ਹਰਭਜਨ ਸਿੰਘ ਈਟੀਓ ਵੱਲੋਂ ਪਿੰਡਾਂ ’ਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ’ਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ
Publish Date: Tue, 21 Apr 2026 05:11 PM (IST)
Updated Date: Wed, 22 Apr 2026 04:01 AM (IST)

ਲਗਭਗ 1 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਉਸਾਰੀ ਤੇ ਸਪੈਸ਼ਲ ਰਿਪੇਅਰ ਦੇ ਕੰਮ ਕੀਤੇ ਜਾਣਗੇ ਗੁਰਪ੍ਰੀਤ ਚੰਦੀ, ਪੰਜਾਬੀ ਜਾਗਰਣ, ਜੰਡਿਆਲਾ ਗੁਰੂ : ਪਿਛਲੀ ਕਾਂਗਰਸ ਸਰਕਾਰ ਦੌਰਾਨ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਸੰਜੀਦਗੀ ਦਾ ਇਥੋਂ ਪਤਾ ਚਲਦਾ ਹੈ ਕਿ ਇਸ ਨੇ ਆਪਣੀ ਸਰਕਾਰ ਦੇ ਰਹਿੰਦਿਆਂ ਵਿਧਾਨ ਸਭਾ ਵਿੱਚ ਹਲਕੇ ਦਾ ਇੱਕ ਵੀ ਮੁੱਦਾ ਨਹੀਂ ਚੁੱਕਿਆ। ਪਿਛਲੀਆਂ ਸਰਕਾਰਾਂ ਦੌਰਾਨ ਹਲਕੇ ਨੂੰ ਸਹੀ ਨੁਮਾਇੰਦਗੀ ਨਾ ਮਿਲਣ ਕਰਕੇ ਜੰਡਿਆਲਾ ਹਲਕਾ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਵਲੋਂ ਜੰਡਿਆਲਾ ਗੁਰੂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਿੱਥੇ ਸੂਬੇ ਭਰ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਉੱਥੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਲਈ ਵੀ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਦਿਨ ਰਾਤ ਵਿਕਾਸ ਕਾਰਜ ਜਾਰੀ ਹਨ ਅਤੇ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਸੂਬੇ ਦਾ ਮੋਹਰੀ ਹਲਕਾ ਬਣੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਪਿੰਡਾਂ ਦੀ ਕਨੈਕਟਿਿਵਟੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜੰਡਿਆਲਾ ਹਲਕੇ ਵਿਚ ਲਗਭਗ 1 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਉਸਾਰੀ ਅਤੇ ਸਪੈਸ਼ਲ ਰਿਪੇਅਰ ਦੇ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਟਾਂਗਰਾ ਵਿਚ 93 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ 2.75 ਕਿਲੋਮੀਟਰ ਲੰਬੀਆਂ ਇੰਟਰਲਾਕਿੰਗ ਅਤੇ ਮਿਿਸੰਗ ਲੰਿਕ ਸੜਕਾਂ ਬਣਾਈਆਂ ਜਾਣਗੀਆਂ, ਜਿਨ੍ਹਾਂ ਦੀ ਚੌੜਾਈ 10 ਫੁੱਟ ਹੋਵੇਗੀ। ਇਸ ਤੋਂ ਇਲਾਵਾ ਪਿੰਡ ਅੱਡਾ ਟਾਂਗਰਾ ਵਿਚ 14 ਲੱਖ 63 ਹਜ਼ਾਰ ਰੁਪਏ ਨਾਲ 0.330 ਕਿਲੋਮੀਟਰ ਲੰਬੀਆਂ ਤੇ 10 ਫੁੱਟ ਚੌੜੀਆਂ ਇੰਟਰਲਾਕਿੰਗ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਪਿੰਡ ਜੰਡ ਤੋਂ ਮਲਕਪੁਰ ਤੱਕ 1.71 ਕਿਲੋਮੀਟਰ ਲੰਬੀ ਸੜਕ 54 ਲੱਖ 77 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਇਸ ਦੇ ਨਾਲ ਹੀ ਪਿੰਡ ਠੱਠੀਆਂ ਤੋਂ ਸੁੱਖੇਵਾਲ ਤੱਕ 1.45 ਕਿਲੋਮੀਟਰ ਲੰਬੀ ਸੜਕ ਦੀ ਸਪੈਸ਼ਲ ਰਿਪੇਅਰ ਲਈ 27 ਲੱਖ 88 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਦੋਵਾਂ ਸੜਕਾਂ ਦੀ ਚੌੜਾਈ 10 ਫੁੱਟ ਹੋਵੇਗੀ। ਈਟੀਓ ਨੇ ਦੱਸਿਆ ਕਿ ਸਬੰਧਤ ਠੇਕੇਦਾਰਾਂ ਨੂੰ ਕੰਮ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਨੂੰ 6 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਢਿਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਆਮ ਜਨਤਾ ਦਾ ਪੈਸਾ ਹੈ ਅਤੇ ਆਮ ਜਨਤਾ ਦੇ ਹਿੱਤਾਂ ਵਿੱਚ ਹੀ ਲਗਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕੋਈ ਉਣਤਾਈ ਨਜ਼ਰ ਆਵੇ ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸੇ ਸਮੇਂ ਹੀ ਉਸ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਲਾਭ ਮਿਲ ਸਕੇ।