ਪਾਰਟੀ ਦੀ ਅਸਲ ਤਾਕਤ ਜ਼ਮੀਨੀ ਪੱਧਰ ਦੇ ਵਰਕਰ ਹੁੰਦੇ : ਬਾਵਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੇ ਤਾਜਪੋਸ਼ੀ ਸਮਾਰੋਹ ਵਿਚ ਸ਼ਮੂਲੀਅਤ ਕਰਨ ਲਈ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਰਹਿਨੁਮਾਈ ਹੇਠ ਚੰਡੀਗੜ੍ਹ ਵਿਖੇ ਹਲਕਾ ਦੱਖਣੀ
Publish Date: Mon, 12 Oct 2026 04:06 PM (IST)
Updated Date: Mon, 12 Oct 2026 04:08 PM (IST)
ਕਾਂਗਰਸ ਦੀ ਮਜ਼ਬੂਤੀ, ਪੰਜਾਬ ਦੀ ਤਰੱਕੀ ਦਾ ਸੰਕਲਪ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੇ ਤਾਜਪੋਸ਼ੀ ਸਮਾਰੋਹ ਵਿਚ ਸ਼ਮੂਲੀਅਤ ਕਰਨ ਲਈ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਰਹਿਨੁਮਾਈ ਹੇਠ ਚੰਡੀਗੜ੍ਹ ਵਿਖੇ ਹਲਕਾ ਦੱਖਣੀ ਅੰਮ੍ਰਿਤਸਰ ਤੋਂ ਕੌਂਸਲਰ, ਵਾਰਡ ਨੰਬਰ 36 ਦੇ ਵਾਰਡ ਇੰਚਾਰਜ ਬਲਬੀਰ ਸਿੰਘ ਬਾਵਾ ਅਤੇ ਹਲਕੇ ਦੇ ਮੋਹਤਬਰ ਸੱਜਣਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ। ਇਸ ਮੌਕੇ ਹਲਕਾ ਦੱਖਣੀ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਨਵੀਂ ਅਗਵਾਈ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ਦੇ ਵਰਕਰ ਹੁੰਦੇ ਹਨ, ਜੋ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਂਦੇ ਹਨ। ਇੰਦਰਬੀਰ ਸਿੰਘ ਬੁਲਾਰੀਆ ਦੀ ਰਹਿਨੁਮਾਈ ਹੇਠ ਚੰਡੀਗੜ੍ਹ ਪਹੁੰਚੇ ਆਗੂਆਂ ਅਤੇ ਵਰਕਰਾਂ ਨੇ ਨਵੇਂ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਹਲਕਾ ਦੱਖਣੀ ਅੰਮ੍ਰਿਤਸਰ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਮੂਹ ਆਗੂ ਤੇ ਵਰਕਰ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਪਾਰਟੀ ਦੀ ਤਰੱਕੀ ਲਈ ਜ਼ਰੂਰੀ ਹੈ ਕਿ ਹਰ ਵਰਕਰ ਨੂੰ ਨਾਲ ਲੈ ਕੇ ਚੱਲਿਆ ਜਾਵੇ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇ। ਇਸ ਮੌਕੇ ਗੱਲਬਾਤ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿਚ ਕਾਂਗਰਸ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ। ਪਾਰਟੀ ਨੇ ਹਮੇਸ਼ਾ ਲੋਕਤੰਤਰ, ਸਮਾਜਿਕ ਨਿਆਂ, ਭਾਈਚਾਰਕ ਸਾਂਝ ਅਤੇ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਹੈ। ਮੌਜੂਦਾ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸੰਗਠਨਾਤਮਕ ਏਕਤਾ, ਅਨੁਸ਼ਾਸਨ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ।