- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜਿਲ੍ਹਾ ਸਿਵਲ ਸਰਜਨ ਦਫਤਰ ਵਿੱਚ ਭਰਵੀਂ ਰੈਲੀ ਅਤੇ

ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ
ਅੰਮ੍ਰਿਤਸਰ : ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜਿਲ੍ਹਾ ਸਿਵਲ ਸਰਜਨ ਦਫਤਰ ਵਿੱਚ ਭਰਵੀਂ ਰੈਲੀ ਅਤੇ ਨਾਅਰੇਬਾਜੀ ਸ਼ੁਰੂ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ 4 ਨਵੰਬਰ ਤੋਂ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਦੇ ਸਾਰੇ 23 ਜ਼ਿਿਲ੍ਹਆਂ ਵਿੱਚ ਸੂਬਾ ਪੱਧਰੀ ਹੜਤਾਲ ਕੀਤੀ ਜਾ ਰਹੀ ਹੈ। ਇਸ ਹੜਤਾਲ ਕਾਰਨ ਪੰਜਾਬ ਦੀ ਰੂਰਲ ਅਤੇ ਅਰਬਨ ਦੋਵਾਂ ਆਬਾਦੀਆਂ ਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਵਿੱਚ ਸਟਾਫ਼ ਨਰਸਾਂ, ਫਾਰਮੇਸੀ ਅਫ਼ਸਰ, ਟੀਬੀ ਸਟਾਫ਼, ਲੈਬ ਟੈਕਨੀਸ਼ੀਅਨ, ਦਫ਼ਤਰੀ ਸਟਾਫ਼ ਅਤੇ ਹੋਰ ਹੈਲਥ ਮਿਸ਼ਨ ਕੈਡਰ ਸ਼ਾਮਲ ਹਨ।ਹੜਤਾਲ ਕਾਰਨ ਲਗਭਗ 2,000 ਆਯੁਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਓਪੀਡੀ ਸੇਵਾਵਾਂ, ਰੁਟੀਨ ਜਾਂਚ, ਦਵਾਈਆਂ ਦੀ ਵੰਡ, ਸ਼ੂਗਰ, ਬਲੱਡ ਪ੍ਰੈਸ਼ਰ, ਕੈਂਸਰ ਅਤੇ ਟੀਬੀ ਸਕ੍ਰੀਨਿੰਗ ਪ੍ਰਭਾਵਿਤ ਹੋ ਰਹੀ ਹੈ। ਪੇਂਡੂ ਖੇਤਰਾਂ ਦੇ 12–13 ਹਜ਼ਾਰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੀ ਲਗਭਗ 1 ਕਰੋੜ ਆਬਾਦੀ ਤੱਕ ਪਹੁੰਚਣ ਵਾਲੀਆਂ ਸਿਹਤ ਸੇਵਾਵਾਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ, ਜਿਸ ਕਾਰਨ ਗਰੀਬ, ਮੱਧਵਰਗੀ ਪਰਿਵਾਰਾਂ, ਬਜ਼ੁਰਗਾਂ ਅਤੇ ਆਮ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਲਗਭਗ 27,000 ਆਂਗਣਵਾੜੀ ਕੇਂਦਰਾਂ ਅਤੇ 20,000 ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਨਾਲ ਜੁੜੀਆਂ ਸਿਹਤ ਗਤੀਵਿਧੀਆਂ ਪ੍ਰਭਾਵਿਤ ਟੀਮਾਂ ਦੀ ਹੜਤਾਲ ਕਾਰਨ ਬੱਚਿਆਂ ਦੀ ਸਿਹਤ ਜਾਂਚ, ਹੀਮੋਗਲੋਬਿਨ ਟੈਸਟ, ਬਿਮਾਰੀਆਂ ਦੀ ਸ਼ੁਰੂਆਤੀ ਪਛਾਣ ਅਤੇ ਰੈਫਰਲ ਸੇਵਾਵਾਂ ਵਿੱਚ ਵਿਘਨ ਪੈ ਰਿਹਾ ਹੈ। ਇਸ ਦੇ ਨਾਲ ਹੀ ਅਨੀਮੀਆ ਮੁਕਤ ਭਾਰਤ ਅਭਿਆਨ ਤਹਿਤ ਬੱਚਿਆਂ, ਕਿਸ਼ੋਰ-ਕਿਸ਼ੋਰੀਆਂ ਅਤੇ ਗਰਭਵਤੀ ਔਰਤਾਂ ਦੀ ਅਨੀਮੀਆ ਜਾਂਚ ਤੇ ਰੋਕਥਾਮ ਦੀਆਂ ਗਤੀਵਿਧੀਆਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਆਈਡੀਪੀਐਸ ਅਧੀਨ ਜ਼ਿਲ੍ਹਾ ਪਬਲਿਕ ਹੈਲਥ ਲੈਬਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੇ ਟੈਸਟ, ਬਿਮਾਰੀਆਂ ਦੀ ਨਿਗਰਾਨੀ ਅਤੇ ਰਿਪੋਰਟਿੰਗ ਪ੍ਰਭਾਵਿਤ ਹੋ ਰਹੀ ਹੈ। ਇਸੇ ਤਰ੍ਹਾਂ ਟੀਬੀ ਮੁਕਤ ਭਾਰਤ ਅਭਿਆਨ ਅਤੇ ਅਧੀਨ ਟੀਬੀ ਸਕ੍ਰੀਨਿੰਗ, ਸੀਐਚਸੀ ਲੈਣ ਦੇ ਕੋਠੇ ਪੱਧਰ 'ਤੇ ਜਾਂਚ, ਸ਼ੱਕੀ ਮਰੀਜ਼ਾਂ ਦੀ ਪਛਾਣ ਅਤੇ ਫਾਲੋਅਪ ਦਾ ਕੰਮ ਵੀ ਰੁਕਿਆ ਹੋਇਆ ਹੈ। ਮੁਲਾਜ਼ਮਾਂ ਦੀ ਹੜਤਾਲ ਕਾਰਨ ਰੁਟੀਨ ਟੀਕਾਕਰਨ, ਗਰਭਵਤੀ ਔਰਤਾਂ ਦੀ ਜਾਂਚ, ਮਾਤਾ-ਬੱਚਾ ਸਿਹਤ ਸੇਵਾਵਾਂ ਅਤੇ ਪੀਐਨਡੀਟੀ ਵਿਭਾਗ ਦੀ ਰਿਪੋਰਟਿੰਗ ਤੇ ਨਿਰੀਖਣ ਵੀ ਪ੍ਰਭਾਵਿਤ ਹੋ ਰਹੇ ਹਨ। ਜ਼ਿਿਲ੍ਹਆਂ ਤੋਂ ਸੂਬਾ ਪੱਧਰ ਦੀ ਰਿਪੋਰਟਿੰਗ ਅਤੇ ਕਈ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਮਾਨੀਟਰਿੰਗ ਵਿੱਚ ਵੀ ਰੁਕਾਵਟ ਪੈ ਰਹੀ ਹੈ।ਯੂਨੀਅਨ ਨੇ ਕਿਹਾ ਕਿ ਐਨ ਐਚ ਐਮ ਮੁਲਾਜ਼ਮ ਆਪਣੀਆਂ ਮੰਗਾਂ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ, ਸਿਹਤ ਮੰਤਰੀ ਅਤੇ ਵਿੱਤ ਮੰਤਰੀ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਪੇਅ ਪ੍ਰੋਟੈਕਸ਼ਨ ਸਮੇਤ ਰੈਗੂਲਰ ਕਰਨ ਅਤੇ ਬਰਾਬਰ ਕੰਮ ਲਈ ਬਰਾਬਰ ਤਨਖਾਹ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਸਾਲਾਂ ਤੋਂ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਜ਼ਿੰਮੇਵਾਰੀਆਂ ਨਿਭਾ ਰਹੇ ਹਨ, ਪਰ ਘੱਟ ਤਨਖਾਹ ਅਤੇ ਨੌਕਰੀ ਦੀ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਸਰਕਾਰ ਦੇ ਕਈ ਮੰਤਰੀ ਪਿਛਲੇ ਸਮੇਂ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਸ਼ਾਮਲ ਹੋ ਕੇ ਰੈਗੂਲਰ ਕਰਨ ਦੇ ਵਾਅਦੇ ਕਰਦੇ ਰਹੇ, ਪਰ ਉਹ ਵਾਅਦੇ ਪੂਰੇ ਨਹੀਂ ਹੋਏ। ਆਗੂਆਂ ਨੇ ਦੱਸਿਆ ਕਿ ਉਹ ਰੋਸ ਪ੍ਰਦਰਸ਼ਨ ਦੇ ਤਹਿਤ 20 ਤੇ 23 ਨਵੰਬਰ ਨੂੰ ਮੁੱਖ ਦਫਤਰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਜ਼ੋ ਮੁੱਖ ਦਫ਼ਤਰ ਦੇ ਅਫਸਰ ਇੱਕ ਪੁਖ਼ਤਾ ਮੁਲਾਜ਼ਮ ਹਿਤ ਪਲਾਨ ਬਣਾ ਕੇ 25 ਤਰੀਕ ਦੀ ਹੋ ਰਹੀ ਭਲਾਈ ਕਮੇਟੀ ਦੀ ਮੀਟਿੰਗ ਵਿੱਚ ਪੇਸ਼ ਕਰ ਸਕਣ ਅਤੇ ਸਰਕਾਰ ਮੁਲਾਜ਼ਮ ਹਿਤ ਮੰਗਾ ਨੂੰ ਮਨਜ਼ੂਰ ਕਰ ਸੱਕੇ, ਆਗੂਆਂ ਨੇ ਕਿਹਾ ਜੇਕਰ 25 ਨਵੰਬਰ ਦੀ ਮੀਟਿੰਗ ਵਿੱਚ ਕੋਈ ਪੁਖਤਾ ਹੱਲ ਨਈ ਨਿਕਲ਼ਦਾ ਤਾਂ 27 ਤਰੀਕ ਤੋਂ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ।