v> ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਭਾਈ ਹਰਨਾਮ ਸਿੰਘ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਜਿਸ ਕਾਰਨ ਉਨ੍ਹਾਂ ਦਾ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ। ਇਲਾਜ ਦਰਮਿਆਨ ਉਹ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ।

Posted By: Seema Anand