ਸਰਕਾਰ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਬੰਦੇਸ਼ਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਵਿਚ ਚੱਲ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਅਤੇ ਪੰਜਾਬ ਸਮਾਲ
Publish Date: Fri, 24 Apr 2026 04:10 PM (IST)
Updated Date: Fri, 24 Apr 2026 04:13 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਵਿਚ ਚੱਲ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਅਤੇ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਐਡਵੋਕੇਟ ਅਰਵਿੰਦਰ ਸਿੰਘ ਭੱਟੀ ਅਤੇ ਆਪ ਆਗੂ ਬਲਵਿੰਦਰ ਸਿੰਘ ਕਾਲਾ ਵੀ ਉਨ੍ਹਾਂ ਦੇ ਨਾਲ ਸਨ। ਸਕੂਲ ਦੇ ਹੈੱਡਮਾਸਟਰ ਗੁਰਮੀਤ ਸਿੰਘ ਅਤੇ ਸਟਾਫ ਮੈਂਬਰਾਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਉਦਘਾਟਨ ਤੋਂ ਬਾਅਦ ਚੇਅਰਮੈਨ ਬੰਦੇਸ਼ਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿਚ ਵੀ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ। ਇਸੇ ਲਈ ਹੁਣ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਨੂੰ ਤਰਜੀਹ ਦੇ ਰਹੇ ਹਨ। ਅਰਵਿੰਦਰ ਭੱਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਨੂੰ ਬਿਹਤਰ ਬਣਾਉਣ ਨੂੰ ਸਰਵਉੱਚ ਪਹਿਲ ਦੇ ਰਹੀ ਹੈ। ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਅਤੇ ਮੁਹੱਲਾ ਕਲੀਨਿਕ ਇਸ ਗੱਲ ਦੀ ਗਵਾਹੀ ਭਰ ਰਹੇ ਹਨ। ਇਸ ਮੌਕੇ ਸਕੂਲ ਪ੍ਰਸ਼ਾਸਨ ਵੱਲੋਂ ਸਾਰੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਅਖੀਰ ਵਿਚ ਪਿੰਡ ਦਾਦੂਪੁਰਾ ਦੇ ਸਰਪੰਚ ਨੇ ਸਾਰਿਆਂ ਦਾ ਧੰਨਵਾਦ ਕੀਤਾ । ਕੈਪਸ਼ਨ : ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕਰਨ ਮੌਕੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨਾਲ ਹਨ ਅਰਵਿੰਦਰ ਸਿੰਘ ਭੱਟੀ ਅਤੇ ਹੋਰ।