ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵੱਲੋਂ ਭਾਰਤ ਸਰਕਾਰ ਦੇ
Publish Date: Fri, 25 Sep 2026 04:17 PM (IST)
Updated Date: Fri, 25 Sep 2026 04:21 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵੱਲੋਂ ਭਾਰਤ ਸਰਕਾਰ ਦੇ ‘ਫਿੱਟ ਇੰਡੀਆ’ ਪ੍ਰੋਗਰਾਮ ਤਹਿਤ ਅੰਤਰ-ਵਿਭਾਗੀ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ। ਲੜਕਿਆਂ ਅਤੇ ਲੜਕੀਆਂ ਦੇ ਵਰਗਾਂ ਵਿੱਚ ਕਰਵਾਏ ਗਏ ਇਸ ਮੁਕਾਬਲੇ ਵਿੱਚ ਵੱਖ-ਵੱਖ ਵਿਭਾਗਾਂ ਦੀਆਂ 27 ਲੜਕਿਆਂ ਅਤੇ 27 ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਮੌਕੇ ਡੀਨ ਵਿਿਦਆਰਥੀ ਭਲਾਈ ਪ੍ਰੋ. ਸਤਨਾਮ ਸਿੰਘ ਦਿਓਲ, ਸਿੱਖਿਆ ਵਿਭਾਗ ਦੇ ਪ੍ਰੋ. ਅਮਿਤ ਕੌਟਸ ਅਤੇ ਇਲੈਕਟ੍ਰਾਨਿਕਸ ਵਿਭਾਗ ਦੇ ਡਾ. ਕੁਲਦੀਪ ਸਿੰਘ ਨੇ ਜੇਤੂ ਟੀਮਾਂ ਨੂੰ ਮੈਡਲ ਅਤੇ ਟਰਾਫੀਆਂ ਪ੍ਰਦਾਨ ਕੀਤੀਆਂ। ਡਾ. ਅਮਨਦੀਪ ਸਿੰਘ ਪ੍ਰੋਫੈਸਰ ਇੰਚਾਰਜ ਨੇ ਕਿਹਾ ਕਿ ਲੜਕਿਆਂ ਦੇ ਵਰਗ ਵਿੱਚ ਇਲੈਕਟ੍ਰਾਨਿਕਸ ਵਿਭਾਗ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਿੱਖਿਆ ਵਿਭਾਗ ਦੂਜੇ, ਯੂਨੀਵਰਸਿਟੀ ਬਿਜ਼ਨਸ ਸਕੂਲ ਤੀਜੇ ਅਤੇ ਯੂਨੀਵਰਸਿਟੀ ਸਕੂਲ ਆਫ਼ ਫਾਇਨੈਂਸ਼ੀਅਲ ਸਟੱਡੀਜ਼ ਚੌਥੇ ਸਥਾਨ ’ਤੇ ਰਿਹਾ। ਲੜਕੀਆਂ ਦੇ ਵਰਗ ਵਿੱਚ ਕੰਪਿਊਟਰ ਇੰਜਨੀਅਰਿੰਗ ਵਿਭਾਗ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮਕੈਨੀਕਲ ਇੰਜਨੀਅਰਿੰਗ ਵਿਭਾਗ ਦੂਜੇ, ਸਿੱਖਿਆ ਵਿਭਾਗ ਤੀਜੇ ਅਤੇ ਕਾਨੂੰਨ ਵਿਭਾਗ ਚੌਥੇ ਸਥਾਨ ’ਤੇ ਰਿਹਾ। ਡਾ. ਅਮਨਦੀਪ ਸਿੰਘ ਨੇ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਵਿਿਦਆਰਥੀਆਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।