- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੀ ਪਦਵੀਂ ਇਕ ਜਾਂਚ ਕਮੇਟੀ ਬਣਾ ਕੇ ਦੋਸ਼ ਲਗਾ ਕੇ ਹਟਾਇਆ ਗਿਆ। ਉਸ ਤੋਂ ਬਾਅਦ ਉਨ੍ਹਾਂ ਨੂੰ ਅਤੇ ਗਿਆਨੀ ਸੁਲਤਾਨ ਸਿੰਘ ਨੂੰ 7 ਮਾਰਚ 2025 ਨੂੰ ਤਖਤ ਸਾਹਿਬ ਦੀਆਂ ਸੇਵਾਵਾਂ ਤੋਂ ਪਾਸੇ ਕੀਤਾ ਗਿਆ। ਉਸ ਸਮੇਂ ਤੋਂ ਇਹ ਦਾਸ ਉੱਤੇ ਕਈ ਤਰ੍ਹਾਂ ਦੇ ਦਬਾਅ ਪਾਏ ਜਾ ਰਹੇ ਸਨ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਕਰਨ ਦੇ ਫੈਂਸਲੇ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਸ ਇਸ ਫੈਂਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਾਰੇ ਫੈਂਸਲੇ ਪਿਛੇ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਸਬੰਧੀ ਕੀਤਾ ਗਿਆ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਜੋ ਫੈਂਸਲਾ ਹੋਇਆ ਉਨ੍ਹਾਂ ਅਤੇ ਸੰਗਤ ਵੱਲੋਂ ਇਹੀ ਅਨੁਮਾਨ ਪਹਿਲਾਂ ਲਗਾਇਆ ਜਾ ਰਿਹਾ ਸੀ ਤੇ ਇਸ ਮੀਟਿੰਗ ਦੇ ਵਿਚ ਇਹੋ ਫੈਸਲਾ ਕੀਤਾ ਜਾ ਸਕਦਾ ਹੈ। ਜਿਸ ਫੈਸਲੇ ਦੀ ਉਮੀਦ ਸੀ ਸ਼੍ਰੋਮਣੀ ਕਮੇਟੀ ਨੇ ਉਹ ਹੀ ਫੈਸਲਾ ਕੀਤਾ ਹੈ, ਇਸ ਫੈਂਸਲੇ ਦਾ ਸਵਾਗਤ ਕਰਦੇ ਹਾਂ। ਕਿਸੇ ਪ੍ਰਕਾਰ ਦਾ ਦੁੱਖ ਨਹੀਂ ਹੈ, ਕਿਸੇ ਪ੍ਰਕਾਰ ਦਾ ਕੋਈ ਸ਼ਿਕਵਾ ਨਹੀਂ ਹੈ। ਇਕ ਬੇਨਤੀ ਮੈਂ ਸੰਗਤ ਨੂੰ ਜਰੂਰ ਕਰਨੀ ਚਾਹੁੰਦਾ ਹਾਂ ਕਿ ਇਸ ਸਾਰੇ ਵਰਤਾਰੇ ਪਿੱਛੇ ਦੋ ਦਸੰਬਰ ਹੈ, ਜੇਕਰ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਬਾਦਲਾਂ ਦੇ ਹੱਕ ਵਿਚ ਫੈਂਸਲੇ ਕੀਤੇ ਜਾਂਦੇ ਤੇ ਫਿਰ ਕਿਸੇ ਪ੍ਰਕਾਰ ਦੀ ਕੋਈ ਵੀ ਗਾਜ਼ ਉਹ ਸਾਡੇ ‘ਤੇ ਨਹੀਂ ਆਉਂਣੀ ਸੀ। ਅਸੀਂ ਦੋ ਦਸੰਬਰ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸ੍ਰੀ ਗੁਰੂ ਗ੍ਰੰਥ ਗ੍ਰੰਥ ਸਾਹਿਬ ਜੀ ਦੀ ਹਜੂਰੀ ਅਤੇ ਪੰਥ ਦੀ ਹਾਜ਼ਰੀ ਵਿਚ ਪੰਥ ਦੀਆਂ ਭਾਵਨਾਵਾਂ ਗੁਰਮਤਿ ਦੇ ਅਨੁਸਾਰ 2 ਦਸੰਬਰ 2024 ਨੂੰ ਜੋ ਫੈਸਲੇ ਕੀਤੇ ਉਹਨਾਂ ਫੈਂਸਲਿਆਂ ਤੋਂ ਸੂਤਰ ਭਰ ਵੀ ਨਾ ਪਿੱਛੇ ਹਟੇ ਹਾਂ ਤੇ ਨਾ ਹੱਟਣਾ ਹੈ।
