- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਹਸਪਤਾਲ ’ਚ ਕਰਵਾਈ ਡਾਕਟਰੀ ਜਾਂਚ ’ਚ ਉਸ ਦੇ ਸ਼ਰਾਬ ਪੀਤੇ ਹੋਣ ਦੀ ਵੀ ਪੁਸ਼ਟੀ ਹੋ ਚੁੱਕੀ ਹੈ। ਪਤਾ ਲੱਗਾ ਹੈ ਕਿ ਮੁਲਜਮ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਏਡੀਸੀਪੀ ਜੋਗੇਸ਼ਵਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹੈੱਡ ਕਾਂਸਟੇਬਲ ਪੀਸੀਆਰ ’ਚ ਤਾਇਨਾਤ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਡਿਊਟੀ ਤੋਂ ਗ਼ੈਰ ਹਾਜ਼ਰ ਵੀ ਚੱਲ ਰਿਹਾ ਸੀ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸੁਲਤਾਨਵਿੰਡ ਰੋਡ ਇਲਾਕੇ ’ਚ ਵੀਰਵਾਰ ਨੂੰ ਆਪਣੀ ਕਾਰ ਨਾਲ ਨਾਬਾਲਗ ਨੂੰ ਕੁਚਲ ਕੇ ਜ਼ਖ਼ਮੀ ਕਰਨ ਵਾਲੇ ਸ਼ਰਾਬ ਦੇ ਨਸ਼ੇ ’ਚ ਟੱਲੀ ਹੈੱਡ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ ਸ਼ਾਮ ਸਸਪੈਂਡ ਕਰ ਦਿੱਤਾ ਗਿਆ ਹੈ। ਸਿਵਲ ਹਸਪਤਾਲ ’ਚ ਕਰਵਾਈ ਡਾਕਟਰੀ ਜਾਂਚ ’ਚ ਉਸ ਦੇ ਸ਼ਰਾਬ ਪੀਤੇ ਹੋਣ ਦੀ ਵੀ ਪੁਸ਼ਟੀ ਹੋ ਚੁੱਕੀ ਹੈ। ਪਤਾ ਲੱਗਾ ਹੈ ਕਿ ਮੁਲਜਮ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਏਡੀਸੀਪੀ ਜੋਗੇਸ਼ਵਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹੈੱਡ ਕਾਂਸਟੇਬਲ ਪੀਸੀਆਰ ’ਚ ਤਾਇਨਾਤ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਡਿਊਟੀ ਤੋਂ ਗ਼ੈਰ ਹਾਜ਼ਰ ਵੀ ਚੱਲ ਰਿਹਾ ਸੀ।
ਜਾਣਕਾਰੀ ਮੁਤਾਬਕ ਹੈੱਡ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਵੀਰਵਾਰ ਨੂੰ ਮੁਲਜਮ ਆਪਣੀ ਕਾਰ ’ਚ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਮੁਲਜ਼ਮ ਨੇ ਮੌਕੇ ’ਤੇ ਇੱਕ ਕਿਸ਼ੋਰੀ ਨੂੰ ਟੱਕਰ ਮਾਰ ਦਿੱਤੀ। ਮੁਲਜ਼ਮ ਕਿਸ਼ੋਰੀ ਨੂੰ ਦੂਰ ਤੱਕ ਘੜੀਸ ਕੇ ਲੈ ਗਿਆ ਤੇ ਉਸ ਤੋਂ ਬ੍ਰੇਕ ਵੀ ਨਹੀਂ ਲੱਗੀ। ਮੁਲਜ਼ਮ ਨੇ ਹਾਦਸੇ ਮਗਰੋਂ ਉੱਥੋਂ ਭੱਜਣਾ ਚਾਹਿਆ, ਪਰ ਲੋਕਾਂ ਨੇ ਉਸ ਨੂੰ ਕਾਬੂ ਕਰ ਕੇ ਵੀਡੀਓ ਬਣਾ ਲਈ। ਇਸ ਦੌਰਾਨ ਲੋਕਾਂ ਨੇ ਦੋਸ਼ ਲਗਾਇਆ ਕਿ ਹੈੱਡ ਕਾਂਸਟੇਬਲ ਨਸ਼ੇ ’ਚ ਟੱਲੀ ਸੀ। ਦੋਸ਼ ਹੈ ਕਿ ਕਾਰ ਦੀ ਤਲਾਸ਼ੀ ਦੌਰਾਨ ਉੱਥੇ ਰੱਖੀ ਸ਼ਰਾਬ ਦੀ ਬੋਤਲ, ਲਾਈਟਰ ਤੇ ਸਿਗਰਟ ਵੀ ਬਰਾਮਦ ਕੀਤੇ ਗਏ। ਵੀਡੀਓ ਬਣਾਉਣ ਵਾਲੇ ਲੋਕਾਂ ਨੇ ਇਸ ਨੂੰ ਤੁਰੰਤ ਵਾਇਰਲ ਕਰ ਦਿੱਤਾ ਤੇ ਸੀਪੀ ਹਰਮਨਬੀਰ ਸਿੰਘ ਤੋਂ ਮੁਲਜ਼ਮ ਹੈੱਡ ਕਾਂਸਟੇਬਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ।