ਸਿਹਤ ਵਿਭਾਗ ਵੱਲੋਂ ‘ਡੇਂਗੂ ਜਾਗਰੂਕਤਾ ਸਰਗਰਮੀਆਂ ਕੀਤੀਆਂ ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਡੇਂਗੂ ਜਾਰੂਕਤਾ ਮੁਹਿੰਮ ਤਹਿਤ ਸ਼ਹਿਰ ਭਰ ਦੇ ਸਰਕਾਰੀ ਸਕੂਲਾਂ ਕਾਲਜਾਂ ਅਤੇ ਯੂਨੀਵਰਸਿਟੀ ਵਿਚ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇਅ ਕੀਤਾ ਅਤੇ
Publish Date: Thu, 03 Sep 2026 04:21 PM (IST)
Updated Date: Thu, 03 Sep 2026 04:22 PM (IST)
ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਡੇਂਗੂ ਜਾਰੂਕਤਾ ਮੁਹਿੰਮ ਤਹਿਤ ਸ਼ਹਿਰ ਭਰ ਦੇ ਸਰਕਾਰੀ ਸਕੂਲਾਂ ਕਾਲਜਾਂ ਅਤੇ ਯੂਨੀਵਰਸਿਟੀ ਵਿਚ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇਅ ਕੀਤਾ ਅਤੇ ਵਿਦਿਆਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸਰਗਰਮੀਆਂ ਕੀਤੀਆਂ ਗਈਆਂ। ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਗਤਿਿਵਧਿਆਂ ਕਰਦੇ ਹੋਏ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਕਈ ਥਾਵਾਂ ਤੇ ਪਾਣੀ ਇਕੱਠਾ ਹੋਣਾ ਸੁਭਾਵਿਕ ਹੈ, ਪਰ ਜਿੱਥੇ ਪਾਣੀ ਖੜ੍ਹਾ ਰਹਿੰਦਾ ਹੈ ਉੱਥੇ ਮੱਛਰਾਂ ਦੀ ਪੈਦਾਵਾਰ ਵੀ ਤੇਜ਼ੀ ਨਾਲ ਹੁੰਦੀ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਵਿਚ ਸਿਹਤ ਵਿਭਾਗ ਦਾ ਸਹਿਯੋਗ ਕਰੇ ਅਤੇ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਵਿਚ ਆਪਣਾ ਯੋਗਦਾਨ ਪਾਏ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁਕਰਵਾਰ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ ਦੀਆਂ ਟਰੇਆਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਛੱਤਾਂ ਤੇ ਪਏ ਨਿਕੰਮੇ ਸਮਾਨ ਅਤੇ ਹੋਰ ਬਰਤਨਾਂ ਵਿਚ ਪਾਣੀ ਇਕੱਠਾ ਨਾ ਹੋਣ ਦੇਣ, ਕਿਉਂਕਿ ਡੇਂਗੂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਮੱਛਰਾਂ ਦੀ ਪੈਦਾਵਾਰ ਨੂੰ ਰੋਕਣਾ ਹੈ। ਇਸ ਤੋਂ ਇਲਾਵਾ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਰਿਪੈਲੈਂਟ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਦੱਸਿਆ ਕਿ ਡੇਂਗੂ ਇੱਕ ਵਾਇਰਲ ਬਿਮਾਰੀ ਹੈ, ਜੋ ਏਡੀਜ਼ ਐਜਿਪਟੀ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਸ ਦੇ ਮੁੱਖ ਲੱਛਣਾਂ ਵਿਚ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿੱਛੇ ਦਰਦ, ਉਲਟੀਆਂ ਅਤੇ ਨੱਕ, ਮੂੰਹ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਡੇਂਗੂ ਦੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਵਿਚ ਮੁਫ਼ਤ ਜਾਂਚ ਅਤੇ ਇਲਾਜ ਕਰਵਾਇਆ ਜਾਵੇ।ਇਸ ਤੋਂ ਪਹਿਲਾਂ ਜ਼ਿਲ੍ਹਾ ਐਮਈਆਈਓ ਅਮਰਦੀਪ ਸਿੰਘ ਵੱਲੋਂ ਵਿਿਦਆਥੀਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਪੋਸਟਰ ਤੇ ਪੈਂਫਲਿਟ ਵੀ ਵੰਡੇ ਗਏ। ਇਸ ਮੌਕੇ ਤੇ ਸਹਾਇਕ ਮਲੇਰੀਆ ਅਫਸਰ ਬਲਜੀਤ ਸਿੰਘ, ਪ੍ਰਿਤਪਾਲ ਸਿੰਘ, ਦਲਬੀਰ ਸਿੰਘ, ਜਸਪਾਲ ਸਿੰਘ, ਐਸਆਈ ਸੁਖਦੇਵ ਸਿੰਘ, ਹਰਵਿੰਦਰ ਸਿੰਘ, ਆਈਸੀ ਹਰਮੀਤ ਸਿੰਘ, ਮਲਟੀਪਰਪਜ ਹੈਲਥ ਵਰਕਰ ਕੁਲਦੀਪ ਸਿੰਘ, ਰਣਜੋਧ ਸਿੰਘ, ਬਿਕਰਮਜੀਤ ਸਿੰਘ, ਮਲਕੀਤ ਸਿੰਘ, ਅਮਨਦੀਪ ਸਿੰਘ, ਦਿਲਜੀਤ ਸਿੰਘ ਆਦਿ ਹਾਜ਼ਰ ਸਨ। ਇਸ ਤੋਂ ਇਲਾਵਾ ਫੀਲਡ ਵਰਕਰ ਅਤੇ ਬਰੀਡਿੰਗ ਚੈੱਕਰ ਹਾਜ਼ਰ ਸਨ।