ਜੇਐੱਨਐੱਨ, ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ ਦੇ ਹੱਥੇ ਚੜ੍ਹੇ ਹਰਪ੍ਰੀਤ ਸਿੰਘ ਉਰਫ ਹੈਪੀ ਨੇ ਇਕ ਕਿਲੋ ਹੈਰੋਇਨ ਦੀ ਖੇਪ ਨੂੰ ਸ਼ਹਿਰ ’ਚ ਵੇਚਣਾ ਸੀ। ਪੁਲਿਸ ਪਤਾ ਲਗਾ ਰਹੀ ਹੈ ਕਿ ਹਰਪ੍ਰੀਤ ਸਿੰਘ ਸ਼ਹਿਰ ’ਚ ਕਿੱਥੇ-ਕਿੱਥੇ ਹੈਰੋਇਨ ਸਪਲਾਈ ਕਰ ਰਿਹਾ ਸੀ। ਮੁਲਜ਼ਮ ਨੂੰ ਮੰਗਲਵਾਰ ਸ਼ਾਮ ਕੋਰਟ ਵਿਚ ਪੇਸ਼ ਕੀਤਾ ਗਿਆ। ਮਾਮਲਾ 40 ਕਿਲੋ ਹੈਰੋਇਨ ਨਾਲ ਜੁੜਿਆ ਹੋਣ ਕਾਰਨ ਕੋਰਟ ਨੇ ਹਰਪ੍ਰੀਤ ਸਿੰਘ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਹੈ।

ਓਧਰ ਅੰਮ੍ਰਿਤਸਰ (ਦਿਹਾਤੀ) ਦੇ ਰਮਦਾਸ ਥਾਣੇ ਦੀ ਪੁਲਿਸ ਵੱਲੋਂ ਗਿ੍ਫਤਾਰ ਕੀਤਾ ਗਿਆ ਮੁਲਜ਼ਮ ਰਣਜੀਤ ਸਿੰਘ ਉਰਫ ਬੀੜੀ ਨੇ ਵੀ ਹੈਰੋਇਨ ਨੂੰ ਲੈ ਕੇ ਕਈ ਅਹਿਮ ਖੁਲਾਸੇ ਕੀਤੇ ਹਨ। ਇੰਸਪੈਕਟਰ ਕਰਮਪਾਲ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਨੂੰ ਬੁੱਧਵਾਰ ਸ਼ਾਮ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਸੀਆਈਏ ਸਟਾਫ ਦੇ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ 40 ਕਿਲੋ ਹੈਰੋਇਨ ਨਾਲ ਫੜੇ ਗਏ ਹਰਦੀਪ ਸਿੰਘ ਉਰਫ ਢਿੱਲੋਂ ਨੂੰ ਜਲਦ ਫਤਾਹਪੁਰ ਜੇਲ੍ਹ ’ਚੋਂ ਪ੍ਰੋਡਕਸ਼ਨ ਵਰੰਟ ’ਤੇ ਗਿ੍ਰਫਤਾਰ ਕੀਤਾ ਜਾਵੇਗਾ। ਹੈਪੀ ਨੇ ਆਪਣੇ ਤਿੰਨ ਹੋਰ ਸਾਥੀਆਂ ਦੇ ਨਾਂ ਕਬੂਲੇ ਹਨ।

Posted By: Jagjit Singh