ਸਰਕਾਰੀ ਹਾਈ ਸਕੂਲ ਚੀਮਾਬਾਠ ਦਾ ਅੱਠਵੀਂ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਸੈਸ਼ਨ 2025-26 ਦੇ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਹਾਈ ਸਕੂਲ ਚੀਮਾਬਾਠ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ। ਅੱਠਵੀਂ ਜਮਾਤ ਦੇ ਸਾਰੇ
Publish Date: Mon, 20 Apr 2026 04:21 PM (IST)
Updated Date: Mon, 20 Apr 2026 04:24 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਸੈਸ਼ਨ 2025-26 ਦੇ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਹਾਈ ਸਕੂਲ ਚੀਮਾਬਾਠ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ। ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ ਵਧੀਆ ਨੰਬਰਾਂ ਦੇ ਨਾਲ ਪਾਸ ਹੋਏ ਹਨ ਅਤੇ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ 555/600 ਅੰਕ ਪ੍ਰਾਪਤ ਕੀਤੇ ਹਨ ਅਤੇ 92.5 ਪ੍ਰਤੀਸ਼ਤ ਨਾਲ ਫਸਟ ਆਈ ਹੈ। ਦੂਸਰੇ ਨੰਬਰ ਤੇ ਰਹਿਣ ਵਾਲੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ 535 ਅੰਕ ਅਤੇ ਤੀਜੇ ਸਥਾਨ ਤੇ ਰਹਿਣ ਵਾਲੀ ਵਿਦਿਆਰਥਣ ਅੰਮ੍ਰਿਤਾ ਕੌਰ ਨੇ 532 ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੇ ਮੁੱਖ ਅਧਿਆਪਕਾ ਵਿਨੋਦ ਮਹਿਤਾ ਨੇ ਵਧੀਆ ਨਤੀਜੇ ਲਈ ਸਮੂਹ ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਜਮਾਤ ਇੰਚਾਰਜ ਮਨਜੀਤ ਸਿੰਘ ਪੱਡਾ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਮੁੱਖ ਅਧਿਆਪਕਾ ਅਤੇ ਸਾਰੇ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਸਟਾਫ਼ ਮੈਂਬਰਾਂ ਰਾਜਨ ਸ਼ਰਮਾ, ਜਗਜੀਤ ਸਿੰਘ, ਗੁਰਮੀਤ ਸਿੰਘ, ਗਗਨ, ਸਿਧਾਰਥ ਕੁਮਾਰ,ਮਨਦੀਪ ਮਾਨ,ਕੁਲਦੀਪ ਰਾਏ, ਸੁਖਮੀਤ ਸਿੰਘ, ਸੰਤੋਸ਼ ਕੁਮਾਰੀ, ਵਰਿੰਦਰ ਕੌਰ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।