- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਕੋਰ ਕਮੇਟੀ, ਵਰਕਿੰਗ ਕਮੇਟੀ ਅਤੇ ਸਾਰੇ ਜਿਲ੍ਹਾ ਪ੍ਰਧਾਨਾਂ ਦੀ ਅੰਮ੍ਰਿਤਸਰ ’ਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਤੋਂ ਲਟਕਾਈਆਂ ਜਾਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਲਈ ਸਰਕਾਰ ਨੂੰ ਮਜਬੂਰ ਕਰਨ ਵਾਸਤੇ ਜਲਦੀ ਹੀ ਵੱਡੇ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਕੋਰ ਕਮੇਟੀ, ਵਰਕਿੰਗ ਕਮੇਟੀ ਅਤੇ ਸਾਰੇ ਜਿਲ੍ਹਾ ਪ੍ਰਧਾਨਾਂ ਦੀ ਅੰਮ੍ਰਿਤਸਰ ’ਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਤੋਂ ਲਟਕਾਈਆਂ ਜਾਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਲਈ ਸਰਕਾਰ ਨੂੰ ਮਜਬੂਰ ਕਰਨ ਵਾਸਤੇ ਜਲਦੀ ਹੀ ਵੱਡੇ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖ ਮਾਮਲਿਆਂ ਵਿੱਚ ਇਸ ਨੂੰ ਸਰਕਾਰ ਦੀ ਦਖਲਅੰਦਾਜ਼ੀ ਹੀ ਸਮਝਿਆ ਜਾਣਾ ਚਾਹੀਦਾ ਹੈ ਜੋ ਇਨੇ ਲੰਮੇ ਸਮੇਂ ਤੋਂ ਚੋਣਾਂ ਨਾ ਕਰਵਾ ਕੇ ਇਕ ਧੜੇ ਦੇ ਕਬਜ਼ੇ ਨੂੰ ਬਰਕਰਾਰ ਰੱਖਿਆ ਜਾ ਰਿਹਾ ਹੈ। ਅੱਜ ਦੀ ਇਸ ਸਾਂਝੀ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਦੋ ਦਸੰਬਰ ਦੇ ਹੁਕਮਨਾਮਿਆਂ ਨੂੰ ਸਾਜਿਸ਼ ਕਹਿਣ ਤੇ ਇਕ ਨਿਖੇਧੀ ਮਤਾ ਵੀ ਪਾਸ ਕੀਤਾ ਗਿਆ। ਇਸ ਮੀਟਿੰਗ ’ਚ ਇਹ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨਾਲ ਸੰਬੰਧਿਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਸ਼ਿਕਾਇਤ ਪੱਤਰ ਦੇਣਗੇ ਕਿ ਪੰਜ ਸਿੰਘ ਸਾਹਿਬਾਨਾਂ ਨੂੰ ਸਾਜਸ਼ੀ ਦੱਸਣ ਵਾਲੇ ਖ਼ਿਲਾਫ਼ ਸਿੱਖ ਪਰੰਪਰਾਵਾਂ ਅਨੁਸਾਰ ਸਖ਼ਤ ਕਾਰਵਾਈ ਹੋ ਸਕੇ। ਤਾਂ ਜੋ ਭਵਿੱਖ ’ਚ ਕੋਈ ਵੀ ਗੁਰ ਮਰਿਆਦਾ ਅਨੁਸਾਰ ਹੋਏ ਫੈਸਲਿਆਂ ’ਤੇ ਕਿੰਤੂ ਨਾ ਕਰ ਸਕੇ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਇਸ ਮਾਮਲੇ ਉਤੇ ਚੁੱਪ ਨੂੰ ਵੀ ਇਕ ਸਾਜਿਸ਼ ਕਰਾਰ ਦਿੱਤਾ ਗਿਆ। ਅੱਜ ਦੀ ਮੀਟਿੰਗ ਵਿਚ ਸਰਕਾਰ ਤੋਂ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਤੁਰੰਤ ਮੁਆਵਜਾ ਦੇਣ ਦੀ ਮੰਗ ਵੀ ਕੀਤੀ ਗਈ।
ਇਸ ਮੀਟਿੰਗ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਗੋਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ, ਇਕਬਾਲ ਸਿੰਘ ਝੂੰਦਾਂ, ਸਰਵਣ ਸਿੰਘ ਫਿਲੌਰ, ਭਾਈ ਮਨਜੀਤ ਸਿੰਘ, ਅਜੈਪਾਲ ਸਿੰਘ ਮੀਰਾਂਕੋਟ, ਸੁਖਵਿੰਦਰ ਸਿੰਘ ਔਲਖ, ਐਡਵੋਕੇਟ ਰਾਜਦੇਵ ਸਿੰਘ ਖਾਲਸਾ, ਬ੍ਰਿਜ ਭੁਪਿੰਦਰ ਸਿੰਘ ਲਾਲੀ, ਰਣਧੀਰ ਸਿੰਘ ਰੱਖੜਾ, ਜਸਬੀਰ ਸਿੰਘ ਘੁੰਮਣ, ਰਘਬੀਰ ਸਿੰਘ ਰਾਜਾਸਾਂਸੀ, ਸਤਵਿੰਦਰ ਸਿੰਘ ਟੌਹੜਾ, ਬਿਕਰਮ ਸਿੰਘ ਨਵਾਂ ਪਿੰਡ, ਰਵਿੰਦਰ ਸਿੰਘ ਬਿੰਦਾ ਪਟਿਆਲਾ, ਅਮਨਦੀਪ ਸਿੰਘ ਗੁਰਦਾਸਪੁਰ, ਮਨਿੰਦਰ ਸਿੰਘ ਧੁੰਨਾ, ਮਨਦੀਪ ਸਿੰਘ ਤਰਖਾਨਮਾਜਰਾ, ਡਾਕਟਰ ਮੁਖਤਿਆਰ ਸਿੰਘ, ਮਨਪ੍ਰੀਤ ਸਿੰਘ ਭੋਲੂਵਾਲ, ਰਣਜੀਤ ਸਿੰਘ ਔਲਖ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।