਦਾ ਸੰਭਾਲਣਗੇ। ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣ ’ਤੇ ਸ੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜੀ ਆਇਆਂ ਕਿਹਾ। ਉਨਾਂ ਨੇ ਸਰਕਾਰ ਵਲੋਂ ਦਿੱਤੀ ਹੋਈ ਨਵੀਂ ਜ਼ਿੰਮੇਵਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਦੁਰਗਿਆਨਾ ਮੰਦਰ ਵਿਖੇ ਵੀ ਪ੍ਰਬੰਧਕਾਂ ਵਲੋਂ ਸ੍ਰੀ ਘਨਸ਼ਿਆਮ ਥੋਰੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਐੱਸਡੀਐੱਮ ਮਨਕੰਵਲ ਸਿੰਘ ਚਾਹਲ, ਡਾ ਵਰੁਣ, ਤਹਿਸੀਲਦਾਰ ਨਵਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।