ਗੁਰੂ ਕਲਗੀਧਰ ਗਰੁੱਪ ਆਫ ਸਕੂਲ ਵੱਲੋਂ ਮਨਾਇਆ ਅਧਿਆਪਕ ਦਿਵਸ
ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਰਹੱਦੀ ਖੇਤਰ ਅਜਨਾਲਾ ਦੇ ਨਾਮਵਰ ਵਿੱਦਿਅਕ ਅਦਾਰੇ ਗੁਰੂ ਕਲਗੀਧਰ ਗਰੁੱਪ ਆੱਫ਼ ਸਕੂਲਜ਼ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ। ਇਸ ਦੌਰਾਨ ਸਾਰੀਆਂ ਬਰਾਂਚਾਂ ਦੇ ਅਧਿਆਪਨ ਤੇ ਗੈਰ ਅਧਿਆਪਨ ਸਟਾਫ
Publish Date: Wed, 16 Sep 2026 05:14 PM (IST)
Updated Date: Wed, 16 Sep 2026 05:17 PM (IST)
ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਰਹੱਦੀ ਖੇਤਰ ਅਜਨਾਲਾ ਦੇ ਨਾਮਵਰ ਵਿੱਦਿਅਕ ਅਦਾਰੇ ਗੁਰੂ ਕਲਗੀਧਰ ਗਰੁੱਪ ਆੱਫ਼ ਸਕੂਲਜ਼ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ। ਇਸ ਦੌਰਾਨ ਸਾਰੀਆਂ ਬਰਾਂਚਾਂ ਦੇ ਅਧਿਆਪਨ ਤੇ ਗੈਰ ਅਧਿਆਪਨ ਸਟਾਫ ਨੇ ਉਤਸ਼ਾਹ ਪੂਰਵਕ ਹਿੱਸਾ ਲਿਆ। ਜਿਸ ਵਿੱਚ ਸਾਰੇ ਅਧਿਆਪਕਾਂ ਨੂੰ ਵਿਸ਼ੇਸ਼ ਪ੍ਰੋਹਣਾਚਾਰੀ ਤੋਂ ਇਲਾਵਾ ਸਨਮਾਨ ਚਿੰਨ੍ਹ ਦੇ ਕੇ ਨਵਾਜਿਆ ਗਿਆ। ਇਸ ਤੋਂ ਇਲਾਵਾ ਸੰਸਥਾ ਵਿੱਚ ਪੰਜ ਅਤੇ ਦਸ ਸਾਲ ਪੂਰੇ ਕਰਨ ਵਾਲੇ ਮੈਂਬਰਾਂ ਦਾ ਚੇਅਰਮੈਨ ਬਲਦੇਵ ਸਿੰਘ ਵਿਰਕ, ਡਾਇਰੈਕਟਰ ਤੇਜਬੀਰ ਸਿੰਘ ਵਿਰਕ ਅਤੇ ਮੈਨੇਜਿੰਗ ਡਾਇਰੈਕਟਰ ਡਾ. ਸਹਿਜ ਵਿਰਕ ਵੱਲੋਂ ਵਿਸ਼ੇਸ਼ ਤੌਰ ’ਤੇ ਨਵਾਜ਼ਿਆ ਗਿਆ। ਇਸ ਮੌਕੇ ਡਾਇਰੈਕਟਰ ਤੇਜਬੀਰ ਸਿੰਘ ਵਿਰਕ ਵੱਲੋਂ ਸੰਸਥਾ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ ਗਿਆ। ਉਨ੍ਹਾਂ ਵੱਲੋਂ ਸਮੇਂ-ਸਮੇਂ ਤੇ ਸਮੂਹ ਸਟਾਫ਼ ਮੈਂਬਰਾਂ ਲਈ ਬਣਾਈਆਂ ਜਾਣ ਵਾਲੀਆਂ ਲਾਭਕਾਰੀ ਨੀਤੀਆਂ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਹਰਜਿੰਦਰ ਕੌਰ, ਪ੍ਰਿੰਸੀਪਲ ਵਿਪਨ ਕੁਮਾਰ, ਪ੍ਰਿੰਸੀਪਲ ਬਲਸ਼ਰਨ ਕੌਰ, ਐਡਮਿਨ.-ਗੁਲਸ਼ਨ ਕੌਰ ਚਾਵਲਾ, ਅਮਨਜੀਤ ਕੌਰ, ਜਗਦੀਪ ਕੌਰ ਕੋਆਰਡੀਨੇਟਰ- ਵਿਨੋਦ ਕੁਮਾਰ, ਕੁਲਵਿੰਦਰ ਕੌਰ, ਕਿਰਨਪ੍ਰੀਤ ਕੌਰ, ਜੋਤੀ ਸਿੰਘ, ਮੈਨੇਜਰ ਬਲਜੀਤ ਕੌਰ, ਅਕਾਊਂਟੈਂਟ ਸਾਜਨਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਮੌਜੂਦ ਸੀ।