ਸੂਬੇ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ : ਈਟੀਓ
ਸੂਬੇ ਦੇ ਹਰੇਕ ਦਿਿਵਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ - ਈਟੀਓ
Publish Date: Tue, 06 Jan 2026 05:39 PM (IST)
Updated Date: Wed, 07 Jan 2026 04:03 AM (IST)

59 ਦਿਵਿਆਂਗ ਵਿਅਕਤੀਆਂ ਨੂੰ ਕਰੀਬ 10 ਲੱਖ ਦੇ ਵੰਡੇ ਸਹਾਇਕ ਉਪਕਰਣ ਆਮ ਆਦਮੀ ਪਾਰਟੀ ਬਿਨਾਂ ਭੇਦਭਾਵ ਕਰ ਰਹੀ ਸੂਬੇ ਦਾ ਵਿਕਾਸ 7 ਜਨਵਰੀ ਨੂੰ ਮਜੀਠਾ ਅਤੇ 8 ਜਨਵਰੀ ਨੂੰ ਅਜਨਾਲਾ ਵਿਖੇ ਲੱਗੇਗਾ ਕੈਂਪ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੰਡਿਆਲਾ ਗੁਰੂ : ਆਮ ਆਦਮੀ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦਾ ਵਿਕਾਸ ਕਰ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਵਲੋਂ ਕੇਵਲ ਆਪਣਾ ਹੀ ਵਿਕਾਸ ਕੀਤਾ ਹੈ ਨਾ ਕਿ ਸੂਬੇ ਦਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਪੰਜਾਬ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਲਗਾਏ ਗਏ ਕੈਂਪ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਈਟੀਓ ਨੇ ਦੱਸਿਆ ਕਿ ਅਲਿਮਕੋ ਵਲੋਂ ਦਿਿਵਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਨੂੰ ਅੱਜ ਜੰਡਿਆਲਾ ਵਿਖੇ ਕੈਂਪ ਲਗਾ ਕੇ ਲੋੜਵੰਦ ਵਿਅਕਤੀਆਂ ਦੇ ਸਹਾਇਕ ਉਪਕਰਣ ਦਿੱਤੇ ਗਏ। ਇਸ ਮੌਕੇ ਸੰਬੋਧਨ ਕਰਦੇ ਈਟੀਓ ਨੇ ਕਿਹਾ ਕਿ ਦਿਵਿਆਂਗ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਹੋਈਆਂ ਹਨ ਅਤੇ ਛੇਤੀ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾ ਕੇ ਬਾਕੀ ਰਹਿੰਦੇ ਲੋਕਾਂ ਤੱਕ ਵੀ ਲੋੜੀਂਦੀ ਸਹਾਇਤਾ ਸਮੱਗਰੀ ਪਹੁੰਚਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪਾਂ ਵਿਚ 59 ਵਿਅਕਤੀਆਂ ਨੂੰ ਅਲਿਮਕੋ ਦੀ ਸਹਾਇਤਾ ਨਾਲ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਕਰੀਬ 10 ਲੱਖ ਰੁਪੲੈ ਦੇ 110 ਸਹਾਇਕ ਉਪਰਕਣ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਨਾਂ ਦਿਵਿਆਂਗਾਂ ਨੂੰ ਟਰਾਈ ਸਾਈਕਲ ਦਿੱਤੇ ਗਏ ਹਨ। ਹਰੇਕ ਵਿਅਕਤੀ ਦੀ ਲੋੜ ਅਨੁਸਾਰ ਸਾਇਜ ਲੈ ਕੇ ਉਪਕਰਣ ਤਿਆਰ ਕਰਵਾਏ ਗਏ ਅਤੇ ਹੁਣ ਉਨ੍ਹਾਂ ਦੇ ਨਜ਼ਦੀਕੀ ਸਥਾਨਾਂ ’ਤੇ ਜਾ ਕੇ ਕੈਂਪ ਲਗਾ ਕੇ ਇਹ ਵੰਡ ਕੀਤੀ ਜਾ ਰਹੀ ਹੈ। ਇਹ ਸਾਰੇ ਉਪਕਰਣ ਅਲਿਮਕੋ ਵਲੋਂ ਬਹੁਤ ਵਧੀਆ ਤਕਨੀਕ ਅਤੇ ਕੁਆਲਿਟੀ ਨਾਲ ਤਿਆਰ ਕੀਤੇ ਗਏ ਹਨ। ਇਸ ਮੌਕੇ 12 ਮੋਟੋਰਾਈਜਡ ਟਰਾਈਸਾਈਕਲ, 21 ਟਰਾਈ ਸਾਈਕਲ, 9 ਵੀਲ ਚੇਅਰ, 1 ਟੀਐਲਐਮ ਕਿੱਟ, 12 ਸੁਣਨ ਵਾਲੀਆਂ ਮਸ਼ੀਨਾਂ 24 ਬੇਸਾਖੀਆਂ, 13 ਵਾਲਕਿੰਗ ਸਟਿੱਕ, 6 ਵਾਰਕ, 9 ਕੁਸ਼ਨਜ਼ ਅਤੇ 3 ਬਨਾਉਟੀ ਅੰਗ ਵੰਡੇ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਈਟੀਓ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਸੂਬੇ ਦੇ ਹਰੇਕ ਵਿਅਕਤੀ ਨੂੰ 10 ਲੱਖ ਰੁਪਏ ਸਿਹਤ ਬੀਮਾ ਯੋਜਨਾ ਦਾ ਲਾਭ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਸਨ ਹਰੇਕ ਵਾਅਦੇ ਨੂੰ ਪੂਰਾ ਕਰ ਰਹੇ ਹਾਂ ਅਤੇ ਕੋਈ ਵੀ ਵਾਅਦਾ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ। ਕੈਂਪ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਸਿੰਘ ਰਟੌਲ ਵੱਲੋਂ ਯੂਡੀਆਈਡੀ ਕਾਰਡ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੱਗਣ ਵਾਲੇ ਕੈਂਪਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਵੀ ਦਿੱਤੀ ਗਈ ਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ 10 ਲੱਖ ਰੁਪਏ ਸਿਹਤ ਬੀਮਾ ਕਾਰਡ ਜਰੂਰ ਬਣਾਉਣ। ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਣ ਮੁਹੱਈਆ ਕਰਨ ਲਈ 7 ਜ਼ਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਅਤੇ 8 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਵਿਖੇ ਕੈਂਪ ਲੱਗੇਗਾ। ਇਸ ਮੌਕੇ ਐਸਡੀਐਮ ਅਮਨਪ੍ਰੀਤ ਸਿੰਘ, ਜਿਲ੍ਹਾ ਸਮਾਜਿਕ ਸੁਰੱਖਿਆ ਤੇ ਭਲਾਈ ਅਫਸਰ, ਸੁਹਿੰਦਰ ਕੌਰ, ਸੁਨੈਨਾ ਰੰਧਾਵਾ, ਸਤਿੰਦਰ ਸਿੰਘ, ਸ਼ਹਿਰੀ ਪ੍ਰਧਾਨ ਜੰਡਿਆਲਾ ਗੁਰੂ ਸਰਬਜੀਤ ਸਿੰਘ ਡਿੰਪੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।