- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਇਕੱਤਰਤਾ ਵਿੱਚ ਮਿਲੀ ਰਾਇ ਤੋਂ ਬਾਅਦ ਸਤਿਕਾਰ ਐਕਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੱਦਾਂ ਨੂੰ ਨਾ ਹਟਾਉਣ ਦੀ ਅੜੀ ਕਾਰਨ ਪੰਜ ਸਿੰਘ ਸਾਹਿਬਾਨ ਵੱਲੋਂ ਸਖ਼ਤ ਰਣਨੀਤੀ ਤਿਆਰ ਕੀਤੀ ਜਾਵੇਗੀ ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵੱਲੋਂ ਫ਼ੈਸਲੇ ਰਾਹੀਂ ਸਰਕਾਰ ਪ੍ਰਤੀ ਸੰਗਤ ਨੂੰ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਅੱਜ 15 ਜੂਨ ਨੂੰ ਹੋਣ ਵਾਲੀ ਇਕੱਤਰਤਾ ਵਿਚ ਸਿੱਖ ਅਤੇ ਕਾਨੂੰਨੀ ਬੁੱਧੀ ਜੀਵੀ ਵੀ ਸ਼ਾਮਲ ਹੋਣਗੇ। ਇਸ ਇਕੱਤਰਤਾ ਵਿਚ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਨਾਲ ਸਬੰਧਤ ਵਿਚਾਰ ਚਰਚਾ ਹੋਵੇਗੀ, ਉਥੇ ਹੀ 13 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਕੁਝ ਸ਼ਾਮਲ ਮੱਦਾਂ ਨੂੰ ਹਟਾਉਂਣ ਦੇ ਮਾਮਲੇ ਵਿਚ ਵੀ ਵਿਚਾਰ ਵਟਾਂਦਰਾ ਹੋਵੇਗਾ। ਇਸ ਇਕੱਤਰਤਾ ਵਿੱਚ ਮਿਲੀ ਰਾਇ ਤੋਂ ਬਾਅਦ ਸਤਿਕਾਰ ਐਕਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੱਦਾਂ ਨੂੰ ਨਾ ਹਟਾਉਣ ਦੀ ਅੜੀ ਕਾਰਨ ਪੰਜ ਸਿੰਘ ਸਾਹਿਬਾਨ ਵੱਲੋਂ ਸਖ਼ਤ ਰਣਨੀਤੀ ਤਿਆਰ ਕੀਤੀ ਜਾਵੇਗੀ ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵੱਲੋਂ ਫ਼ੈਸਲੇ ਰਾਹੀਂ ਸਰਕਾਰ ਪ੍ਰਤੀ ਸੰਗਤ ਨੂੰ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ।