ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਦੇ ਨਵ-ਜੰਮੇ ਪੋਤਰੇ ਦਾ ਬੀਤੇ ਕੱਲ੍ਹ ਅਕਾਲ ਚਲਾਣਾ ਹੋ ਗਿਆ। ਇਹ ਬਾਰੇ ਪਾਕਿਸਤਾਨ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ ਨੇ ਦੱਸਿਆ ਹੈ ਕਿ ਬਿਸ਼ਨ ਸਿੰਘ ਦੇ ਪੁੱਤਰ ਤਰਲੋਕ ਸਿੰਘ ਦੇ ਘਰ ਪੁੱਤਰ ਦਾ ਜਨਮ ਹੋਇਆ ਸੀ। ਬੱਚੇ ਨੂੰ ਜਨਮ ਤੋਂ ਕੁਝ ਸਮੇਂ ਬਾਅਦ ਸਾਹ ਲੈਣ ਵਿਚ ਮੁਸ਼ਕਲ ਆ ਰਹੀ ਸੀ ਤੇ ਬੀਤੀ ਸ਼ਾਮ ਬੱਚਾ ਅਕਾਲ ਚਲਾਣਾ ਕਰ ਗਿਆ। ਬੱਚੇ ਦਾ ਸਸਕਾਰ ਨਨਕਾਣਾ ਸਾਹਿਬ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਦੇ ਹੈੱਡ ਗ੍ੰਥੀ ਸਿੰਘ ਸਾਹਿਬ ਗਿ. ਪ੍ਰੇਮ ਸਿੰਘ, ਗਿ. ਬਲਵੰਤ ਸਿੰਘ, ਗਿ. ਦਇਆ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾਕਟਰ ਰੂਪ ਸਿੰਘ, ਨਨਕਾਣਾ ਸਾਹਿਬ ਯਾਤਰੀ ਜੱਥੇ ਦੇ ਪ੍ਰਧਾਨ ਸਵਰਣ ਸਿੰਘ ਗਿੱਲ, ਇਵੈਕੁਈ ਟਰੱਸਟ ਦੇ ਚੇਅਰਮੈਨ ਡਾਕਟਰ ਆਮਿਰ ਅਹਿਮਦ, ਜਨਰਲ ਸਕੱਤਰ ਤਾਰਿਕ ਵਜ਼ੀਰ ਖਾਨ, ਸੈਕਟਰੀ ਫਰਾਜ਼ ਅੱਬਾਸ ਅਤੇ ਡਿਪਟੀ ਸੈਕਟਰੀ ਇਮਰਾਨ ਗੋਂਦਲ, ਪਾਕਿਸਤਾਨ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਐੱਮਪੀਏ ਰਮੇਸ਼ ਸਿੰਘ ਅਰੋੜਾ ਆਦਿ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ।