ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ: ਐਡਵੋਕੇਟ ਧਾਮੀ ਦਾ ਵੱਡਾ ਐਲਾਨ, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਚ 4 ਫੀਸਦੀ ਵਾਧਾ
ਇਸ ਮੌਕੇ ਪ੍ਰਧਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਲਈ ਅਪ੍ਰੈਲ ਮਹੀਨੇ ਤੋਂ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਅਤੇ ਸਹੂਲਤਾਂ ਦਾ ਧਿਆਨ ਰੱਖਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਪਰ ਮੁਲਾਜ਼ਮਾਂ ਦੀ ਸੰਗਤਾਂ ਅਤੇ ਸੰਸਥਾ ਦੀ ਮਾਣ ਮਰਿਆਦਾ ਪ੍ਰਤੀ ਸਮਰਪਣ ਸਭ ਤੋਂ ਪਹਿਲਾਂ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮੇ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਵਿਚਾਰ ਸਾਂਝੇ
Publish Date: Sun, 15 Mar 2026 09:22 AM (IST)
Updated Date: Sun, 15 Mar 2026 09:24 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿਚ ਸੇਵਾ ਨਿਭਾਉਣ ਵਾਲੇ ਹਰ ਸੇਵਾਦਾਰ ਤੇ ਮੁਲਾਜ਼ਮ ਦੀ ਜਿੰਮੇਵਾਰੀ ਹੈ ਕਿ ਉਹ ਆਪਣੀ ਦਿੱਖ ਅਤੇ ਆਚਾਰ ਵਿਹਾਰ ਰਾਹੀਂ ਸਿੱਖ ਪਰੰਪਰਾਵਾਂ ਦੀ ਮਰਿਆਦਾ ਨੂੰ ਮਜ਼ਬੂਤ ਬਣਾਉਣ। ਉਨ੍ਹਾਂ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਮਤ ਨਾਨਕਸ਼ਾਹੀ 558 ਦੀ ਆਮਦ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਪਣੇ ਸੰਬੋਧਨ ਦੌਰਾਨ ਇਹ ਪ੍ਰਗਟਾਵਾ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰਾਂ ਦਾ ਪ੍ਰਬੰਧ ਸੰਗਤ ਦੇ ਸਹਿਯੋਗ ਨਾਲ ਚੱਲਦਾ ਹੈ ਅਤੇ ਇਸ ਕਰ ਕੇ ਗੁਰਦੁਆਰਾ ਸਾਹਿਬਾਨ ਵਿੱਚ ਸੇਵਾ ਨਿਭਾਉਣ ਵਾਲੇ ਸੇਵਾਦਾਰ, ਮੁਲਾਜ਼ਮ ਅਤੇ ਅਧਿਕਾਰੀ ਸਾਦਾ ਤੇ ਰਵਾਇਤੀ ਪਹਿਰਾਵਾ ਅਪਣਾਉਣ। ਉਨ੍ਹਾਂ ਨੇ ਸਮੂਹ ਮੁਲਾਜ਼ਮਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਡਿਊਟੀ ਦੀ ਸ਼ੁਰੂਆਤ ਹਰ ਰੋਜ਼ ਸਮੂਹਿਕ ਤੌਰ ’ਤੇ ਮੂਲ ਮੰਤਰ ਤੇ ਵਾਹਿਗੁਰੂ ਗੁਰਮੰਤਰ ਦੇ ਜਾਪ ਨਾਲ ਕੀਤੀ ਜਾਵੇ।
ਇਸ ਮੌਕੇ ਪ੍ਰਧਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਲਈ ਅਪ੍ਰੈਲ ਮਹੀਨੇ ਤੋਂ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਅਤੇ ਸਹੂਲਤਾਂ ਦਾ ਧਿਆਨ ਰੱਖਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਪਰ ਮੁਲਾਜ਼ਮਾਂ ਦੀ ਸੰਗਤਾਂ ਅਤੇ ਸੰਸਥਾ ਦੀ ਮਾਣ ਮਰਿਆਦਾ ਪ੍ਰਤੀ ਸਮਰਪਣ ਸਭ ਤੋਂ ਪਹਿਲਾਂ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮੇ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਸਮੇਰ ਸਿੰਘ ਲਾਛੜੂ, ਭਾਈ ਅਜੈਬ ਸਿੰਘ ਅਭਿਆਸੀ, ਓਐੱਸਡੀ ਸਤਬੀਰ ਸਿੰਘ ਧਾਮੀ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਹਿਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰੀਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ, ਮੀਤ ਮੈਨੇਜਰ ਦਿਲਬਾਗ ਸਿੰਘ, ਬਲਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।