ਸੰਤ ਸਮਾਗਮ ’ਚ ਗੁਰਪ੍ਰੀਤ ਸਿੰਘ ਪ੍ਰਿੰਸ ਸ਼ਰੀਫਪੁਰਾ ਨੇ ਭਰੀ ਹਾਜ਼ਰੀ
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਧੰਨ-ਧੰਨ ਸੰਤ ਬਾਬਾ ਲਾਲ ਸਿੰਘ ਜੀ ਦੀ 73ਵੀਂ ਬਰਸੀ ਨੂੰ ਸਮਰਪਿਤ ਕਰਵਾਏ ਗਏ ਮਹਾਨ ਰੈਣ ਸਬਾਈ ਕੀਰਤਨ ਦਰਬਾਰ ਤੇ ਸੰਤ ਸਮਾਗਮ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪ੍ਰਿੰਸ) ਦੇ ਪ੍ਰਧਾਨ
Publish Date: Tue, 17 Nov 2026 04:33 PM (IST)
Updated Date: Tue, 17 Nov 2026 04:33 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਧੰਨ-ਧੰਨ ਸੰਤ ਬਾਬਾ ਲਾਲ ਸਿੰਘ ਜੀ ਦੀ 73ਵੀਂ ਬਰਸੀ ਨੂੰ ਸਮਰਪਿਤ ਕਰਵਾਏ ਗਏ ਮਹਾਨ ਰੈਣ ਸਬਾਈ ਕੀਰਤਨ ਦਰਬਾਰ ਤੇ ਸੰਤ ਸਮਾਗਮ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪ੍ਰਿੰਸ) ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਸ਼ਰੀਫਪੁਰਾ ਨੇ ਹਾਜ਼ਰੀ ਭਰੀ। ਇਸ ਮੌਕੇ ਸੰਤ ਬਾਬਾ ਕੁਲਵੰਤ ਸਿੰਘ ਨਾਨਕਸਰ ਖੁਰਮਨੀਆਂ ਵਾਲੇ ਵੱਲੋਂ ਗੁਰਪ੍ਰੀਤ ਸਿੰਘ ਪ੍ਰਿੰਸ ਸ਼ਰੀਫਪੁਰਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਦਿੱਤੀ ਗਈ। ਪ੍ਰਿੰਸ ਸ਼ਰੀਫਪੁਰਾ ਨੇ ਸੰਤ ਬਾਬਾ ਲਾਲ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੰਤਾਂ-ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ਸਾਨੂੰ ਹਮੇਸ਼ਾਂ ਮਾਨਵਤਾ ਦੀ ਸੇਵਾ, ਆਪਸੀ ਭਾਈਚਾਰਕ ਸਾਂਝ ਅਤੇ ਸਿੱਖੀ ਸਿਧਾਂਤਾਂ ਤੇ ਪਹਿਰਾ ਦੇਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਕੁੰਬਰਬੀਰ ਸਿੰਘ ਸ਼ਰੀਫਪੁਰਾ, ਬਲਵਿੰਦਰ ਸਿੰਘ ਸੰਧੂ, ਜਸਪ੍ਰੀਤ ਸਿੰਘ ਜੱਸੀ, ਸੰਦੀਪ ਸਿੰਘ ਸੁਲਤਾਨਵਿੰਡ, ਜੈਦੀਪ ਸਿੰਘ, ਵਿੱਕੀ ਭੂਸ਼ਣਪੁਰਾ, ਰਾਜਪਾਲ ਸਿੰਘ ਸੁਲਤਾਨਵਿੰਡ, ਹੈਪੀ ਢਿੱਲੋਂ, ਰੋਬਿਨ ਢਿੱਲੋਂ, ਬਲਜੀਤ ਸਿੰਘ ਮੇਜਰ, ਹਰਪ੍ਰੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਵਿਟੂ, ਜਤਿੰਦਰ ਸਿੰਘ ਹਨੀ, ਅਮਰਜੀਤ ਸਿੰਘ ਮੋਨੂੰ, ਜਗਰੂਪ ਸਿੰਘ ਖਾਲਸਾ, ਗੁਰਿੰਦਰ ਪਾਲ ਦੀਪੂ, ਸਰਬਜੀਤ ਸਾਬੀ, ਸੁਖਵਿੰਦਰ ਵਿਸ਼ੂ, ਅਵਤਾਰ ਸਿੰਘ ਆਦਿ ਹਾਜ਼ਰ ਸਨ।