ਸੁਭਾਸ਼ ਚੰਦਰ ਭਗਤ, ਮਜੀਠਾ : ਗੌਰਮੈਂਟ ਟੀਚਰ ਯੂਨੀਅਨ ਪੰਜਾਬ ਵਲੋਂ ਅਧਿਆਪਕਾਂ ਦੀਆਂ ਹੱਕੀ ਮੰਗਾਂ ਸਬੰਧੀ ਸੁੱਚਾ ਸਿੰਘ ਟਰਪਈ ਦੀ ਅਗਵਾਈ ਵਿਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਪੁਤਲਾ ਫੂਕਿਆ ਗਿਆ। ਇਸ ਮੌਕੇ ਸੁੱਚਾ ਸਿੰਘ ਟਰਪਈ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਿੱਖਿਆ ਸੁਧਾਰਾਂ ਦੇ ਨਾਂਅ 'ਤੇ ਅਧਿਆਪਕਾਂ ਨੂੰ ਮਾਨਸਿਕ ਤੌਰ 'ਤੇ ਪ੍ਰਰੇਸ਼ਾਨ ਕਰਨ, ਹਰੇਕ ਤਰ੍ਹਾਂ ਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਲਗਾਤਾਰ ਸਿੱਖਿਆ ਅਤੇ ਅਧਿਆਪਕ ਵਿਰੋਧੀ ਫੈਸਲਿਆਂ ਦਾ ਵਿਰੋਧ ਕਰਨ, ਪੇ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ, ਸਾਲਾਨਾ ਪ੍ਰਰੀਖਿਆ ਮੌਕੇ ਕੀਤੀ ਜਾ ਰਹੀ ਰੈਸ਼ਨੇਲਾਇਜੇਸ਼ਨ ਰੱਦ ਕਰਨ, ਡੀਏ ਦੀਆਂ ਕਿਸ਼ਤਾਂ ਜਾਰੀ ਕਰਨ, ਅਧਿਆਪਕਾਂ ਨੂੰ ਦੋਸ਼ ਸੂਚੀਆਂ ਰੱਦ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਪੋਸਟਾਂ ਖਤਮ ਕਰਨ ਵਰਗੀਆਂ ਮੰਗਾਂ ਦਾ ਹੱਲ ਨਾ ਕਰਨ ਸਬੰਧੀ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਦਾ ਹੱਲ ਜੱਲਦ ਹੀ ਨਾ ਕੀਤਾ ਗਿਆ ਤਾਂ ਵੱਡਾ ਸੰਘਰਸ਼ ਵਿੱਿਢਆ ਜਾਵੇਗਾ। ਇਸ ਮੌਕੇ ਉਕਤ ਤੋਂ ਇਲਾਵਾ ਜਗਦੀਪ ਟਰਪਈ, ਨਿਰਮਲ ਭੋਮਾ, ਹਰਮਨਦੀਪ ਭੰਗਾਲੀ, ਹਰਪ੍ਰਰੀਤ ਸੋਹੀਆਂ, ਹਰਨੇਕ ਸਿੰਘ, ਨਿਰਮਲ ਕੌਰ, ਜੁਗਰਾਜ ਸਿੰਘ, ਜਗਜੀਤ ਸਿੰਘ, ਸਰਬਜੀਤ ਕੌਰ, ਰਿਤੂ ਬੇਦੀ, ਅਮਿ੍ਤਪਾਲ ਭੰਗਾਲੀ, ਜਸਵੰਤ ਕੌਰ, ਪ੍ਰਰੇਮ ਕਿ੍ਸ਼ਨ, ਸਤਵਿੰਦਰਪਾਲ ਸਿੰਘ, ਗੁਰਦਿੱਤ ਸਿੰਘ, ਨਿਰਵੈਰ ਭੰਗਾਲੀ, ਜਗਦੀਪ ਜਲਾਲਪੁਰਾ ਅਤੇ ਭੁਪਿੰਦਰ ਸਿੰਘ ਆਦਿ ਅਧਿਆਪਕ ਹਾਜ਼ਰ ਸਨ।