ਬੰਦੇਸ਼ਾ ਵੱਲੋਂ ਚੇਅਰਮੈਨ ਗੁਰਪ੍ਰੀਤ ਕਟਾਰੀਆ ਦਾ ਸਨਮਾਨ
ਬੰਦੇਸ਼ਾ ਵੱਲੋਂ ਟਰੇਡ ਕਮਿਸ਼ਨ ਚੇਅਰਮੈਨ ਗੁਰਪ੍ਰੀਤ ਕਟਾਰੀਆ ਸਨਮਾਨਿਤ
Publish Date: Sat, 17 Jan 2026 04:51 PM (IST)
Updated Date: Sun, 18 Jan 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼ਹਿਰ ਦੇ ਵਪਾਰਕ ਵਿਕਾਸ ਅਤੇ ਵਪਾਰੀਆਂ ਦੇ ਹਿੱਤਾਂ ਲਈ ਲਗਾਤਾਰ ਸਰਗਰਮ ਟਰੇਡ ਕਮਿਸ਼ਨ-ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਕਟਾਰੀਆ ਨੂੰ ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ, ਫਾਊਂਡਰ ਮੈਂਬਰ ਹਰਿੰਦਰ ਸਿੰਘ, ਬਲਵਿੰਦਰ ਸਿੰਘ ਕਾਲਾ, ਦੀਪਕ ਸ਼ਰਮਾ, ਮੋਹਨ ਲਾਲ, ਤਿਰਲੋਕੀ ਨਾਥ ਹਾਜ਼ਰ ਸਨ। ਇਹ ਸਨਮਾਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵਪਾਰ ਨੂੰ ਨਵੀਂ ਦਿਸ਼ਾ ਦੇਣ, ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੀਆਂ ਗਈਆਂ ਸ਼ਾਨਦਾਰ ਸੇਵਾਵਾਂ ਦੇ ਸਨਮਾਨ ਵਜੋਂ ਦਿੱਤਾ ਗਿਆ। ਬੰਦੇਸਾ ਨੇ ਦੱਸਿਆ ਕਿ ਟਰੇਡ ਕਮਿਸ਼ਨ ਅੰਮ੍ਰਿਤਸਰ ਵੱਲੋਂ ਵਪਾਰੀਆਂ ਦੇ ਹੱਕਾਂ ਦੀ ਰੱਖਿਆ ਕਰਨ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਹ ਕਾਬਲੇ-ਤਾਰੀਫ਼ ਹਨ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਕਟਾਰੀਆ ਚੇਅਰਮੈਨ ਟਰੇਡ ਕਮਿਸ਼ਨ ਵਪਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਇਕ ਮਜ਼ਬੂਤ ਪੁਲ ਦਾ ਕੰਮ ਕਰਨਗੇ, ਜਿਸ ਨਾਲ ਸ਼ਹਿਰ ਦੇ ਵਪਾਰ ਨੂੰ ਵੱਡਾ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੀ ਸੋਚ, ਇਮਾਨਦਾਰੀ ਅਤੇ ਲਗਨ ਨਾਲ ਕੀਤੇ ਜਾ ਰਹੇ ਕੰਮਾਂ ਕਾਰਨ ਅੰਮ੍ਰਿਤਸਰ ਦਾ ਵਪਾਰ ਨਾ ਸਿਰਫ਼ ਸੂਬੇ ਵਿਚ ਸਗੋਂ ਦੇਸ਼ ਪੱਧਰ ‘ਤੇ ਵੀ ਆਪਣੀ ਪਹਿਚਾਣ ਬਣਾਏਗਾ। ਇਸ ਸਨਮਾਨ ਦੇ ਜਵਾਬ ਵਿਚ ਟਰੇਡ ਕਮਿਸ਼ਨ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰੀਤ ਕਟਾਰੀਆ ਨੇ ਸਾਰਿਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਂਦਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਟਰੇਡ ਕਮਿਸ਼ਨ ਹਮੇਸ਼ਾਂ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਰਹੇਗਾ ਅਤੇ ਭਵਿੱਖ ਵਿਚ ਵੀ ਸਾਰੇ ਸਾਥੀਆਂ ਨਾਲ ਮਿਲਜੁਲ ਕੇ ਅੰਮ੍ਰਿਤਸਰ ਦੇ ਵਪਾਰਕ ਅਤੇ ਆਰਥਿਕ ਵਿਕਾਸ ਲਈ ਨਿਰੰਤਰ ਕੰਮ ਕੀਤਾ ਜਾਵੇਗਾ।