ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ 'ਗੁਰੂ ਅੰਗਦ ਦਰਪਣ ਜੀਵਨ ਗਾਥਾ' ਸੰਗਤ ਅਰਪਣ
ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ 'ਗੁਰੂ ਅੰਗਦ ਦਰਪਣ ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ' ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤ ਅਰਪਣ ਕੀਤੀ ਗਈ।
Publish Date: Sat, 06 Dec 2025 11:46 AM (IST)
Updated Date: Sat, 06 Dec 2025 11:48 AM (IST)
ਅੰਮ੍ਰਿਤਸਰ: ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ 'ਗੁਰੂ ਅੰਗਦ ਦਰਪਣ ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ' ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤ ਅਰਪਣ ਕੀਤੀ ਗਈ। ਇਹ ਪੁਸਤਕ ਖ਼ਾਲਸਾ ਪ੍ਰਚਾਰਕ ਜਥਾ, ਯੂਕੇ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਉਪਰੰਤ ਐਡਵੋਕੇਟ ਧਾਮੀ ਵੱਲੋਂ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਿਹਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਓਐਸਡੀ ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਮੌਜ਼ੂਦ ਸਨ।