ਸਟਾਫ ਰਿਪੋਰਟਰ, ਅੰਮਿ੍ਤਸਰ : ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀਟੀ ਰੋਡ ਅੰਮਿ੍ਤਸਰ ਦੇ ਵਿਦਿਆਰਥੀ ਗੁਰਲਾਲ ਸਿੰਘ ਅਤੇ ਵਰਿੰਦਰ ਸਿੰਘ ਸਟੇਟ ਲੈਵਲ 'ਤੇ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਨੈਸ਼ਨਲ ਟੂਰਨਾਮੈਂਟ ਲਈ ਚੁਣੇ ਗਏ ਸਨ। ਉਨ੍ਹਾਂ ਭੋਪਾਲ (ਮੱਧਪ੍ਰਦੇਸ਼) ਵਿਖੇ ਮਿਤੀ 9 ਨਵੰਬਰ ਤੋਂ 12 ਨਵੰਬਰ ਤਕ ਕਰਵਾਈ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਦੇ ਤਲਵਾਰਬਾਜ਼ੀ ਮੁਕਾਬਲੇ 'ਚ ਹਿੱਸਾ ਲਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀ ਗੁਰਲਾਲ ਸਿੰਘ ਨੇ ਕਾਂਸੇ ਦਾ ਤਮਗਾ ਜਿੱਤਿਆ ਅਤੇ ਵਰਿੰਦਰ ਸਿੰਘ ਪੰਜਵੀ ਪੁਜੀਸ਼ਨ 'ਤੇ ਰਿਹਾ। ਸਕੂਲ ਦੇ ਪਿ੍ਰੰਸੀਪਲ ਡਾ. ਧਰਮਵੀਰ ਸਿੰਘ, ਖੇਡ ਇੰਚਾਰਜ ਅੰਮਿ੍ਤਪਾਲ ਕੌਰ ਅਤੇ ਕੋਚ ਸ਼ਰਦ ਕੁਮਾਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਰਾਪਤੀ 'ਤੇ ਵਧਾਈ ਦਿੰਦਿਆਂ ਹੌਸਲਾ ਅਫਜਾਈ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।