ਰਈਆ ਵਿਖੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਬੱਚਿਆਂ ਦੇ ਕੀਰਤਨ ਭਾਸ਼ਨ, ਦਸਤਾਰ ਪ੍ਰਤੀਯੋਗਤਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀ ਭਾਨੀ ਜੀ ਵਲੋਂ ਵੱਡਾ
Publish Date: Thu, 20 Nov 2025 04:41 PM (IST)
Updated Date: Thu, 20 Nov 2025 04:43 PM (IST)

ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਬੱਚਿਆਂ ਦੇ ਕੀਰਤਨ ਭਾਸ਼ਨ, ਦਸਤਾਰ ਪ੍ਰਤੀਯੋਗਤਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀ ਭਾਨੀ ਜੀ ਵਲੋਂ ਵੱਡਾ ਗੁਰਦੁਆਰਾ ਸਾਹਿਬ ਰਈਆ ਵਿਖੇ ਕਰਵਾਇਆ ਗਿਆ। ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰਾਗਾਂ ਆਧਾਰਿਤ ਕੀਰਤਨ, ਧਾਰਮਿਕ ਭਾਸ਼ਣ, ਸੁੰਦਰ ਦਸਤਾਰ ਪ੍ਰਤੀਯੋਗਤਾ ਵਿਚ ਭਾਗ ਲਿਆ। ਇਸ ਮੌਕੇ ਮੁਕਾਬਲੇ ਵਿਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਰਾਤ ਦੇ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ ਕਥਾਵਾਚਕ ਗੁਰਦੁਆਰਾ ਮੰਜੀ ਸਾਹਿਬ ਦਰਬਾਰ ਸਾਹਿਬ, ਭਾਈ ਹਰਜੀਤ ਸਿੰਘ, ਭਾਈ ਬਚਿੱਤਰ ਸਿੰਘ ਰਾਗੀ ਵੱਲੋਂ ਕਥਾ ਤੇ ਕੀਰਤਨ ਦੁਆਰਾ ਸੰਗਤ ਨੁੰ ਨਿਹਾਲ ਕੀਤਾ। ਇਸ ਮੁੱਖ ਸੇਵਾਦਾਰ ਭਾਈ ਗੁਰਦੇਵ ਸਿੰਘ ਵਲੋਂ ਸਮਾਗਮ ਵਿੱਚ ਸੇਵਾ ਕਰਨ ਵਾਲੇ ਸੇਵਾਦਾਰਾਂ ਨੂੰ ਸਿਰੋਪਾਓ ਅਤੇ ਮੋਮੈਂਟੋ ਦੁਆਰਾ ਸਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਭਾਈ ਦਵਿੰਦਰ ਸਿੰਘ ਨਿਰਮਾਣ ਨੇ ਨਿਭਾਈ। ਇਸ ਮੌਕੇ ਰੋਬਿਨ ਮਾਨ ਪ੍ਰਧਾਨ ਨਗਰ ਪੰਚਾਇਤ ਰਈਆ, ਸਮਾਜ ਸੇਵੀ ਸੁਖਵਿੰਦਰ ਸਿੰਘ ਮੱਤੇਵਾਲ, ਸੰਪੂਰਨ ਸਿੰਘ ਕੋਹਲੂਵਾਲੇ, ਤੇਜਿੰਦਰ ਸਿੰਘ ਚਾਵਲਾ, ਪਰਮਿੰਦਰ ਸਿੰਘ ਪਾਰੋਵਾਲ, ਜਗਤਾਰ ਸਿੰਘ ਪ੍ਰਧਾਨ, ਅਜਮੇਰ ਸਿੰਘ ਪਾਰੋਵਾਲ, ਬੀਬੀ ਹਰਜੀਤ ਕੌਰ ਸਮੇਤ ਜਥਾ ਬੀਬੀ ਭਾਨੀ, ਭੋਲਾ ਸਿੰਘ, ਜਸਪ੍ਰੀਤ ਕੌਰ, ਰਾਜਵਿੰਦਰ ਕੌਰ ਸਮੇਤ ਜੱਥਾ ਗਿਆਨੀ ਗੁਰਮੁੱਖ ਸਿੰਘ ਹੈੱਡਗ੍ਰੰਥੀ ਆਦਿ ਵੱਲੋਂ ਸੇਵਾ ਵਿੱਚ ਭਾਗ ਲਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਮੌਕੇ ਭਾਈ ਪਰਵਾਨਾ ਨੂੰ ਸਨਮਾਨਿਤ ਕਰਦੇ ਹੋਏ ਗੁਰਦੇਵ ਸਿੰਘ, ਸੁਖਵਿੰਦਰ ਸਿੰਘ ਮੱਤੇਵਾਲ ਤੇ ਅਜਮੇਰ ਸਿੰਘ ਪਾਰੋਵਾਲ ਆਦਿ ਹਾਜ਼ਰ ਸਨ।