ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ 'ਤੇ ਰੋਕ ਲਾਉਣ ਤੋਂ ਹਾਈ ਕੋਰਟ ਦਾ ਸਾਫ਼ ਇਨਕਾਰ, SGPC ਨੂੰ ਨਹੀਂ ਮਿਲੀ ਰਾਹਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਇਕ ਪ੍ਰਾਈਵੇਟ ਟੀਵੀ ਚੈਨਲ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ’ਤੇ ਰੋਕ ਲਗਾਉਣ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕੋਈ ਅੰਤਰਿਮ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਅਤੇ ਪੀਟੀਸੀ ਚੈਨਲ ਨੇ ਕਾਪੀਰਾਈਟ ਉਲੰਘਣਾ ਦਾ ਦੋਸ਼ ਲਾਉਂਦੇ ਹੋਏ ਗੈਲੇਕਟਿਕ ਟੈਲੀਵਿਜ਼ਨ ਐਂਡ ਕਮਿਊਨਿਕੇਸ਼ਨਜ਼ (ਜੀਟੀਸੀ) ਦੇ ਖ਼ਿਲਾਫ਼ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ।
Publish Date: Sat, 15 Aug 2026 11:17 AM (IST)
Updated Date: Sat, 15 Aug 2026 11:19 AM (IST)
ਜਾਸ, ਨਵੀਂ ਦਿੱਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਇਕ ਪ੍ਰਾਈਵੇਟ ਟੀਵੀ ਚੈਨਲ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ’ਤੇ ਰੋਕ ਲਗਾਉਣ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕੋਈ ਅੰਤਰਿਮ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਅਤੇ ਪੀਟੀਸੀ ਚੈਨਲ ਨੇ ਕਾਪੀਰਾਈਟ ਉਲੰਘਣਾ ਦਾ ਦੋਸ਼ ਲਾਉਂਦੇ ਹੋਏ ਗੈਲੇਕਟਿਕ ਟੈਲੀਵਿਜ਼ਨ ਐਂਡ ਕਮਿਊਨਿਕੇਸ਼ਨਜ਼ (ਜੀਟੀਸੀ) ਦੇ ਖ਼ਿਲਾਫ਼ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ।
ਜਸਟਿਸ ਅਨੂਪ ਜੈਰਾਮ ਭੰਭਾਨੀ ਦੇ ਬੈਂਚ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਇਕ ਸਾਹਿਤਕ ਰਚਨਾ ਹੈ ਅਤੇ ਜੇਕਰ ਸ਼੍ਰੋਮਣੀ ਕਮੇਟੀ ਇਸ ਦਾ ਪ੍ਰਸਾਰਣ ਬਿਨਾਂ ਕਿਸੇ ਵਪਾਰਕ ਮਕਸਦ ਤੋਂ ਧਾਰਮਿਕ ਸਮਾਰੋਹ ਲਈ ਕਰਦੀ ਹੈ ਤਾਂ ਇਹ ਕਾਪੀਰਾਈਟ ਦੀ ਉਲੰਘਣਾ ਨਹੀਂ ਹੈ। ਬੈਂਚ ਨੇ ਜੀਟੀਸੀ ਦੇ ਇਸ ਤਰਕ ’ਤੇ ਸਹਿਮਤੀ ਪ੍ਰਗਟਾਈ ਕਿ ਕਾਪੀਰਾਈਟ ਐਕਟ ਦੀ ਧਾਰਾ 52(1)(ਜੀ)(ਏ) ਅਤੇ ਧਾਰਾ 52(1)(ਆਈ) ਤਹਿਤ ਉਨ੍ਹਾਂ ਦੇ ਪ੍ਰਸਾਰਣ ਨੂੰ ਕਾਪੀਰਾਈਟ ਤੋਂ ਛੋਟ ਮਿਲ ਸਕਦੀ ਹੈ।
ਅਦਾਲਤ ਨੇ ਕਿਹਾ ਕਿ ਇਨ੍ਹਾਂ ਤੱਥਾਂ ਨੂੰ ਦੇਖਦੇ ਹੋਏ ਅੰਤਰਿਮ ਆਦੇਸ਼ ਪਾਸ ਕਰਨ ਦਾ ਕੋਈ ਆਧਾਰ ਨਹੀਂ ਹੈ। ਬੈਂਚ ਨੇ ਸਾਰੀਆਂ ਧਿਰਾਂ ਨੂੰ ਅੰਤਰਿਮ ਰੋਕ ਦੀ ਅਰਜ਼ੀ ’ਤੇ ਜਵਾਬ ਦਾਖ਼ਲ ਕਰਨ ਦਾ ਆਦੇਸ਼ ਦਿੰਦੇ ਹੋਏ ਸੁਣਵਾਈ 24 ਸਤੰਬਰ ਲਈ ਨਿਰਧਾਰਤ ਕਰ ਦਿੱਤੀ। ਸ਼੍ਰੋਮਣੀ ਕਮੇਟੀ ਨੇ ਪਟੀਸ਼ਨ ਵਿਚ ਕਿਹਾ ਕਿ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਪ੍ਰਸਾਰਣ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ। ਇਸ ਸਮੇਂ ਗੁਰਬਾਣੀ ਦਾ ਪ੍ਰਸਾਰਣ ਸ਼੍ਰੋਮਣੀ ਕਮੇਟੀ ਦੇ ਯੂਟਿਊਬ ਚੈਨਲ ਅਤੇ ਪੀਟੀਸੀ ’ਤੇ ਕੀਤਾ ਜਾ ਰਿਹਾ ਹੈ।