- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਬਠਿੰਡੇ ਵਿੱਚ ਸਿੱਟ ਵੱਲੋਂ ਉਹਨਾਂ ਦੀ ਰਿਹਾਇਸ਼ ’ਤੇ ਜਾ ਕੇ ਲਏ ਸਨ, ਇਸੇ ਤਰ੍ਹਾਂ ਦੋ ਦਸੰਬਰ 2024 ਦੇ ਮਾਮਲੇ ਵਿੱਚ ਸਿੱਟ ਦੇ ਮੈਂਬਰ ਉਨ੍ਹਾਂ ਦੇ ਘਰ ਆਏ ਅਤੇ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿਚ ਪੁੱਛਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਚੱਲੀ ਕਾਰਵਾਈ ਸਾਰੇ ਚੈਨਲਾਂ, ਸੋਸ਼ਲ ਮੀਡੀਆ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਮੌਜੂਦ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਉਨ੍ਹਾਂ ਪ੍ਰਤੀ ਦਿੱਤਾ ਬਿਆਨ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੀ ਤਖਤ ਦੇ ਜਥੇਦਾਰ ਰਹੇ ਹਨ ਅਤੇ ਉਹਨਾਂ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਬਣੀ ਸਿੱਟ ਪਾਸ ਆਪਣੇ ਬਿਆਨ ਦਰਜ ਕਰਵਾਏ ਸਨ। ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਬਠਿੰਡੇ ਵਿੱਚ ਸਿੱਟ ਵੱਲੋਂ ਉਹਨਾਂ ਦੀ ਰਿਹਾਇਸ਼ ’ਤੇ ਜਾ ਕੇ ਲਏ ਸਨ, ਇਸੇ ਤਰ੍ਹਾਂ ਦੋ ਦਸੰਬਰ 2024 ਦੇ ਮਾਮਲੇ ਵਿੱਚ ਸਿੱਟ ਦੇ ਮੈਂਬਰ ਉਨ੍ਹਾਂ ਦੇ ਘਰ ਆਏ ਅਤੇ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿਚ ਪੁੱਛਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਚੱਲੀ ਕਾਰਵਾਈ ਸਾਰੇ ਚੈਨਲਾਂ, ਸੋਸ਼ਲ ਮੀਡੀਆ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਮੌਜੂਦ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਦੋਂ ਸਿਟ ਨੂੰ ਬਿਆਨ ਦਰਜ ਕਰਵਾਏ ਸਨ ਤਾਂ ਉਹ ਠੀਕ ਸੀ, ਜੇਕਰ ਸਿਟ ਦੇ ਮੈਂਬਰ ਉਹਨਾਂ ਪਾਸ ਕਿਸੇ ਮਾਮਲੇ ਸਬੰਧੀ ਪਹੁੰਚੇ ਹਨ ਤਾਂ ਉਹ ਗਲਤ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਲੱਗਦਾ ਹੈ ਕਿ ਸਿਆਸਤ ਦੀ ਪਕੜ ਵਿੱਚ ਆ ਚੁੱਕੇ ਹਨ, ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕੋ ਸਲਾਹ ਹੈ ਕਿ ਉਹ ਧਰਮ ਤੋਂ ਸੇਧ ਲੈ ਕੇ ਧਰਮ ਦੀ ਸਿਆਸਤ ਕਰਨ ਨਾ ਕੀ ਸਿਆਸਤ ਦੀ ਪਕੜ ਵਿੱਚ ਆਉਣ।