ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ਲਾਘਾਯੋਗ : ਵਾਲੀਆ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮਾਂਵਾ-ਧੀਆਂ ਦੇ ਹੱਕ ਵਿਚ ਪੰਜਾਬ ਸਰਕਾਰ ਦੇ ਵੱਲੋਂ ਉਲੀਕੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਜੁਆਇੰਟ ਸੈਕਟਰੀ ਤਰੁਣ
Publish Date: Sun, 19 Apr 2026 04:49 PM (IST)
Updated Date: Sun, 19 Apr 2026 04:51 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮਾਂਵਾ-ਧੀਆਂ ਦੇ ਹੱਕ ਵਿਚ ਪੰਜਾਬ ਸਰਕਾਰ ਦੇ ਵੱਲੋਂ ਉਲੀਕੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਜੁਆਇੰਟ ਸੈਕਟਰੀ ਤਰੁਣ ਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵੱਲੋਂ ਲਿਆ ਗਿਆ ਇਹ ਫੈਸਲਾ ਜ਼ਮੀਨੀ ਪੱਧਰ ’ਤੇ ਲਾਗੂ ਹੋ ਕੇ ਅਸਲ ਹੱਕਦਾਰਾਂ ਲਈ ਲਾਭਕਾਰੀ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਦੀ ਇਸ ਯੋਜਨਾ ਨੇ ਮਹਿਲਾਵਾਂ ਦੇ ਵਿਚ ਉਤਸ਼ਾਹ ਤੇ ਆਤਮ ਵਿਸ਼ਵਾਸ਼ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹੀਆਂ ਵੀ ਪਾਰਟੀ ਦੀਆਂ ਸਰਕਾਰਾਂ ਸੱਤਾ ’ਤੇ ਕਾਬਜ਼ ਹੁੰਦੀਆਂ ਹਨ, ਆਪਣੇ ਚੋਣ ਮਨੋਰਥ ਪੱਤਰ ਦੇ ਵਿਚ ਮਹਿਲਾਵਾਂ ਦੇ ਲਈ ਕਈ ਕਲਿਆਣਕਾਰੀ ਯੋਜਨਾਵਾਂ ਦਾ ਗੁਣਗਾਨ ਕਰਦੇ ਹਨ। ਪਰ ਉਨ੍ਹਾਂ ਵਿੱਚੋਂ ਕੁੱਝ ਇੱਕ ਨੂੰ ਛੱਡ ਕੇ ਤੇ ਸੱਤਾ ਦਾ ਨਿੱਘ ਭੋਗ ਕੇ ਚੱਲਦੇ ਬਣਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜੰਗੀ ਪੱਧਰ ’ਤੇ ਐਲਾਣ ਤੇ ਅਮਲ ਕੀਤਾ ਹੈ, ਜਿਸ ਨੂੰ ਫਾਈਲਾਂ ਵਿਚ ਉਲਝਾਉਣ ਦੀ ਬਜਾਏ ਫੌਰੀ ਤੌਰ ਤੇ ਰਜਿਟ੍ਰੇਸ਼ਨ ਸ਼ੁਰੂ ਕਰਕੇ ਲਾਗੂ ਕੀਤਾ ਜਾ ਰਿਹਾ ਹੈ ਹੈ। ਤਰੁਣ ਵਾਲੀਆ ਨੇ ਕਿਹਾ ਕਿ ਉਨ੍ਹਾਂ ਦੀ ‘ਆਪ’ ਸਰਕਾਰ ਮਹਿਲਾਵਾਂ ਦੇ ਲਈ ਕੋਈ ਯੋਜਨਾ ਜਾਂ ਫਿਰ ਕਲਿਆਣਕਾਰੀ ਕਾਰਜਾਂ ਦੀ ਗੱਲ ਕਰਦੀ ਹੈ ਤਾਂ ਉਸ ਦੀ ਪ੍ਰੋੌੜ੍ਹਤਾ ਤੇ ਪ੍ਰਸ਼ੰਸ਼ਾ ਕੀਤੀ ਜਾਂਦੀ ਹੈ। ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸਰਕਾਰ ਦਾ ਚੋਣ ਮੈਨੀਫੈਸਟੋ (ਚੋਣ ਗਰੰਟੀਆਂ) 100 ਫ਼ੀਸਦੀ ਲਾਗੂ ਕਰਕੇ ਪੰਜਾਬ ਦੇ ਵੋਟਰਾਂ ਦਾ ਭਰੋਸਾ ਜਿੱਤਿਆ ਹੈ ਅਤੇ ਇਨ੍ਹਾਂ ਚੋਣ ਗਰੰਟੀਆਂ ਦੀਆਂ ਪ੍ਰਾਪਤੀਆਂ ਸਣੇ ਅਗਲੇ 5 ਵਰ੍ਹੇ ਲਾਗੂ ਕੀਤੀਆਂ ਜਾਣ ਵਾਲੀਆਂ ਨਵੀਆਂ ਲੋਕ ਪੱਖੀ ਚੋਣ ਗਰੰਟੀਆਂ ਦੇ ਮੁੱਦੇ ਤੇ ਵਰ੍ਹੇ 2027 ’ਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਵੋਟਰਾਂ ਦਾ ਫ਼ਤਵਾ ਹਾਸਲ ਕਰਕੇ ਭਗਵੰਤ ਮਾਨ ਸਰਕਾਰ ਲੋਕ ਸੇਵਾ ਲਈ ਸੱਤਾ ’ਚ ਆਵੇਗੀ।