ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀਐਫਡੀਏ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਆਈਏਐਸ ਅਤੇ ਸਿਵਲ ਸਰਜਨ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ
Publish Date: Mon, 28 Sep 2026 04:35 PM (IST)
Updated Date: Mon, 28 Sep 2026 04:36 PM (IST)
ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀਐਫਡੀਏ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਆਈਏਐਸ ਅਤੇ ਸਿਵਲ ਸਰਜਨ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਅੰਮ੍ਰਿਤਸਰ ਵਿਖੇ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਲਾਵਟਖੋਰੀ ’ਤੇ ਰੋਕ ਲਗਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਲਗਾਤਾਰ ਇਨਫੋਰਸਮੈਂਟ ਮੁਹਿੰਮ ਚਲਾਈ ਜਾ ਰਹੀ ਹੈ। ਜਿਲ੍ਹਾ ਸਿਹਤ ਅਫਸਰ ਕਮ ਡੈਜੀਗਨੇਟਡ ਫੂਡ ਸੇਫਟੀ ਅਫਸਰ ਡਾ. ਮਨਜੀਤ ਸਿੰਘ ਰਟੌਲ ਨੇ ਜਾਣਕਾਰੀ ਦਿੰਦਿਆਂ ਦੱਸਿਆ 28 ਸਤੰਬਰ 2026 ਤੱਕ ਦੀ ਪ੍ਰਗਤੀ ਰਿਪੋਰਟ ਅਨੁਸਾਰ, ਸਿਹਤ ਵਿਭਾਗ ਵੱਲੋਂ 312 ਦੁੱਧ ਦੇ ਸੈਂਪਲ, 291 ਦੁੱਧ ਦੀਆਂ ਇੰਸਪੈਕਸ਼ਨਾਂ ਅਤੇ 52 ਦਹੀਂ ਦੇ ਸੈਂਪਲ ਲਏ ਗਏ ਹਨ। ਇਸ ਤੋਂ ਇਲਾਵਾ ਮਿਲਾਵਟਖੋਰੀ ਅਤੇ ਫੂਡ ਸੇਫਟੀ ਨਿਯਮਾਂ ਦੀ ਉਲੰਘਣਾ ਨਾਲ ਸਬੰਧਤ ਮਾਮਲਿਆਂ ਵਿਚ ਕਾਨੂੰਨੀ ਕਾਰਵਾਈ ਵੀ ਕੀਤੀ ਗਈ ਹੈ। ਰਿਪੋਰਟ ਅਨੁਸਾਰ ਕੋਰਟ ਵੱਲੋਂ 4 ਮਾਮਲਿਆਂ ਵਿਚ 40,000 ਅਤੇ ਕੋਰਟ ਵੱਲੋਂ 36 ਮਾਮਲਿਆਂ ਵਿਚ 1,79,500 ਦੇ ਜੁਰਮਾਨੇ ਲਗਾਏ ਗਏ ਹਨ। ਇਸ ਦੇ ਨਾਲ ਹੀ ਕੋਰਟ ਵਿਚ 1 ਅਤੇ ਏਡੀਸੀ ਕੋਰਟ ਵਿਚ 47 ਮਾਮਲੇ ਦਾਇਰ ਕੀਤੇ ਗਏ ਹਨ। ਵੱਖ-ਵੱਖ ਮਾਮਲਿਆਂ ਵਿਚ ਹੋਰ ਕਾਨੂੰਨੀ ਕਾਰਵਾਈ ਵੀ ਪ੍ਰਕਿਿਰਆ ਅਧੀਨ ਹੈ। ਸਿਹਤ ਵਿਭਾਗ ਵੱਲੋਂ 720 ਕਿਲੋ ਗੁੰਮ੍ਹੇ ਦੀ ਪਿੰਨੀ ਅਤੇ 70 ਕਿਲੋ ਗੁੰਮ੍ਹੇ ਦਾ ਪਨੀਰ ਸਮੇਤ ਹੋਰ ਖਾਣ-ਪੀਣ ਦੀਆਂ ਵਸਤੂਆਂ ਸਬੰਧੀ ਵੀ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ 6 ਸੀਜ਼ ਕੀਤੀਆਂ ਵਸਤੂਆਂ ਅਤੇ 40 ਲੈਬ ਰਿਪੋਰਟਾਂ ਦਰਜ ਕੀਤੀਆਂ ਗਈਆਂ ਹਨ। ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਫੂਡ ਸੇਫਟੀ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਸਮੇਤ ਵੱਖ-ਵੱਖ ਖਾਣ-ਪੀਣ ਦੀਆਂ ਵਸਤੂਆਂ ਦੀ ਜਾਂਚ ਅੱਗੇ ਵੀ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਫੂਡ ਸੇਫਟੀ ਤੇ ਸਟੈਂਡਰਡ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਮਿਆਰੀ ਅਤੇ ਭਰੋਸੇਯੋਗ ਸਰੋਤਾਂ ਤੋਂ ਹੀ ਖਾਣ-ਪੀਣ ਦੀਆਂ ਵਸਤੂਆਂ ਖਰੀਦਣ ਅਤੇ ਮਿਲਾਵਟਖੋਰੀ ਜਾਂ ਘਟੀਆ ਗੁਣਵੱਤਾ ਸਬੰਧੀ ਕਿਸੇ ਵੀ ਸ਼ੱਕ ਦੀ ਸੂਰਤ ਵਿੱਚ ਸਿਹਤ ਵਿਭਾਗ ਨੂੰ ਸੂਚਿਤ ਕਰਨ।