ਜੀਐੱਨਡੀਯੂ ਨਾਨ-ਟੀਚਿੰਗ ਨੇ ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ
ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਡੀਏ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰਨ ਨੂੰ ਲੈ ਕੇ ਸੰਘਰਸ਼ ਦੇ ਰਾਹੇ ਤੁਰੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਅਧਿਕਾਰੀ ਤੇ ਕਰਮਚਾਰੀ ਜਥੇਬੰਦੀਆਂ ਦੇ ਸਿਲਸਿਲੇ ਵਿਚ ਦਿਨ-ਬ-ਦਿਨ ਵਾਧਾ
Publish Date: Wed, 19 Nov 2025 04:25 PM (IST)
Updated Date: Wed, 19 Nov 2025 04:28 PM (IST)

ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਡੀਏ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰਨ ਨੂੰ ਲੈ ਕੇ ਸੰਘਰਸ਼ ਦੇ ਰਾਹੇ ਤੁਰੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਅਧਿਕਾਰੀ ਤੇ ਕਰਮਚਾਰੀ ਜਥੇਬੰਦੀਆਂ ਦੇ ਸਿਲਸਿਲੇ ਵਿਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ। ਜਿਸ ਦੇ ਚੱਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵੱਲੋਂ ਆਪਣੇ ਅਧਿਕਾਰਤ ਖੇਤਰ ਵਿਚ ਆਉਂਦੀ ਕਾਰਜਸ਼ੈਲੀ ਨੂੰ ਲਗਭਗ 2 ਘੰਟੇ ਦੇ ਕਰੀਬ ਠੱਪ ਕਰਕੇ ਸਰਕਾਰ ਦੇ ਖਿਲਾਫ ਦਿਲ ਖੋਲ ਕੇ ਭੜਾਸ ਕੱਢੀ ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਦੀ ਅਗਵਾਈ ਵਿਚ ਪ੍ਰਬੰਧਕੀ ਬਲਾਕ ਦੇ ਬਾਹਰ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ। ਇਸ ਰੈਲੀ ਨੂੰ ਹਰਦੀਪ ਸਿੰਘ ਨਾਗਰਾ ਤੇ ਸਕੱਤਰ ਰਜਿੰਦਰ ਸਿੰਘ ਤੋਂ ਇਲਾਵਾ ਟੀਚਰ ਐਸੋਸੀਏਸ਼ਨ ਦੇ ਸਰਕਦਾ ਅਹੁੱਦੇਦਾਰ ਪ੍ਰਧਾਨ, ਪ੍ਰੋ. ਡਾ. ਬਲਵਿੰਦਰ ਸਿੰਘ, ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਅਰੌੜਾ ਤੇ ਸਕੱਤਰ ਮਨਪ੍ਰੀਤ ਸਿੰਘ ਆਦਿ ਵਲੋਂ ਸੰਬੋਧਨ ਕਰਦਿਆ ਪੰਜਾਬ ਸਰਕਾਰ ਨੂੰ ਰੱਜ ਕੇ ਕੋਸਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਪ੍ਰਧਾਨ ਹਰਦੀਪ ਸਿੰਘ ਨਾਗਰਾ ਨੇ ਕਿਹਾ ਕਿ ਆਪਣੇ ਚੋਣ ਮਨੋਰਥ ਪੱਤਰ ਵਿਚ ਜਿਹੜੇ ਵਾਅਦੇ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ‘ਤੇ ਕਾਬਜ਼ ਹੋਈ ਸੀ। ਰਾਜ ਭਾਗ ਦੀ ਵਾਗਡੋਰ ਹੱਥ ਵਿਚ ਆਉਂਦਿਆਂ ਹੀ ਪੰਜਾਬ ਸਰਕਾਰ ਆਪਣੇ ਸਮੁੱਚੇ ਵਾਅਦੇ ਭੁੱਲ ਗਈ ‘ਤੇ ਨਿੱਜ ਤੇ ਸਵਾਰਥ ਨੂੰ ਪਹਿਲ ਦੇਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਨਾ ਤਾਂ ਸਰਕਾਰ ਨੇ ਵਿਅਕਤੀ ਵਿਸ਼ੇਸ਼ ਵਾਲਾ ਕਲਚਰ ਖਤਮ ਕੀਤਾ ਤੇ ਨਾ ਹੀ ਪੁਰਾਣੀਆਂ ਸਰਕਾਰਾਂ ਦੇ ਵਾਂਗ ਸਰਕਾਰੀ ਗਰੀਬ, ਮਜ਼ਦੂਰ ਤੇ ਮਜ਼ਲੂਮ ਵਰਗ ਦੀ ਬਾਂਹ ਫੜੀ। ਉਨ੍ਹਾਂ ਕਿਹਾ ਪੰਜਾਬ ਤੇ ਕੇਂਦਰ ਸਰਕਾਰ ਦੇ ਆਪਸੀ ਮਤਭੇਦਾਂ ਦਾ ਖਾਮਿਆਜਾ ਕਰਮਚਾਰੀ ਤੇ ਅਧਿਕਾਰੀ ਵਰਗ ਨੂੰ ਭੁਗਤਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਸਰਕਾਰ ਆਪਣਾ ਵਿਸ਼ਵਾਸ਼ ਗੁਆ ਚੁੱਕੀ ਹੈ। ਸੂਬੇ ਦੀ ਜਨਤਾ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਾਨ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਹੱਟੇਗੀ। ਇਸ ਦੌਰਾਨ ਉਨ੍ਹਾਂ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, 16 ਫ਼ੀਸਦੀ ਡੀਏ ਬਹਾਲ ਕਰਨ, ਡੀਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਤੇ ਪੇਅ ਕਮੀਸ਼ਨ ਦੀਆਂ ਵਿਸੰਗਤੀਆਂ ਦੂਰ ਕਰਨ, 4-9-14 ਬਹਾਲ ਕਰਨ ਵਰਗੀਆਂ ਮੰਗਾਂ ਤੋਂ ਇਲਾਵਾ ਯੂਨੀਵਰਸਿਟੀ ਦੀਆਂ ਬਣਦੀਆਂ ਗ੍ਰਾਂਟਾਂ ਜਾਰੀ ਕਰਨ ਦੀ ਮੰਗ ਦੋਹਰਾਉਂਦਿਆਂ ਕਿਹਾ ਕਿ ਇਹ ਸ਼ਰਤਾਂ ਪੂਰੀਆਂ ਨਾ ਹੋਣ ਦੀ ਸੂਰਤ ਵਿਚ ਲੰਮੇ ਅੰਦੋਲਨ ਦੀ ਰੂਪ ਰੇਖਾ ਵੀ ਉਲੀਕੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਇਕੱਠ ਇਨ੍ਹਾਂ ਸਮੁੱਚੀਆਂ ਮੰਗਾਂ ਦੀ ਪ੍ਰੌੜ੍ਹਤਾ ਤੇ ਸਮਰਥਣ ਕਰਦਾ ਹੈ। ਇਸ ਸਮੇਂ ਇੱਕ ਵਿਸ਼ਾਲ ਰੋਸ ਰੈਲੀ ਦਾ ਵੀ ਆਯੋਜਨ ਕੀਤਾ ਗਿਆ। ਜਿਸ ਦੌਰਾਨ ਗੈਰ ਅਧਿਆਪਨ ਮਹਿਲਾ-ਪੁਰਸ਼ਾਂ ਨੇ ਰੋਸ ਦਰਜ ਕਰਵਾਇਆ। ਇਹ ਰੋਸ ਰੈਲੀ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਪ੍ਰਬੰਧਕੀ ਬਲਾਕ ਵਿਖੇ ਸੰਪੰਨ ਹੋਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦਿਆ ਰੱਜ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਹਰਦੀਪ ਸਿੰਘ, ਅਜਮੇਰ ਸਿੰਘ, ਹਰਪਾਲ ਸਿੰਘ, ਰੇਸ਼ਮ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਭੋਮਾ ਰਾਮ, ਚਰਨਜੀਤ ਸਿੰਘ, ਬਲਜੀਤ ਕੌਰ, ਗੁਰਪ੍ਰੀਤ ਕੌਰ, ਮੁਸਕਾਨ ਯਾਦਵ, ਪਰਮਿੰਦਰ ਕੌਰ, ਸਿਮਰਨਜੀਤ ਸਿੰਘ ਆਦਿ ਨੇ ਵੀ ਹਾਜ਼ਰੀ ਭਰੀ। ਕੈਪਸ਼ਨ: ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਮਾਰਚ ਕੱਢਦੇ ਜੀਐØੱਨਡੀਯੂ ਨਾਨ-ਟੀਚਿੰਗ ਐਸੋਸੀਏਸ਼ਨ ਦੇ ਅਹੁਦੇਦਾਰ, ਮੈਂਬਰ ਤੇ ਹੋਰ।