ਉਨ੍ਹਾਂ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੀ ਪਦਵੀਂ ਇਕ ਜਾਂਚ ਕਮੇਟੀ ਬਣਾ ਕੇ ਦੋਸ਼ ਲਗਾ ਕੇ ਹਟਾਇਆ ਗਿਆ। ਉਸ ਤੋਂ ਬਾਅਦ ਉਨ੍ਹਾਂ ਨੂੰ ਅਤੇ ਗਿਆਨੀ ਸੁਲਤਾਨ ਸਿੰਘ ਨੂੰ 7 ਮਾਰਚ 2025 ਨੂੰ ਤਖਤ ਸਾਹਿਬ ਦੀਆਂ ਸੇਵਾਵਾਂ ਤੋਂ ਪਾਸੇ ਕੀਤਾ ਗਿਆ। ਉਸ ਸਮੇਂ ਤੋਂ ਇਹ ਦਾਸ ਉੱਤੇ ਕਈ ਤਰ੍ਹਾਂ ਦੇ ਦਬਾਅ ਪਾਏ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਸੰਸਾਰ ਨੂੰ ਪਤਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਕਿਸ ਦਾ ਦਬਾਅ ਹੁੰਦਾ ਹੈ, ਆਰਡਰ ਟਾਈਪ ਹੋ ਕੇ ਆਉਂਦੇ ਹਨ, ਜੋ ਆਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਅੰਤ੍ਰਿੰਗ ਕਮੇਟੀ ਨੂੰ ਹੋਇਆ ਉਸ ਦੇ ਮੁਤਾਬਿਕ ਫੈਂਸਲਾ ਕੀਤਾ ਗਿਆ।
18 ਫਰਵਰੀ ਨੂੰ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ‘ਤੇ ਲਗਾਏ ਇਲਜਾਮਾਂ ਸਬੰਧੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਸਾਰੇ ਪੁਖਤਾ ਸਬੂਤ ਹਨ, ਕੁਝ ਰਿਕਾਰਡ ਪਹਿਲਾਂ ਹੀ ਮੌਜੂਦ ਸੀ, ਮੈਂ ਹੌਲੀ ਹੌਲੀ ਕਰਕੇ ਸਾਰਾ ਮਾਮਲਾ ਸੰਗਤ ਦੇ ਸਨਮੁੱਖ ਜਰੂਰ ਰੱਖਾਂਗਾ ਤਾਂ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਭ੍ਰਿਸ਼ਟਾਚਾਰ ਤੋਂ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਭ੍ਰਿਸ਼ਟਾਚਾਰ ਚਰਮਸੀਮਾਂ ’ਤੇ ਚੱਲ ਰਿਹਾ ਹੈ, ਗੁਰੂ ਦੀ ਗੋਲਕ ਦੀ ਲੁੱਟ ਕਸੁੱਟ ਬਿਲਕੁਲ ਨਹੀਂ ਹੋਣੀ ਚਾਹੀਦੀ। ਜੋ ਮੇਰੇ ਕੋਲ ਸਬੂਤ ਹਨ ਇਹ ਹੌਲੀ ਹੌਲੀ ਕਰਕੇ ਸਾਰੇ ਸੰਗਤ ਦੇ ਸਨਮੁਖ ਜਰੂਰ ਰੱਖਾਂਗਾ। ਆਉਂਣ ਵਾਲੇ ਸਮੇਂ ਵਿਚ ਘੁਟਾਲਿਆਂ ਤੇ ਘਪਲਿਆਂ ਦੇ ਸਬੂਤ ਸੰਗਤ ਸਾਹਮਣੇ ਜਰੂਰ ਰੱਖਾਂਗਾ ਤਾਂ ਜੋ ਸ਼੍ਰੋਮਣੀ ਕਮੇਟੀ ਨੂੰ ਇਸ ਸੰਕਟ ਵਿਚੋਂ ਬਾਹਰ ਕੱਢਿਆ ਜਾ ਸਕੇ।