ਰੂਹ ਕੰਬਾਊ ਵਾਰਦਾਤ: ਵਿਆਹੁਤਾ ਔਰਤ ਦੇ ਕਤਲ ਮਗਰੋਂ ਲਾਸ਼ ਕੀਤੀ ਖੁਰਦ-ਬੁਰਦ, ਅਜਨਾਲਾ ਪੁਲਿਸ ਨੇ ਪਤੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੀਤਾ ਮਾਮਲਾ ਦਰਜ
ਪਰਿਵਾਰ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਨਾ ਤਾਂ ਕਤਲ ਦੀ ਖਬਰ ਦਿੱਤੀ ਅਤੇ ਨਾ ਹੀ ਅੰਤਿਮ ਸੰਸਕਾਰ ਬਾਰੇ ਕੋਈ ਜਾਣਕਾਰੀ ਦਿੱਤੀ। ਅਜਨਾਲਾ ਥਾਣੇ ਦੇ ਇੰਚਾਰਜ ਇੰਸਪੈਕਟਰ ਹਿਮਾਂਸ਼ੂ ਭਗਤ ਨੇ ਦੱਸਿਆ ਕਿ ਕਤਲ ਅਤੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
Publish Date: Mon, 12 Jan 2026 09:30 AM (IST)
Updated Date: Mon, 12 Jan 2026 09:35 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅਜਨਾਲਾ : ਅਜਨਾਲਾ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਚੱਕ ਡੋਗਰਾ ਵਿਚ ਸਹੁਰਿਆਂ ਨੇ ਵਿਆਹੁਤਾ ਔਰਤ ਦਾ ਕਤਲ ਕਰ ਕੇ ਲਾਸ਼ ਨੂੰ ਖੁਰਦ-ਬੁਰਦ ਕਰ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਨਾ ਤਾਂ ਕਤਲ ਦੀ ਖਬਰ ਦਿੱਤੀ ਅਤੇ ਨਾ ਹੀ ਅੰਤਿਮ ਸੰਸਕਾਰ ਬਾਰੇ ਕੋਈ ਜਾਣਕਾਰੀ ਦਿੱਤੀ। ਅਜਨਾਲਾ ਥਾਣੇ ਦੇ ਇੰਚਾਰਜ ਇੰਸਪੈਕਟਰ ਹਿਮਾਂਸ਼ੂ ਭਗਤ ਨੇ ਦੱਸਿਆ ਕਿ ਕਤਲ ਅਤੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਪੁੰਗਾ ਪਿੰਡ ਦੀ ਰਹਿਣ ਵਾਲੀ ਗੁਰਮੀਤ ਕੌਰ ਦੇ ਬਿਆਨ ਦੇ ਆਧਾਰ ’ਤੇ ਅਜਨਾਲਾ ਪੁਲਿਸ ਨੇ ਉਸ ਦੇ ਜਵਾਈ ਅਵਤਾਰ ਸਿੰਘ ਉਰਫ਼ ਕਾਕਾ, ਉਸ ਦੇ ਪਿਤਾ ਸੰਤੋਖ ਸਿੰਘ ਅਤੇ ਮਾਂ ਰਾਣੀ ਕੌਰ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਨੇ ਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੁਰਮੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਸਵਰਨ ਸਿੰਘ ਦੀ ਮੌਤ ਹੋ ਚੁੱਕੀ ਹੈ। ਉਸ ਨੇ ਆਪਣੀ ਧੀ ਕਸ਼ਮੀਰ ਕੌਰ (28) ਦਾ ਵਿਆਹ ਸੱਤ ਸਾਲ ਪਹਿਲਾਂ ਅਵਤਾਰ ਸਿੰਘ ਨਾਲ ਕੀਤਾ ਸੀ। ਅਵਤਾਰ ਸਿੰਘ ਕੋਲ ਕੋਈ ਪੱਕਾ ਰੋਜ਼ਗਾਰ ਨਹੀਂ ਸੀ। ਕਦੇ ਉਹ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਸੀ ਅਤੇ ਕਦੇ ਪੁਰਾਣੇ ਕੱਪੜੇ ਵੇਚਦਾ ਸੀ। ਵਿਆਹ ਤੋਂ ਕੁਝ ਮਹੀਨੇ ਬਾਅਦ ਹੀ ਉਸ ਦੀ ਧੀ ਕਸ਼ਮੀਰ ਕੌਰ ਨੇ ਉਸ ਨੂੰ ਦੱਸਿਆ ਕਿ ਉਪਰੋਕਤ ਤਿੰਨ ਲੋਕ ਉਸ ਦੇ ਸਹੁਰੇ ਘਰ ਉਸ ਨੂੰ ਤੰਗ-ਪਰੇਸ਼ਾਨ ਕਰ ਰਹੇ ਸਨ। ਕਈ ਵਾਰ ਮੁਲਜ਼ਮਾਂ ਦੇ ਘਰ ਜਾ ਕੇ ਪਰਿਵਾਰ ਨੂੰ ਸਮਝਾਇਆ ਗਿਆ ਸੀ ਕਿ ਉਨ੍ਹਾਂ ਦੀ ਧੀ ਨੂੰ ਤੰਗ-ਪਰੇਸ਼ਾਨ ਨਾ ਕਰਨ।
ਪਿਛਲੇ ਤਿੰਨ ਸਾਲਾਂ ਤੋਂ ਮੁਲਜ਼ਮਾਂ ਨੇ ਉਸ ਦੀ ਧੀ ਨੂੰ ਕੁੱਟਣਾ ਵੀ ਸ਼ੁਰੂ ਕਰ ਦਿੱਤਾ ਸੀ। ਇਸ ਸਬੰਧ ਵਿਚ ਜਵਾਈ ਘਰ ਆਇਆ ਅਤੇ ਉਨ੍ਹਾਂ ਤੋਂ ਮੁਆਫੀ ਵੀ ਮੰਗੀ ਸੀ। ਲਗਪਗ ਇਕ ਹਫ਼ਤਾ ਪਹਿਲਾਂ ਕਸ਼ਮੀਰ ਕੌਰ ਉਨ੍ਹਾਂ ਨੂੰ (ਪੇਕੇ ਘਰ) ਮਿਲਣ ਪਹੰਚੀ ਸੀ। ਫਿਰ ਸਹੁਰੇ ਘਰ ਜਾਣ ਤੋਂ ਬਾਅਦ ਉਸ ਦਾ ਕੋਈ ਸੰਪਰਕ ਨਹੀਂ ਰਿਹਾ।