ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿਚ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਇਤਰਾਜ਼ਾਂ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਮੂਹ ਸਿੰਘ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਤੇ ਐਡੀਸ਼ਨਲ ਮੁੱਖ ਗ੍ਰੰਥੀ ਨੇ ਵਿਸ਼ੇਸ਼ ਇਕੱਤਰਤਾ ਕਰਕੇ ਇਸ ਉੱਤੇ ਗੰਭੀਰ ਵਿਚਾਰ ਵਟਾਂਦਰਾ ਕੀਤਾ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿਚ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਇਤਰਾਜ਼ਾਂ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਮੂਹ ਸਿੰਘ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਤੇ ਐਡੀਸ਼ਨਲ ਮੁੱਖ ਗ੍ਰੰਥੀ ਨੇ ਵਿਸ਼ੇਸ਼ ਇਕੱਤਰਤਾ ਕਰਕੇ ਇਸ ਉੱਤੇ ਗੰਭੀਰ ਵਿਚਾਰ ਵਟਾਂਦਰਾ ਕੀਤਾ।
ਸਿੰਘ ਸਾਹਿਬਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਹਰ ਦੋਸ਼ੀ, ਪਾਪੀ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਦੇਣ ਦਾ ਕਾਨੂੰਨ ਬਿਨਾਂ ਸ਼ੱਕ ਕੌਮ ਦੇ ਹੱਕ ਵਿਚ ਹੈ ਪਰੰਤੂ ਇਸ ਦੇ ਨਾਲ ਹੀ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਅਤੇ ਗ੍ਰੰਥੀ ਸਿੰਘਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਬੇਅਦਬੀ ਦੇ ਅਪਰਾਧ ਤੋਂ ਇਲਾਵਾ ਮਰਯਾਦਾ ਸਬੰਧੀ ਮਾਮਲਿਆਂ ’ਚ ਕਾਨੂੰਨੀ ਦਾਇਰੇ ਵਿਚ ਲਿਆਉਣਾ ਅਤਿ ਇਤਰਾਜ਼ਯੋਗ ਹੈ।
ਸਿੰਘ ਸਾਹਿਬਾਨ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਇਸ ਸੰਜੀਦਾ ਮਸਲੇ ਉੱਤੇ ਵਿਚਾਰ-ਮੰਥਨ ਦਾ ਸੁਝਾਅ ਦਿੰਦਿਆ ਕਿਹਾ ਕਿ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿਚ ਸੋਧਾਂ ਕਰਨੀਆਂ ਕੌਮ ਦੇ ਭਲੇ ਵਿਚ ਹੈ, ਜਿਸ ’ਤੇ ਸਰਕਾਰ ਨੂੰ ਅੜੀ ਨਹੀਂ ਕਰਨੀ ਚਾਹੀਦੀ।